ਸ਼ੱਕੀ ਹਾਲਾਤ ''ਚ ਕੁੜੀ ਦੀ ਮੌਤ
Sunday, Jul 27, 2025 - 03:58 PM (IST)

ਬਠਿੰਡਾ (ਸੁਖਵਿੰਦਰ) : ਇੱਥੇ ਇੱਕ 15 ਸਾਲਾ ਕੁੜੀ ਦੀ ਸ਼ੱਕੀ ਹਾਲਾਤ 'ਚ ਮੌਤ ਹੋ ਗਈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਕੈਨਾਲ ਕਾਲੋਨੀ ਪੁਲਸ ਅਤੇ ਸਹਾਰਾ ਜਨਸੇਵਾ ਦੇ ਲਾਈਫ ਸੇਵਿੰਗ ਬ੍ਰਿਗੇਡ ਦੇ ਮੈਂਬਰ ਵੀ ਮੌਕੇ 'ਤੇ ਪਹੁੰਚੇ। ਪੁਲਸ ਜਾਂਚ ਤੋਂ ਬਾਅਦ ਸੰਸਥਾ ਦੇ ਮੈਂਬਰਾਂ ਨੇ ਕੁੜੀ ਦੀ ਲਾਸ਼ ਨੂੰ ਸਿਵਲ ਹਸਪਤਾਲ ਪਹੁੰਚਾਇਆ।
ਪੁਲਸ ਮੁਲਾਜ਼ਮਾਂ ਨੇ ਦੱਸਿਆ ਕਿ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਕੁੜੀ ਦੀ ਮੌਤ ਦਾ ਕਾਰਨ ਸਾਹਮਣੇ ਆਵੇਗਾ। ਮ੍ਰਿਤਕ ਕੁੜੀ ਦੀ ਪਛਾਣ ਪਾਇਲ (15) ਵਜੋਂ ਹੋਈ ਹੈ, ਜੋ ਕਿ ਜੋਗੀ ਨਗਰ ਦੇ ਰਹਿਣ ਵਾਲੇ ਗੁਰਨਾਮ ਸਿੰਘ ਦੀ ਧੀ ਹੈ। ਪੁਲਸ ਘਟਨਾ ਦੀ ਵਿਸਥਾਰ ਨਾਲ ਜਾਂਚ ਕਰ ਰਹੀ ਹੈ।