ਭਿਆਨਕ ਸੜਕ ਹਾਦਸੇ ਦੌਰਾਨ ਕੁੜੀ ਦੀ ਮੌਤ
Monday, Dec 09, 2024 - 12:31 PM (IST)
![ਭਿਆਨਕ ਸੜਕ ਹਾਦਸੇ ਦੌਰਾਨ ਕੁੜੀ ਦੀ ਮੌਤ](https://static.jagbani.com/multimedia/2024_12image_12_31_014349425accident.jpg)
ਫਿਰੋਜ਼ਪੁਰ (ਕੁਮਾਰ, ਪਰਮਜੀਤ, ਖੁੱਲਰ) : ਫਿਰੋਜ਼ਪੁਰ ਦੇ ਸਰਹੱਦੀ ਪਿੰਡ ਨਵਾਂ ਬਾਰੇ ਕੇ ਵਿਖੇ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਆ ਰਹੇ ਇਕ ਮੋਟਰਸਾਈਕਲ ਸਵਾਰ ਨੇ ਪੈਦਲ ਜਾ ਰਹੀ ਕੁੜੀ ਨੂੰ ਬੁਰੀ ਤਰ੍ਹਾਂ ਦਰੜ ਦਿੱਤਾ। ਇਸ ਹਾਦਸੇ ਦੌਰਾਨ ਕੁੜੀ ਬੁਰੀ ਤਰ੍ਹਾਂ ਜ਼ਖਮੀ ਹੋ ਗਈ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਇਸ ਘਟਨਾ ਸਬੰਧੀ ਮ੍ਰਿਤਕ ਕੁੜੀ ਦੇ ਪਿਤਾ ਜਸਵੰਤ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਪਿੰਡ ਨਵਾਂ ਬਾਰੇ ਕੇ ਵੱਲੋਂ ਦਿੱਤੇ ਬਿਆਨਾਂ ਦੇ ਆਧਾਰ ’ਤੇ ਥਾਣਾ ਸਦਰ ਫਿਰੋਜ਼ਪੁਰ ਦੀ ਪੁਲਸ ਨੇ ਮੋਟਰਸਾਈਕਲ ਚਾਲਕ ਏਕਮ ਪੁੱਤਰ ਅੰਗਰੇਜ਼ ਸਿੰਘ ਵਾਸੀ ਬਸਤੀ ਆਵਾ ਫਿਰੋਜ਼ਪੁਰ ਸ਼ਹਿਰ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਉਸ ਦੇ ਖ਼ਿਲਾਫ਼ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਚ. ਸੀ. ਪਰਮਜੀਤ ਸਿੰਘ ਨੇ ਦੱਸਿਆ ਕਿ ਕੁੜੀ ਦੇ ਪਿਤਾ ਨੇ ਪੁਲਸ ਨੂੰ ਦਿੱਤੇ ਬਿਆਨਾਂ ’ਚ ਦੱਸਿਆ ਕਿ ਉਸ ਦੀ 18 ਸਾਲਾ ਧੀ ਸੁਖਮਨੀ ਪਿੰਡ ਬਾਰੇ ਕੇ ਚੌਂਕ ਤੋਂ ਸੜਕ ’ਤੇ ਪੈਦਲ ਜਾ ਰਹੀ ਸੀ ਤਾਂ ਨਾਮਜ਼ਦ ਵਿਅਕਤੀ ਨੇ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਸਪਲੈਂਡਰ ਮੋਟਰਸਾਈਕਲ ਚਲਾਉਂਦੇ ਹੋਏ ਉਸ ਨਾਲ ਹਾਦਸਾ ਕਰ ਦਿੱਤਾ, ਜਿਸ ’ਚ ਸੁਖਮਨੀ ਜ਼ਖਮੀ ਹੋ ਗਿਆ ਅਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲਸ ਨੇ ਕੁੜੀ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀ ਹੈ। ਕੁੜੀ ਦੀ ਮੌਤ ਨੂੰ ਲੈ ਕੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।