ਸ਼ੱਕੀ ਹਾਲਾਤ ''ਚ ਨਾਬਾਲਗ ਲੜਕੀ ਦੀ ਮੌਤ, ਭੂਆ ਨੇ ਮਾਂ ''ਤੇ ਲਾਏ ਗੰਭੀਰ ਦੋਸ਼

Saturday, Jun 27, 2020 - 01:44 PM (IST)

ਸ਼ੱਕੀ ਹਾਲਾਤ ''ਚ ਨਾਬਾਲਗ ਲੜਕੀ ਦੀ ਮੌਤ, ਭੂਆ ਨੇ ਮਾਂ ''ਤੇ ਲਾਏ ਗੰਭੀਰ ਦੋਸ਼

ਸੁਲਤਾਨਪੁਰ ਲੋਧੀ (ਸੋਢੀ)— ਥਾਣਾ ਸੁਲਤਾਨਪੁਰ ਲੋਧੀ ਦੇ ਪਿੰਡ ਡੱਲਾ 'ਚ ਇਕ 14 ਸਾਲਾ ਨਾਬਾਲਗ ਲੜਕੀ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਸੂਚਨਾ ਪਾ ਕੇ ਮੌਕੇ 'ਤੇ ਪਹੁੰਚੀ ਸੁਲਤਾਨਪੁਰ ਲੋਧੀ ਦੀ ਪੁਲਸ ਨੇ ਲਾਸ਼ ਕਬਜ਼ੇ 'ਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।  

ਥਾਣਾ ਸੁਲਤਾਨਪੁਰ ਲੋਧੀ ਪੁਲਸ ਨੇ ਮ੍ਰਿਤਕ ਲੜਕੀ ਦੀ ਲਾਸ਼ ਕਬਜ਼ੇ 'ਚ ਲੈ ਕੇ ਪੋਸਟ ਮਾਰਟਮ ਕਰਵਾਉਣ ਲਈ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਲਿਆਂਦੀ ਹੈ। ਮ੍ਰਿਤਕ ਲੜਕੀ ਦੀ ਭੂਆ ਸੁਖਵਿੰਦਰ ਕੌਰ ਸਾਬਕਾ ਸਰਪੰਚ ਪਿੰਡ ਕੜਾਹਲ ਖੁਰਦ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੋਸ਼ ਲਾਇਆ ਕਿ ਮੇਰੀ ਭਤੀਜੀ ਨੂੰ ਉਸ ਦੀ ਮਤਰੇਈ ਮਾਂ ਨੇ ਹੀ ਕੁੱਟਮਾਰ ਕਰਕੇ ਮਾਰ ਦਿੱਤਾ ਹੈ।
ਇਹ ਵੀ ਪੜ੍ਹੋ: ਫਗਵਾੜਾ ਗੇਟ ਗੋਲੀਕਾਂਡ ਦੀ ਸਾਹਮਣੇ ਆਈ CCTV ਫੁਟੇਜ, ਹਰਿਆਣਾ ਪੁਲਸ ਦੀ ਕਹਾਣੀ ਦਾ ਖੁੱਲ੍ਹਿਆ ਰਾਜ਼

PunjabKesari

ਦੂਜੇ ਪਾਸੇ ਲੜਕੀ ਦੇ ਪਿਤਾ ਨੇ ਉਕਤ ਦੋਸ਼ਾਂ ਨੂੰ ਗਲਤ ਕਰਾਰ ਦਿੰਦੇ ਹੋਏ ਦੱਸਿਆ ਕਿ ਉਸ ਦੀ ਲੜਕੀ ਦੀ ਮੌਤ ਬਿਜਲੀ ਦੀ ਨੰਗੀ ਤਾਰ ਨੂੰ ਹੱਥ ਲੱਗਣ ਕਰਕੇ ਕਰੰਟ ਲੱਗਣ ਨਾਲ ਹੋਈ ਹੈ। ਥਾਣਾ ਸੁਲਤਾਨਪੁਰ ਲੋਧੀ ਦੇ ਐੱਸ. ਐੱਚ. ਓ. ਸਰਬਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਲੜਕੀ ਦਾ ਪੋਸਟ ਮਾਰਟਮ ਕਰਵਾਇਆ ਜਾ ਰਿਹਾ ਹੈ ਅਤੇ ਧਾਰਾ 174 ਤਹਿਤ ਮਾਮਲਾ ਦਰਜ ਕਰਕੇ ਏ. ਐੱਸ. ਆਈ. ਹਰਭਜਨ ਸਿੰਘ ਵੱਲੋਂ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਜੋ ਵੀ ਪੋਸਟ ਮਾਰਟਮ ਦੀ ਰਿਪੋਰਟ ਆਈ, ਉਸੇ ਅਨੁਸਾਰ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਜਲੰਧਰ 'ਚ 12 ਹੋਰ ਨਵੇਂ ਕੋਰੋਨਾ ਦੇ ਕੇਸਾਂ ਦੀ ਪੁਸ਼ਟੀ, 700 ਦੇ ਕਰੀਬ ਪੁੱਜਾ ਅੰਕੜਾ


author

shivani attri

Content Editor

Related News