ਮੌਤ ਤੋਂ ਕੁਝ ਪਲ ਪਹਿਲਾਂ 23 ਸਾਲਾ ਕੁੜੀ ਦੀ ਵੀਡੀਓ, ਨਹੀਂ ਦੇਖ ਹੁੰਦਾ ਹਾਲ

Monday, Aug 26, 2024 - 06:30 PM (IST)

ਮੌਤ ਤੋਂ ਕੁਝ ਪਲ ਪਹਿਲਾਂ 23 ਸਾਲਾ ਕੁੜੀ ਦੀ ਵੀਡੀਓ, ਨਹੀਂ ਦੇਖ ਹੁੰਦਾ ਹਾਲ

ਮੋਗਾ (ਗੋਪੀ ਰਾਉਕੇ, ਕਸ਼ਿਸ਼ ਸਿੰਗਲਾ) : ਮੋਗਾ ਦੇ ਪਿੰਡ ਤਖਾਣਵੱਧ ਦੀ ਰਹਿਣ ਵਾਲੀ 23 ਸਾਲਾ ਕੁੜੀ ਕਰਮਜੀਤ ਕੌਰ ਨੇ ਜ਼ਹਿਰੀਲੀ ਦਿਵਾਈ ਪੀ ਕੇ ਖੁਦਕੁਸ਼ੀ ਕਰ ਲਈ। ਮਰਨ ਤੋਂ ਪਹਿਲਾਂ ਕੁੜੀ ਵਲੋਂ ਵੀਡੀਓ ਵੀ ਰਿਕਾਰਡ ਕੀਤੀ ਗਈ। ਮ੍ਰਿਤਕ ਲੜਕੀ ਨੇ ਆਪਣੀ ਮੌਤ ਦੇ ਜ਼ਿੰਮੇਵਾਰ ਆਪਣੀ ਮਾਸੀ, ਉਸ ਦੀ ਲੜਕੀ, ਆਪਣੇ ਪ੍ਰੇਮੀ ਅਤੇ ਉਸਦੀ ਪਤਨੀ ਨੂੰ ਠਹਿਰਾਇਆ ਹੈ। ਉਕਤ ਨੇ ਕਿਹਾ ਕਿ ਇਨ੍ਹਾਂ ਵੱਲੋਂ ਮੈਨੂੰ ਲਗਾਤਾਰ ਜਲੀਲ ਕੀਤਾ ਜਾ ਰਿਹਾ ਸੀ, ਜਿਸ ਕਾਰਣ ਮੈਂ ਖ਼ੁਦਕੁਸ਼ੀ ਵਰਗਾ ਕਦਮ ਚੁੱਕਣ ਜਾ ਰਹੀ ਹਾਂ। 

ਇਹ ਵੀ ਪੜ੍ਹੋ : ਪੰਜਾਬ 'ਚ ਖ਼ੌਫਨਾਕ ਘਟਨਾ, ਭੂਤ ਕੱਢਣ ਦੇ ਨਾਂ ਤੇ ਪਾਦਰੀ ਨੇ ਕੁੱਟ-ਕੁੱਟ ਕੇ ਮਾਰ 'ਤਾ ਮੁੰਡਾ

PunjabKesari

ਵੀਡੀਓ ਵਿਚ ਲੜਕੀ ਨੇ ਕਿਹਾ ਕਿ ਉਕਤ ਲੋਕਾਂ ਨੇ ਬੇਵਜ੍ਹਾ ਉਸ ਨੂੰ ਬਦਨਾਮ ਕੀਤਾ, ਜਿਸ ਕਾਰਣ ਮਜ਼ਬੂਰ ਹੋ ਕੇ ਉਸ ਨੂੰ ਇਹ ਕਦਮ ਚੁੱਕਣਾ ਪਿਆ ਹੈ। ਫਿਲਹਾਲ ਮੋਗਾ ਪੁਲਸ ਵੱਲੋਂ ਮ੍ਰਿਤਕ ਲੜਕੀ ਦੇ ਪਿਤਾ ਦੇ ਬਿਆਨਾਂ 'ਤੇ 3 ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ : NRI ਨੂੰ ਗੋਲੀਆਂ ਮਾਰਨ ਦੇ ਮਾਮਲੇ 'ਚ ਐਕਸ਼ਨ 'ਚ ਡੀ. ਜੀ. ਪੀ., ਇਸ ਅਫ਼ਸਰ ਨੂੰ ਸੌਂਪੀ ਜ਼ਿੰਮੇਵਾਰੀ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Gurminder Singh

Content Editor

Related News