ਪਰਿਵਾਰ ਨੇ ਚਾਈਂ-ਚਾਈਂ ਕੀਤੀ ਸੀ ਮੰਗਣੀ, ਮਗਰੋਂ ਕੁੜੀ ਨੇ ਜੋ ਕੀਤਾ ਜਾਣ ਕੰਬ ਜਾਵੇਗੀ ਰੂਹ
Saturday, Jul 20, 2024 - 04:07 PM (IST)
ਲੁਧਿਆਣਾ (ਅਨਿਲ): ਥਾਣਾ ਜੋਧੇਵਾਲ ਅਧੀਨ ਪੈਂਦੇ ਪਿੰਡ ਕਾਕੋਵਾਲ ਦੇ ਨਿਊ ਹੀਰਾ ਨਗਰ ਮੁਹੱਲੇ 'ਚ 18 ਸਾਲਾ ਕੁੜੀ ਵੱਲੋਂ ਆਪਣੇ ਘਰ 'ਚ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੂੰ ਅੱਜ ਸਵੇਰੇ ਸੂਚਨਾ ਮਿਲੀ ਸੀ ਕਿ ਇਕ 18 ਸਾਲਾ ਲੜਕੀ ਨੇ ਆਪਣੇ ਘਰ ਵਿਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ, ਜਿਸ ਤੋਂ ਬਾਅਦ ਪੁਲਸ ਨੇ ਤੁਰੰਤ ਮੌਕੇ 'ਤੇ ਪਹੁੰਚ ਕੇ ਮ੍ਰਿਤਕ ਲੜਕੀ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਖ਼ਬਰ ਵੀ ਪੜ੍ਹੋ - ਘਰੋਂ ਦੋਸਤਾਂ ਨਾਲ ਗਿਆ ਜਵਾਨ ਪੁੱਤ ਨਹੀਂ ਪਰਤਿਆ ਘਰ! ਪਿਓ ਨੂੰ ਆਏ ਫ਼ੋਨ ਨਾਲ ਪੈਰਾਂ ਹੇਠੋਂ ਖਿਸਕੀ ਜ਼ਮੀਨ
ਪੁਲਸ ਥਾਣਾ ਇੰਚਾਰਜ ਨੇ ਦੱਸਿਆ ਕਿ ਮ੍ਰਿਤਕ ਲੜਕੀ ਦਾ ਪਰਿਵਾਰ ਉੱਤਰ ਪ੍ਰਦੇਸ਼ ਦੇ ਰਾਏਬਰੇਲੀ ਦਾ ਰਹਿਣ ਵਾਲਾ ਹੈ ਅਤੇ ਕਰੀਬ ਇਕ ਸਾਲ ਤੋਂ ਲੁਧਿਆਣਾ 'ਚ ਰਹਿ ਰਿਹਾ ਸੀ। ਰੋਸ਼ਨੀ (18) ਦੀ ਕੁਝ ਦੇਰ ਪਹਿਲਾਂ ਰਾਏਬਰੇਲੀ ਦੇ ਹੀ ਰਹਿਣ ਵਾਲੇ ਸ਼ਿਵਾ ਨਾਂ ਦੇ ਨੌਜਵਾਨ ਨਾਲ ਮੰਗਣੀ ਹੋਈ ਸੀ। ਮ੍ਰਿਤਕ ਲੜਕੀ ਦੇ ਭਰਾ ਸੂਰਜ ਨੇ ਦੱਸਿਆ ਕਿ ਸ਼ਿਵਾ ਦੀ ਉਸ ਦੀ ਭੈਣ ਰੋਸ਼ਨੀ ਨਾਲ ਪਿਛਲੇ ਕੁਝ ਸਮੇਂ ਤੋਂ ਫੋਨ 'ਤੇ ਲੜਾਈ ਚੱਲ ਰਹੀ ਸੀ। ਉਸ ਨੇ ਦੱਸਿਆ ਕਿ ਉਹ ਦਾਜ ਵਿਚ ਮੋਟਰਸਾਈਕਲ ਅਤੇ ਸੋਨੇ ਆਦਿ ਦਾ ਸਾਮਾਨ ਮੰਗ ਰਿਹਾ ਸੀ। ਇਸ ਤੋਂ ਦੁਖੀ ਹੋ ਕੇ ਬੀਤੀ ਰਾਤ ਰੋਸ਼ਨੀ ਨੇ ਆਪਣੇ ਘਰ 'ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ।
ਇਹ ਖ਼ਬਰ ਵੀ ਪੜ੍ਹੋ - ਪਾਣੀ ਦੀ ਵਾਰੀ ਲਗਾ ਰਹੇ ਪਿਓ-ਪੁੱਤ ਦੇ ਕਤਲਕਾਂਡ ਦੀ ਗੁੱਥੀ ਸੁਲਝੀ, ਪੁਲਸ ਨੇ 24 ਘੰਟਿਆਂ 'ਚ ਕਾਬੂ ਕੀਤੇ ਮੁਲਜ਼ਮ
ਜਾਂਚ ਅਧਿਕਾਰੀ ਨੇ ਦੱਸਿਆ ਕਿ ਫਿਲਹਾਲ ਪੁਲਸ ਨੇ ਮ੍ਰਿਤਕ ਲੜਕੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ ਹੈ, ਜਿੱਥੇ ਪੋਸਟਮਾਰਟਮ ਕਰਨ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8