ਟਰੇਨ ਦੀ ਲਪੇਟ ’ਚ ਆਉਣ ਨਾਲ ਕੁੜੀ ਦੀ ਮੌਤ

Monday, Oct 09, 2023 - 05:13 PM (IST)

ਟਰੇਨ ਦੀ ਲਪੇਟ ’ਚ ਆਉਣ ਨਾਲ ਕੁੜੀ ਦੀ ਮੌਤ

ਲੁਧਿਆਣਾ(ਗੌਤਮ) : ਰੇਲਗੱਡੀ ਦੀ ਲਪੇਟ ’ਚ ਆਉਣ ਨਾਲ ਕੁੜੀ ਦੀ ਮੌਤ ਹੋ ਗਈ। ਇਸ ਦਾ ਪਤਾ ਲੱਗਦੇ ਹੀ ਜੀ. ਆਰ. ਪੀ. ਟੀਮਾਂ ਮੌਕੇ ’ਤੇ ਪਹੁੰਚ ਗਈਆਂ। ਪੁਲਸ ਨੇ ਮੌਕੇ ਦਾ ਮੁਆਇਨਾ ਕਰਨ ਤੋਂ ਬਾਅਦ ਲਾਸ਼ ਬਰਾਮਦ ਕਰ ਲਈ। ਕੁੜੀ ਦੀ ਸ਼ਨਾਖਤ ਨਾ ਹੋਣ ਕਾਰਨ ਪੁਲਸ ਨੇ ਲਾਸ਼ ਨੂੰ 72 ਘੰਟਿਆਂ ਲਈ ਸਿਵਲ ਹਸਪਤਾਲ ਦੀ ਮੋਰਚਰੀ ’ਚ ਰੱਖਿਆ ਗਿਆ ਹੈ। ਜਾਂਚ ਅਧਿਕਾਰੀਆਂ ਦਾ ਕਹਿਣਾ ਹੈ ਕਿ ਕੁੜੀ ਦੇ ਵਾਰਸਾਂ ਦੀ ਭਾਲ ਕੀਤੀ ਜਾ ਰਹੀ ਹੈ।

ਏ. ਐੱਸ. ਆਈ. ਰਾਕੇਸ਼ ਕੁਮਾਰ ਦੀ ਟੀਮ ਨੂੰ ਵਿਸ਼ਵਕਰਮਾ ਚੌਂਕ ਨੇੜੇ ਸਥਿਤ ਰੇਲਵੇ ਟਰੈਕ ਤੋਂ ਕੁੜੀ ਦੀ ਲਾਸ਼ ਬਰਾਮਦ ਹੋਈ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਕੁੜੀ ਦੀ ਉਮਰ ਕਰੀਬ 20-22 ਸਾਲ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁੜੀ ਰੇਲਵੇ ਟਰੈਕ ਪਾਰ ਕਰ ਰਹੀ ਸੀ ਕਿ ਰੇਲ ਗੱਡੀ ਨਾਲ ਟਕਰਾ ਗਈ।
 


author

Babita

Content Editor

Related News