ਖ਼ਾਲਸਾ ਕਾਲਜ ਗੜ੍ਹਦੀਵਾਲ ਵਿਖੇ NCC ਟਰਾਇਲ ਦੌਰਾਨ ਡਿੱਗੀ 19 ਸਾਲਾ ਵਿਦਿਆਰਥਣ, ਮੌਤ
Thursday, Sep 15, 2022 - 05:33 PM (IST)
ਗੜ੍ਹਦੀਵਾਲਾ (ਵਰਿੰਦਰ ਪੰਡਿਤ ) : ਅੱਜ ਖਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਚੱਲ ਰਹੇ ਐੱਨ.ਸੀ.ਸੀ ਦੇ ਟਰਾਇਲ ਸਮੇਂ ਦੌੜ ਲਗਾਉਂਦਿਆਂ ਇੱਕ ਕੁੜੀ ਸਲੋਨੀ (19 ਸਾਲ) ਪੁੱਤਰੀ ਧਰਮਿੰਦਰ ਸਿੰਘ ਵਾਸੀ ਪਿੰਡ ਕਾਲਰਾ ਦੀ ਮੌਤ ਹੋਣ ਦਾ ਸਮਾਚਾਰ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਖਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਐੱਨ.ਸੀ.ਸੀ. 12 ਬਟਾਲੀਅਨ ਹੁਸ਼ਿਆਰਪੁਰ ਦੇ ਸਹਿਯੋਗ ਨਾਲ ਐੱਨ.ਸੀ.ਸੀ. ਦੇ ਟਰਾਇਲ ਚੱਲ ਰਹੇ ਸਨ। ਇਸ ਟ੍ਰਾਇਲ ਦੌਰਾਨ ਦੌੜ 'ਚ ਭਾਗ ਲੈਂਦਿਆਂ ਬੀ.ਐੱਸ.ਸੀ ਤੀਜਾ ਸਮੈਸਟਰ ਦੀ ਵਿਦਿਆਰਥਣ ਸਲੋਨੀ ਅਚਾਨਕ ਡਿੱਗ ਪਈ।
ਇਹ ਵੀ ਪੜ੍ਹੋ- ਸਰਕਾਰੀ ਸਕੂਲ ਦੇ ਬੱਚਿਆਂ ਨੇ ਕੀਤੀ ਬਦਬੂਦਾਰ ਪਾਣੀ ਦੀ ਸ਼ਿਕਾਇਤ, ਟੈਂਕੀ ਚੈੱਕ ਕੀਤੀ ਤਾਂ ਉੱਡੇ ਸਭ ਦੇ ਹੋਸ਼
ਮੌਕੇ 'ਤੇ ਮੌਜੂਦ ਪ੍ਰਬੰਧਕਾਂ ਅਤੇ ਕਾਲਜ ਸਟਾਫ਼ ਵਲੋਂ ਤੁਰੰਤ ਉਸ ਵਿਦਿਆਰਥਣ ਨੂੰ ਗੜ੍ਹਦੀਵਾਲਾ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ। ਜਿੱਥੇ ਕੁੜੀ ਦੀ ਹਾਲਤ ਗੰਭੀਰ ਦੇਖਦਿਆਂ ਉਸ ਨੂੰ ਦਸੂਹਾ ਦੇ ਸਿਵਲ ਹਸਪਤਾਲ ਰੈਫਰ ਕਰ ਦਿੱਤਾ ਗਿਆ। ਜਿੱਥੇ ਡਾਕਟਰਾਂ ਨੇ ਉਸ ਦੀ ਜਾਂਚ ਕਰਨ ਉਪਰੰਤ ਉਸਨੂੰ ਮ੍ਰਿਤਕ ਐਲਾਨ ਦਿੱਤਾ। ਇਸ ਮੌਕੇ ਥਾਣਾ ਮੁਖੀ ਗੜ੍ਹਦੀਵਾਲਾ ਇੰਸਪੈਕਟਰ ਸਤਵਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਖਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਐਨ. ਸੀ .ਸੀ ਦੇ ਟਰਾਇਲ ਦੌਰਾਨ ਵਿਦਿਆਰਥਣ ਦੇ ਡਿੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਸੀ , ਜਿਸ ਦੀ ਕੁਝ ਦੇਰ ਬਾਅਦ ਮੌਤ ਹੋ ਗਈ। ਪੁਲਸ ਨੇ ਕਿਹਾ ਕਿ ਕਾਲਜ ਪ੍ਰਬੰਧਕਾਂ ਅਤੇ ਡਾਕਟਰ ਦੇ ਬਿਆਨ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਕੁੜੀ ਦੀ ਲਾਸ਼ ਪਰਿਵਾਰਿਕ ਮੈਂਬਰਾਂ ਨੂੰ ਦੇ ਦਿੱਤੀ ਗਈ ਹੈ।
ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।