ਕਪੂਰਥਲਾ: ਖਾਣਾ ਬਣਾਉਣ ਲਈ ਲੱਕੜਾਂ ਤੋੜਨ ਗਈ ਜਵਾਕੜੀ ਨਾਲ ਵਾਪਰੀ ਅਣਹੋਣੀ, ਪਲਾਂ 'ਚ ਗਈ ਜਾਨ
Thursday, Feb 26, 2026 - 05:06 PM (IST)
ਕਪੂਰਥਲਾ (ਵੈੱਬ ਡੈਸਕ)- ਕਪੂਰਥਲਾ 'ਚ ਇਕ ਬਹੁਤ ਹੀ ਮੰਦਭਾਗੀ ਘਟਨਾ ਵਾਪਰੀ ਹੈ, ਜਿੱਥੇ ਧਾਲੀਵਾਲ ਰੋਡ 'ਤੇ ਲੱਕੜਾਂ ਤੋੜਨ ਗਈ ਇਕ 8 ਸਾਲਾ ਮਾਸੂਮ ਬੱਚੀ ਦੀ ਮੌਤ ਹੋ ਗਈ। ਮ੍ਰਿਤਕ ਬੱਚੀ ਦੀ ਪਛਾਣ ਕਵਿਤਾ ਵਜੋਂ ਹੋਈ ਹੈ। ਮ੍ਰਿਤਕ ਬੱਚੀ ਦੇ ਪਿਤਾ ਤਰਕੇਸ਼ਵਰ ਮਾਹਤੋਂ, ਜੋ ਕਿ ਮੂਲ ਰੂਪ ਵਿੱਚ ਬਿਹਾਰ ਦੇ ਰਹਿਣ ਵਾਲੇ ਹਨ ਅਤੇ ਇਸ ਸਮੇਂ ਮਨਸੂਰਵਾਲ ਦੋਨਾ ਔਜਲਾ ਰੋਡ 'ਤੇ ਰਹਿ ਰਹੇ ਹਨ, ਉਨ੍ਹਾਂ ਨੇ ਦੱਸਿਆ ਕਿ ਕਵਿਤਾ ਧਾਲੀਵਾਲ ਰੋਡ 'ਤੇ ਚੁੱਲ੍ਹੇ ਵਿੱਚ ਬਾਲਣ ਲਈ ਲੱਕੜਾਂ ਤੋੜਨ ਗਈ ਸੀ।
ਇਹ ਵੀ ਪੜ੍ਹੋ: ਕਹਿਰ ਓ ਰੱਬਾ! ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਨੇ ਦੋ ਦੋਸਤਾਂ ਨੂੰ ਦਰੜਿਆ, ਇਕ ਦੀ ਦਰਦਨਾਕ ਮੌਤ
ਇਸ ਦੌਰਾਨ ਲੱਕੜ ਦੀ ਇਕ ਭਾਰੀ ਟਾਹਣੀ ਅਚਾਨਕ ਉਸ ਦੇ ਸਿਰ 'ਤੇ ਡਿੱਗ ਪਈ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ। ਘਟਨਾ ਤੋਂ ਤੁਰੰਤ ਬਾਅਦ ਪਰਿਵਾਰਕ ਮੈਂਬਰ ਬੱਚੀ ਨੂੰ ਕਪੂਰਥਲਾ ਦੇ ਸਿਵਲ ਹਸਪਤਾਲ ਲੈ ਗਏ। ਉੱਥੇ ਡਿਊਟੀ 'ਤੇ ਤਾਇਨਾਤ ਡਾਕਟਰ ਸ਼ੈਲਜਾ ਨੇ ਬੱਚੀ ਦੀ ਜਾਂਚ ਕਰਨ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਬੱਚੀ ਦੀ ਦੇਹ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਵਾ ਦਿੱਤਾ ਗਿਆ ਹੈ। ਸਬੰਧਤ ਥਾਣੇ ਦੀ ਪੁਲਸ ਨੂੰ ਇਸ ਘਟਨਾ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਪੁਲਸ ਮਾਮਲੇ ਦੀ ਜਾਣਕਾਰੀ ਜੁਟਾਉਣ ਅਤੇ ਅਗਲੇਰੀ ਕਾਰਵਾਈ ਕਰਨ ਵਿੱਚ ਲੱਗੀ ਹੋਈ ਹੈ।
ਇਹ ਵੀ ਪੜ੍ਹੋ: ਪੰਜਾਬ 'ਚ 3 ਜ਼ਿਲ੍ਹਿਆਂ ਲਈ Alert! ਮੌਸਮ ਵਿਭਾਗ ਨੇ ਕੀਤੀ 1 ਮਾਰਚ ਤੱਕ ਵੱਡੀ ਭਵਿੱਖਬਾਣੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
