ਕਹਿਰ ਓ ਰੱਬਾ! ਪਾਣੀ ਭਰਦੇ ਸਮੇਂ ਕੁੜੀ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ ਨਿਕਲੀ ਜਾਨ

Saturday, Jun 06, 2026 - 03:21 PM (IST)

ਕਹਿਰ ਓ ਰੱਬਾ! ਪਾਣੀ ਭਰਦੇ ਸਮੇਂ ਕੁੜੀ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ ਨਿਕਲੀ ਜਾਨ

ਰੋਪੜ (ਕਰਨ)- ਰੋਪੜ ਦੇ ਸਦਾ ਵਰਤ ਮਹੱਲੇ 'ਚ ਇਕ ਨਾਬਾਲਗ ਕੁੜੀ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਕਾਜਲ (16) ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਘਰ 'ਚ ਪਾਣੀ ਭਰਦੇ ਸਮੇਂ ਮੋਟਰ 'ਚ ਕਰੰਟ ਆਉਣ ਕਾਰਨ ਹਾਦਸਾ ਵਾਪਰਿਆ। ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦੇ ਮੁਹੱਲੇ 'ਚ ਪਾਣੀ ਬਹੁਤ ਘੱਟ ਆਉਂਦਾ ਹੈ ਅਤੇ ਮੋਟਰ ਦੇ ਨਾਲ ਹੀ ਪਾਣੀ ਭਰਿਆ ਜਾਂਦਾ ਹੈ। ਜਦੋਂ ਕਾਜਲ ਪਾਣੀ ਭਰ ਰਹੀ ਸੀ ਤਾਂ ਮੋਟਰ 'ਚ ਅਚਾਨਕ ਕਰੰਟ ਆ ਗਿਆ ਅਤੇ ਕਾਜਲ ਨੂੰ ਕਰੰਟ ਦਾ ਜ਼ੋਰਦਾਰ ਝਟਕਾ ਲੱਗਾ। ਮੌਕੇ ਉਤੇ ਪਰਿਵਾਰਕ ਮੈਂਬਰਾਂ ਵੱਲੋਂ ਕਾਜਲ ਨੂੰ ਸਿਵਲ ਹਸਪਤਾਲ ਰੋਪੜ ਲਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ

PunjabKesari

ਡਾਕਟਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਦੋਂ ਮਰੀਜ਼ ਉਨ੍ਹਾਂ ਕੋਲ ਆਇਆ ਸੀ ਤਾਂ ਉਸ ਦੀ ਨਬਜ਼ ਬਹੁਤ ਘੱਟ ਚੱਲ ਰਹੀ ਸੀ। ਉਨ੍ਹਾਂ ਵੱਲੋਂ ਪੂਰੀ ਕੋਸ਼ਿਸ਼ ਕੀਤੀ ਗਈ ਪਰ ਕਾਜਲ ਨੂੰ ਬਚਾ ਨਹੀਂ ਸਕੇ। ਡਾਕਟਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਦੀ ਜਾਣਕਾਰੀ ਪੁਲਸ ਨੂੰ ਦੇ ਦਿੱਤੀ ਗਈ ਹੈ ਅਤੇ ਲਾਸ਼ ਨੂੰ ਮੁਰਦਾ ਘਰ ਵਿੱਚ ਰੱਖਵਾ ਦਿੱਤਾ ਗਿਆ ਹੈ।

PunjabKesari

ਇਹ ਵੀ ਪੜ੍ਹੋ: 'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ 'ਚ ਨਵਾਂ ਮੋੜ, ਹੋਏ ਵੱਡੇ ਖ਼ੁਲਾਸੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

 

For Android:- https://play.google.com/store/apps/details?id=com.jagbani&hl=en

 

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

shivani attri

Content Editor

Related News