ਜਲੰਧਰ ਵਿਖੇ ਸਕਾਰਪੀਓ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ, ਕੁੜੀ ਦੀ ਦਰਦਨਾਕ ਮੌਤ
Wednesday, Jul 02, 2025 - 11:26 AM (IST)

ਜਲੰਧਰ (ਮਹੇਸ਼)- ਸੜਕ ਹਾਦਸੇ ਵਿਚ ਇਕ ਕੁੜੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਮਨਪ੍ਰੀਤ ਕੌਰ ਪੁੱਤਰੀ ਕੁਲਵਿੰਦਰ ਸਿੰਘ ਵਾਸੀ ਨੰਗਲ ਫਤਿਹ ਖਾਂ ਜ਼ਿਲ੍ਹਾ ਜਲੰਧਰ ਵਜੋਂ ਹੋਈ ਹੈ। ਉਕਤ ਕੁੜੀ ਮੋਟਰਸਾਈਕਲ ’ਤੇ ਸਵਾਰ ਸੀ ਅਤੇ ਬੀਤੀ ਰਾਤ ਹੁਸ਼ਿਆਰਪੁਰ ਰੋਡ ’ਤੇ ਇਕ ਦਰਦਨਾਕ ਸੜਕ ਹਾਦਸੇ ਵਿਚ ਉਸ ਦੀ ਮੌਤ ਹੋ ਗਈ। ਪੁਲਸ ਨੇ ਸਿਵਲ ਹਸਪਤਾਲ ਤੋਂ ਪੋਸਟਮਾਰਟਮ ਕਰਵਾ ਕੇ ਉਸ ਦੀ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ, ਆਵੇਗਾ ਤੂਫ਼ਾਨ ਤੇ ਭਾਰੀ ਮੀਂਹ, 15 ਜ਼ਿਲ੍ਹਿਆਂ ਲਈ Alert ਹੋਇਆ ਜਾਰੀ
ਮ੍ਰਿਤਕ ਅਮਨਪ੍ਰੀਤ ਕੌਰ ਪਿੱਜ਼ਾ ਹੱਟ ਦਾ ਕੋਰਸ ਕਰ ਰਹੀ ਸੀ ਅਤੇ ਰਾਤ ਨੂੰ ਮੋਟਰਸਾਈਕਲ ’ਤੇ ਆਪਣੇ ਪਿੰਡ ਵੱਲ ਜਾ ਰਹੀ ਸੀ। ਜਦੋਂ ਉਹ ਹਾਈਵੇਅ ’ਤੇ ਨਿਰਮਲ ਕੁਟੀਆ ਜੌਹਲਾਂ ਵਾਲੇ ਸੰਤਾਂ ਦੇ ਗੇਟ ਨੇੜੇ ਪਹੁੰਚੀ ਤਾਂ ਉਹ ਹਾਦਸੇ ਦਾ ਸ਼ਿਕਾਰ ਹੋ ਗਈ। ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਥਾਣਾ ਇੰਚਾਰਜ ਰਾਮਾ ਮੰਡੀ ਮਨਜਿੰਦਰ ਸਿੰਘ ਬੱਸੀ ਨੇ ਦੱਸਿਆ ਕਿ ਪੁਲਸ ਨੇ ਇਸ ਹਾਦਸੇ ਸਬੰਧੀ ਸਕਾਰਪੀਓ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਸ ਦੀ ਪਛਾਣ ਜਸਕਰਨ ਪੁੱਤਰ ਸੋਹਣ ਲਾਲ ਵਾਸੀ ਪਿੰਡ ਘੋੜਵਾਂ ਥਾਣਾ ਟਾਂਡਾ ਜ਼ਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ। ਉਸ ਵਿਰੁੱਧ ਥਾਣਾ ਰਾਮਾ ਮੰਡੀ ਵਿਚ ਐੱਫ਼. ਆਈ. ਆਰ. ਨੰਬਰ 188 ਦਰਜ ਕੀਤੀ ਗਈ ਹੈ। ਪੁਲਸ ਉਸ ਤੋਂ ਹਾਦਸੇ ਸਬੰਧੀ ਪੁੱਛਗਿੱਛ ਕਰ ਰਹੀ ਹੈ। ਅਮਨਪ੍ਰੀਤ ਕੌਰ ਦੇ ਪਰਿਵਾਰਕ ਮੈਂਬਰ ਅਮਰੀਕਾ ਵਿਚ ਰਹਿੰਦੇ ਹਨ। ਉਨ੍ਹਾਂ ਦੇ ਆਉਣ ਤੋਂ ਬਾਅਦ ਹੀ ਉਸ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਘਟਨਾ! ਘਰ 'ਚ ਸੁਸ਼ੋਭਿਤ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e