Punjab:ਕੰਮ ਤੋਂ ਘਰ ਜਾ ਰਹੀ ਕੁੜੀ ਨੂੰ ਰਸਤੇ ''ਚ ਘੇਰ ਨੌਜਵਾਨਾਂ ਨੇ ਕੀਤਾ ਵੱਡਾ ਕਾਂਡ, ਤੜਫ਼-ਤੜਫ਼ ਕੇ ਹੋਈ ਮੌਤ
Thursday, Oct 02, 2025 - 11:52 AM (IST)

ਗੜ੍ਹਸ਼ੰਕਰ (ਭਾਰਦਵਾਜ)-ਗੜ੍ਹਸ਼ੰਕਰ ਤੋਂ ਹੈਰਾਨ ਕਰਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਲੈਬਾਰਟਰੀ ’ਚ ਕੰਮ ਕਰਦੀ ਕੰਚਨ ਨਾਂ ਦੀ ਕੁੜੀ ਦੀ ਸਿਵਲ ਹਸਪਤਾਲ ਗੜ੍ਹਸ਼ੰਕਰ ਵਿਖੇ ਸ਼ੱਕੀ ਹਾਲਾਤ ਵਿਚ ਮੌਤ ਹੋ ਗਈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਕੁੜੀ ਦੇ ਪਿਤਾ ਮੇਵਾ ਚੰਦ ਵਾਸੀ ਪਿੰਡ ਘਾਗੋਂ ਗੁਰੂ ਨੇ ਸਿਵਲ ਹਸਪਤਾਲ ਗੜ੍ਹਸ਼ੰਕਰ ’ਚ ਦੱਸਿਆ ਕਿ ਕੰਚਨ ਗੁਰਦੁਆਰਾ ਸਿੰਘ ਸਭਾ ਸਾਹਿਬ ਗੜ੍ਹਸ਼ੰਕਰ ਦੇ ਕੋਲ ਲੈਬਾਰਟਰੀ ਵਿਚ ਕੰਮ ਕਰਦੀ ਸੀ। ਕੰਮ ਖ਼ਤਮ ਕਰਨ ਤੋਂ ਬਾਅਦ ਉਹ ਅਪਣੀ ਸਕੂਟੀ ’ਤੇ ਵਾਪਸ ਪਿੰਡ ਜਾ ਰਹੀ ਸੀ। ਇਸ ਦੌਰਾਨ ਪਨਾਮ ਨੇੜੇ ਮੋਟਰਸਾਈਕਲ ਸਵਾਰ ਦੋ ਨੌਜਵਾਨ ਆਏ, ਜਿਨ੍ਹਾਂ ਨੇ ਮੂੰਹ ਕੱਪੜੇ ਨਾਲ ਢੱਕੇ ਹੋਏ ਸਨ। ਉਨ੍ਹਾਂ ਨੇ ਵੱਡੀ ਵਾਰਦਾਤ ਨੂੰ ਅੰਜਾਮ ਦਿੰਦੇ ਹੋਏ ਮੋੜ ’ਤੇ ਸਕੂਟੀ ਘੇਰ ਕੇ ਕੁੜੀ ਦਾ ਗਲਾ ਘੁੱਟ ਕੇ ਮੋਬਾਇਲ ਫੋਨ ਅਤੇ ਪੈਸੇ ਖੋਹ ਲਏ। ਵਾਰਦਾਤ ਨੂੰ ਅੰਜਾਮ ਦੇਣ ਮਗਰੋਂ ਮੌਕੇ ਤੋਂ ਫਰਾਰ ਹੋ ਗਏ।
ਇਹ ਵੀ ਪੜ੍ਹੋ: ਪੰਜਾਬ 'ਚ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ
ਮੇਵਾ ਚੰਦ ਨੇ ਦੱਸਿਆ ਕਿ ਉਹ ਵਾਰਦਾਤ ਦਾ ਪਤਾ ਲੱਗਣ 'ਤੇ ਕੰਚਨ ਨੂੰ ਘਰ ਲੈ ਕੇ ਗਏ ਪਰ ਉਸ ਦੀ ਹਾਲਤ ਗੰਭੀਰ ਵੇਖ ਕੇ ਇਲਾਜ ਲਈ ਸਿਵਲ ਹਸਪਤਾਲ ਗੜ੍ਹਸ਼ੰਕਰ ਲੈ ਆਏ, ਜਿੱਥੇ ਉਸ ਦੀ ਮੌਤ ਹੋ ਗਈ। ਮ੍ਰਿਤਕ ਦੇ ਪਿਤਾ ਨੇ ਪੁਲਸ ਨੂੰ ਗੁਹਾਰ ਲਗਾਈ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਸਬੰਧੀ ਐੱਸ. ਐੱਚ. ਓ. ਗੜ੍ਹਸ਼ੰਕਰ ਗਗਨਦੀਪ ਸਿੰਘ ਸੇਖੋਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਦੀਵਾਲੀ ਤੋਂ ਪਹਿਲਾਂ ਇਨ੍ਹਾਂ ਮੁਲਾਜ਼ਮਾਂ ਦੀਆਂ ਲੱਗੀਆ ਮੌਜਾਂ, ਪੰਜਾਬ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8