ਪੰਜਾਬ: ਮਾਂ ਦੀ ਮੌਤ ਮਗਰੋਂ ਕੁੜੀ ਨੇ ਚੁੱਕਿਆ ਖੌਫਨਾਕ ਕਦਮ, ਜਾਂਚ 'ਚ ਜੁਟੀ ਫੋਰੈਂਸਿਕ ਟੀਮ
Saturday, May 23, 2026 - 06:40 PM (IST)
ਗੁਰਦਾਸਪੁਰ (ਵਿਨੋਦ)- ਗੁਰਦਾਸਪੁਰ ਦੇ ਬੇਰੀਆ ਮੁਹੱਲੇ ਵਿੱਚ ਇੱਕ 15 ਸਾਲਾ ਕੁੜੀ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਪਛਾਣ ਸਿਮਰਨ ਪੁੱਤਰੀ ਰਾਜੂ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਕੁੜੀ ਦੇ ਗਲੇ ‘ਤੇ ਕੁਝ ਨਿਸ਼ਾਨ ਵੀ ਮਿਲੇ ਹਨ, ਜਿਸ ਕਾਰਨ ਮਾਮਲਾ ਸ਼ੱਕੀ ਬਣ ਗਿਆ ਹੈ। ਕੁੜੀ ਦੇ ਭਰਾ ਨੇ ਦੱਸਿਆ ਕਿ ਜਦੋਂ ਉਹ ਕੰਮ ਤੋਂ ਵਾਪਸ ਘਰ ਆਇਆ ਤਾਂ ਕਮਰਾ ਅੰਦਰੋਂ ਬੰਦ ਸੀ। ਜਦੋਂ ਉਸ ਨੇ ਕਮਰਾ ਖੋਲ੍ਹ ਕੇ ਦੇਖਿਆ ਤਾਂ ਸਿਮਰਨ ਪੱਖੇ ਨਾਲ ਲਟਕੀ ਹੋਈ ਸੀ।
ਇਹ ਵੀ ਪੜ੍ਹੋ- ਪੰਜਾਬ 'ਚ ਮੌਸਮ ਵਿਭਾਗ ਦਾ Orange Alert ਜਾਰੀ, ਤੇਜ਼ ਲੂ 'ਚ ਘਰੋਂ ਨਿਕਲਣਾ ਹੋਵੇਗਾ ਮੁਸ਼ਕਿਲ
ਮਿਲੀ ਜਾਣਕਾਰੀ ਅਨੁਸਾਰ ਬੇਰੀਆ ਮੁਹੱਲੇ ਦੇ ਇੱਕ ਮਕਾਨ ਵਿੱਚ ਦੋ ਪ੍ਰਵਾਸੀ ਪਰਿਵਾਰ ਕਿਰਾਏ ‘ਤੇ ਰਹਿੰਦੇ ਹਨ। ਬੀਤੀ ਦੇਰ ਰਾਤ ਇੱਕ ਪਰਿਵਾਰ ਦੇ ਕਮਰੇ ਵਿੱਚੋਂ ਰੌਲਾ ਸੁਣਾਈ ਦਿੱਤਾ, ਜਿਸ ਤੋਂ ਬਾਅਦ ਗੁਆਂਢੀ ਮੌਕੇ ‘ਤੇ ਪਹੁੰਚੇ। ਉਨ੍ਹਾਂ ਨੇ ਦੇਖਿਆ ਕਿ ਕੁੜੀ ਮ੍ਰਿਤਕ ਹਾਲਤ ਵਿੱਚ ਪਈ ਹੋਈ ਸੀ। ਗੁਆਂਢੀਆਂ ਦੇ ਕਹਿਣ ‘ਤੇ ਪਰਿਵਾਰ ਵੱਲੋਂ 112 ਨੰਬਰ ‘ਤੇ ਕਾਲ ਕਰਕੇ ਪੁਲਸ ਨੂੰ ਸੂਚਿਤ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਕੁੜੀ ਆਪਣੀ ਮਾਂ ਦੀ ਮੌਤ ਕਾਰਨ ਇਕੱਲਾ ਇਕੱਲਾ ਮਹਿਸੂਸ ਕਰਦੀ ਸੀ ਅਤੇ ਚੁੱਪ ਚੁੱਪ ਰਹਿੰਦੀ ਸੀ।
ਇਹ ਵੀ ਪੜ੍ਹੋ- ਕਹਿਰ ਓ ਰੱਬਾ: ਜ਼ਮੀਨ ਦੇ ਟੋਟੇ ਪਿੱਛੇ ਭਤੀਜੇ ਨੇ ਮਾਰ'ਤਾ ਚਾਚਾ
ਇਸ ਦੌਰਾਨ ਥਾਣਾ ਸਿਟੀ ਗੁਰਦਾਸਪੁਰ ਦੀ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਡੀਐੱਸਪੀ ਸ਼ਾਹਬਾਜ ਨੇ ਦੱਸਿਆ ਕਿ ਕੁੜੀ ਦੀ ਮ੍ਰਿਤਕ ਦੇਹ ਪੋਸਟਮਾਰਟਮ ਲਈ ਸਿਵਲ ਹਸਪਤਾਲ ਗੁਰਦਾਸਪੁਰ ਭੇਜ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ ਅਤੇ ਮਾਮਲੇ ਦੀ ਹਰ ਪੱਖੋਂ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਫੇਸਬੁੱਕ ‘ਤੇ ਲਾਈਵ ਹੋ ਕੇ ਫੌਜੀ ਜਵਾਨ ਨੇ ਚੁੱਕਿਆ ਖੌਫਨਾਕ ਕਦਮ, ਕਿਹਾ ਮੇਰੀ ਪਤਨੀ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
