ਬਟਾਲਾ ਦੇ ਬੱਸ ਸਟੈਂਡ ਤੋਂ ਨਸ਼ੇ ਦੀ ਹਾਲਤ ''ਚ ਮਿਲੀ ਔਰਤ, ਹੋਸ਼ ਆਉਣ ''ਤੇ ਕੀਤੇ ਵੱਡੇ ਖ਼ੁਲਾਸੇ

05/19/2023 6:31:07 PM

ਗੁਰਦਾਸਰਪੁਰ/ਬਟਾਲਾ (ਗੁਰਪ੍ਰੀਤ ਸਿੰਘ)- ਨਸ਼ੇ ਕਾਰਨ ਨੌਜਵਾਨਾਂ ਦੀਆਂ ਆਏ ਦਿਨ ਮੌਤਾਂ ਦੀਆਂ ਖ਼ਬਰਾਂ ਸੁਰਖੀਆਂ 'ਚ ਹਨ। ਹਜ਼ਾਰਾਂ ਦੀ ਗਿਣਤੀ 'ਚ ਨੌਜਵਾਨ ਨਸ਼ੇ ਦੀ ਗ੍ਰਿਫ਼ਤ 'ਚ ਆ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਚੁੱਕੇ ਹਨ। ਇਸ ਤਰ੍ਹਾਂ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਲਸ ਥਾਣਾ ਕਾਦੀਆ ਅਧੀਨ ਬੱਸ ਸਟੈਂਡ 'ਤੇ ਇਕ ਨੌਜਵਾਨ ਔਰਤ ਨੂੰ ਨਸ਼ੇ ਦੀ ਹਾਲਤ 'ਚ ਦੇਖਿਆ। ਇਸ ਤੋਂ ਇਹ ਪਤਾ ਲੱਗਦਾ ਹੈ ਕਿ ਨੌਜਵਾਨਾਂ ਦੇ ਨਾਲ-ਨਾਲ ਕੁੜੀਆਂ ਵੀ ਨਸ਼ੇ ਦੀ ਗ੍ਰਿਫ਼ਤ 'ਚ ਆ ਰਹੀਆਂ ਹਨ। ਔਰਤ ਨੇ ਇੰਨਾ ਨਸ਼ਾ ਕੀਤਾ ਹੋਇਆ ਸੀ ਕਿ ਉਸ ਨੂੰ ਕੋਈ ਵੀ ਸੁੱਧ ਬੁੱਧ ਨਹੀਂ ਸੀ ਅਤੇ ਉਸ ਦੇ ਕੱਪੜਿਆਂ ਤੇ ਖੂਨ ਲੱਗਾ ਹੋਇਆ ਸੀ । ਇਸ ਮੌਕੇ ਕਾਦੀਆ ਪੁਲਸ ਦੇ ਵੱਲੋਂ ਮੌਕੇ ਦਾ ਜਾਇਜ਼ਾ ਲੈਣ ਉਪਰੰਤ ਕੁੜੀ ਨੂੰ 108 ਐਂਬੂਲੈਂਸ ਰਾਹੀ ਸਥਾਨਕ ਬਟਾਲਾ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ।

ਇਹ ਵੀ ਪੜ੍ਹੋ- ਕੈਨੇਡਾ ’ਚ ਸਿਹਤ ਸਹੂਲਤਾਂ ਲੜਖੜਾਈਆਂ, ਮਰੀਜ਼ ਅਮਰੀਕਾ ਤੇ ਦੂਸਰੇ ਦੇਸ਼ਾਂ ਨੂੰ ਜਾਣ ਲਈ ਮਜ਼ਬੂਰ, ਡਾਕਟਰਾਂ ਦੇ ਹੱਥ ਖੜ੍ਹੇ

ਇਲਾਜ ਦੌਰਾਨ ਹੋਸ਼ ਆਉਣ ਤੋਂ ਬਾਅਦ ਪੀੜਤ ਔਰਤ ਨੇ ਹੈਰਾਨ ਕਰ ਦੇਣ ਵਾਲਾ ਖੁਲਾਸਾ ਕੀਤਾ। ਔਰਤ ਨੇ ਕਿਹਾ ਕਿ ਉਸ ਦਾ ਨਾਂ ਸੋਨੀਆ ਹੈ ਅਤੇ ਉਹ ਸੱਤ ਸਾਲ ਤੋਂ ਚਿੱਟੇ ਦਾ ਨਸ਼ਾ ਕਰ ਰਹੀ ਹੈ। ਔਰਤ ਨੇ ਦੱਸਿਆ ਕਿ ਉਸ ਦੇ ਪਤੀ ਨੇ ਹੀ ਉਸ ਨੂੰ ਨਸ਼ੇ ਦੀ ਦਲਦਲ 'ਚ ਸੁੱਟਿਆ ਹੈ। ਉਸ ਨੇ ਕਿਹਾ ਕਿ ਸੱਤ ਸਾਲ ਹੀ ਉਸ ਦੇ ਵਿਆਹ ਨੂੰ ਹੋ ਗਏ ਹਨ, ਪਤੀ ਛੱਡ ਕੇ ਭੱਜ ਗਿਆ ਹੈ ਅਤੇ ਹੁਣ ਉਹ ਘਰ 'ਚ ਇਕੱਲੀ ਰਹਿੰਦੀ ਹੈ। ਨਸ਼ੇ ਦੀ ਪੂਰਤੀ ਲਈ ਉਹ ਲੋਕਾਂ ਕੋਲੋਂ ਪੈਸੇ ਮੰਗ ਕੇ ਨਸ਼ਾ ਕਰਦੀ ਹੈ। 

ਇਹ ਵੀ ਪੜ੍ਹੋ- ਤਰਨਤਾਰਨ 'ਚ ਵੱਡੀ ਵਾਰਦਾਤ, ਨਾਜਾਇਜ਼ ਸਬੰਧਾਂ ਦੇ ਚੱਲਦਿਆਂ ਪਤੀ ਵੱਲੋਂ ਪਤਨੀ ਦਾ ਕਤਲ

ਸੋਨੀਆ ਨੇ ਅੱਗੇ ਕਿਹਾ ਕਿ ਇਕ ਵਾਰ ਉਸ ਦੇ ਪੈਰ 'ਤੇ ਸੱਟ ਲੱਗ ਗਈ ਸੀ ਤੇ ਪਤੀ ਨੇ ਇਲਾਜ ਕਰਵਾਉਣ ਦੀ ਜਗ੍ਹਾ ਉਸਨੂੰ ਚਿੱਟੇ ਦਾ ਨਸ਼ਾ ਕਰਵਾ ਦਿੱਤਾ, ਜਿਸ ਤੋਂ ਬਾਅਦ ਉਸ ਦੀ ਦਰਦ ਠੀਕ ਹੋ ਜਾਂਦੀ ਪਰ ਜਦੋਂ ਨਸ਼ਾ ਉਤਰਦਾ ਸੀ ਤਾਂ ਫਿਰ ਦਰਦ ਸ਼ੁਰੂ ਹੋ ਜਾਂਦੀ ਸੀ। ਇਸ ਤਰ੍ਹਾਂ ਉਸ ਦਾ ਪਤੀ ਉਸ ਨੂੰ ਨਸ਼ਾ ਕਰਵਾਉਂਦਾ ਰਿਹਾ। ਜਦੋਂ ਮੈਂ ਪਤੀ ਨੂੰ ਪੁੱਛਿਆ ਕਿ ਇਹ ਕਿਹੜੀ ਦਵਾਈ ਹੈ ਤਾਂ ਉਸਦੇ ਪਤੀ ਨੇ ਦੱਸਿਆ ਕਿ ਇਹ ਚਿੱਟੇ ਦਾ ਨਸ਼ਾ ਹੈ। ਸੋਨੀਆ ਨੇ ਕਿਹਾ ਮੈਨੂੰ ਨਸ਼ੇ ਦਾ ਆਦੀ ਬਣਾ ਕੇ ਆਪ ਮੈਨੂੰ ਛੱਡ ਕੇ ਚਲਾ ਗਿਆ ।

ਇਹ ਵੀ ਪੜ੍ਹੋ- ਗੁਰਬਾਣੀ ਦੇ ਰੰਗ ’ਚ ਰੰਗੀ 4 ਸਾਲਾ ਬੱਚੀ ਅਖੰਡਜੋਤ ਕੌਰ, ਬੋਲਣ ਲੱਗੀ ਤਾਂ ਸਭ ਤੋਂ ਪਹਿਲਾਂ ਬੋਲਿਆ ‘ਵਾਹਿਗੁਰੂ’

ਸੋਨੀਆ ਨੇ ਦੱਸਿਆ ਕਿ ਉਸ ਨੇ ਲੋਕਾਂ, ਪਿੰਡ ਵਾਸੀਆਂ ਅਤੇ ਪੁਲਸ ਕੋਲੋਂ ਕਈ ਵਾਰ ਬੇਨਤੀਆਂ ਕੀਤੀਆਂ ਸੀ ਕਿ ਉਸਦਾ ਇਲਾਜ ਕਰਵਾ ਦਿੱਤਾ ਜਾਵੇ ਪਰ ਕਿਸੇ ਨੇ ਉਸਦਾ ਸਾਥ ਨਹੀਂ ਦਿੱਤਾ। ਉਸ ਨੇ ਦੱਸਿਆ ਕਿ ਕਾਦੀਆ 'ਚ ਆਸਾਨੀ ਨਾਲ ਚਿੱਟਾ ਮਿਲ ਜਾਂਦਾ ਹੈ, ਜਿਸ ਨਾਲ ਨੌਜਵਾਨ ਪੀੜ੍ਹੀ ਨਸ਼ਾ ਕਰਕੇ ਆਪਣੀ ਜ਼ਿੰਦਗੀ ਬਰਬਾਦ ਕਰ ਰਹੇ ਹਨ।ਨਸ਼ੇ ਕਰਨ ਵਾਲਾ ਆਪਣੇ ਘਰਾਂ ਦਾ ਸਾਮਾਨ ਵੇਚਣ ਲਈ ਮਜ਼ਬੂਰ ਹੋ ਰਹੇ ਹਨ ਅਤੇ ਨਸ਼ੇ ਦੀ ਗ੍ਰਿਫ਼ਤ 'ਚ ਨੌਜਵਾਨ ਆਏ ਦਿਨ ਹੀ ਮੌਤ ਦੇ ਮੂੰਹ ਵਿਚ ਜਾ ਰਹੇ ਹਨ। ਹੁਣ ਨੌਜਵਾਨਾਂ ਦੇ ਨਾਲ-ਨਾਲ ਨੌਜਵਾਨ ਕੁੜੀਆਂ  ਵੀ ਇਸਦੀ ਗ੍ਰਿਫ਼ਤ 'ਚ ਆ ਰਹੀਆਂ ਹਨ। ਉਸਨੇ ਦੱਸਿਆ ਕਿ ਉਸ ਨੇ ਵੀ ਨਸ਼ੇ ਦੀ ਪੂਰਤੀ ਲਈ ਆਪਣੇ ਘਰ ਦਾ ਸਾਮਾਨ ਤੱਕ ਵੇਚ ਦਿੱਤਾ ਹੈ ਅਤੇ ਹੁਣ ਉਸ ਨੂੰ ਬਚਾ ਲਿਆ ਜਾਵੇ।

ਇਹ ਵੀ ਪੜ੍ਹੋ- ਦੀਨਾਨਗਰ 'ਚ ਔਰਤ ਦਾ ਬੇਰਹਿਮੀ ਨਾਲ ਕਤਲ, ਪਿੰਡ 'ਚ ਬਣਿਆ ਦਹਿਸ਼ਤ ਦਾ ਮਾਹੌਲ

ਇਸ ਦੌਰਾਨ ਸਿਵਲ ਹਸਪਤਾਲ ਬਟਾਲਾ ਦੀ ਡਾਕਟਰ ਨੇ ਦੱਸਿਆ ਕਿ ਔਰਤ ਨੂੰ ਹੋਸ਼ ਆ ਗਿਆ ਹੈ ਅਤੇ ਔਰਤ ਨੇ ਖੁਦ ਹੀ ਦੱਸਿਆ ਹੈ ਕਿ ਉਹ ਨਸ਼ੇ ਦੀ ਆਦੀ ਹੈ ਤੇ ਉਸਨੇ ਨਸ਼ਾ ਕੀਤਾ ਹੋਇਆ ਸੀ। ਡਾਕਟਰ ਨੇ ਦੱਸਿਆ ਕਿ ਔਰਤ ਦਾ ਇਲਾਜ ਕੀਤਾ ਜਾਵੇਗਾ ਪਰ ਇਸਨੂੰ ਜ਼ਿਆਦਾ ਜ਼ਰੂਰਤ ਨਸ਼ਾ ਛਡਾਊ ਕੇਂਦਰ 'ਚ ਇਲਾਜ ਕਰਵਾਉਣ ਦੀ ਹੈ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


Shivani Bassan

Content Editor

Related News