ਰੂਪਨਗਰ ਦੇ ਪਿੰਡ ਕਟਲੀ ਦੀ ਕੁੜੀ ਯੂਕ੍ਰੇਨ ’ਚ ਫਸੀ, ਮਾਪਿਆਂ ਨੇ ਕੇਂਦਰ ਸਰਕਾਰ ਕੋਲ ਲਾਈ ਮਦਦ ਦੀ ਗੁਹਾਰ
Saturday, Feb 26, 2022 - 11:37 AM (IST)
ਰੂਪਨਗਰ (ਵਿਜੇ)- ਨਜ਼ਦੀਕੀ ਪਿੰਡ ਕਟਲੀ ਦੀ ਇਕ ਮੁਟਿਆਰ ਰੂਸੀ ਹਮਲੇ ਕਾਰਨ ਯੂਕ੍ਰੇਨ ’ਚ ਫਸੀ ਹੋਈ ਹੈ। ਉਸ ਦੇ ਮਾਪਿਆਂ ਨੇ ਕੇਂਦਰ ਸਰਕਾਰ ਕੋਲ ਗੁਹਾਰ ਲਗਾਈ ਹੈ ਕਿ ਉਨ੍ਹਾਂ ਦੀ ਕੁੜੀ ਨੂੰ ਸੁਰੱਖਿਅਤ ਭਾਰਤ ਵਾਪਸ ਲਿਆਂਦਾ ਜਾਵੇ। ਰੂਪਨਗਰ ਨਾਲ ਲੱਗਦੇ ਪਿੰਡ ਕਟਲੀ ਦੀ ਇਕ ਮੁਟਿਆਰ ਗੁਰਜੀਤ ਕੌਰ ਸਾਲ 2019 ’ਚ ਡਾਕਟਰੀ ਦੀ ਪੜ੍ਹਾਈ ਕਰਨ ਲਈ ਯੂਕ੍ਰੇਨ ’ਚ ਗਈ ਹੋਈ ਸੀ। ਉਸ ਨੇ ਆਪਣੇ ਮਾਪਿਆਂ ਨੂੰ ਟੈਲੀਫੋਨ ’ਤੇ ਦੱਸਿਆ ਕਿ ਯੂਕ੍ਰੇਨ ’ਚ ਰੂਸੀ ਹਮਲੇ ਕਾਰਨ ਮਾਹੌਲ ਬਹੁਤ ਖ਼ਰਾਬ ਹੋ ਚੁੱਕਾ ਹੈ ਅਤੇ ਉਨ੍ਹਾਂ ਨੂੰ ਆਪਣੀ ਜਾਨ ਦਾ ਖ਼ਤਰਾ ਹੈ।
ਇਹ ਵੀ ਪੜ੍ਹੋ: ਕਾਲੋਨਾਈਜ਼ਰ ਨੇ ਬੇਟੇ ਨੂੰ ਤੋਹਫ਼ਾ ਦੇਣ ਲਈ ਮੰਗਵਾਈ ਸੀ ਲੈਂਬਾਰਗਿਨੀ ਕਾਰ, ਮਿੰਟਾਂ 'ਚ ਉੱਡੇ ਪਰਖੱਚੇ
ਉਨ੍ਹਾਂ ਦੱਸਿਆ ਕਿ ਉਨ੍ਹਾਂ ਨਾਲ ਪੰਜਾਬ ਦੀਆਂ ਹੋਰ ਵੀ ਕੁੜੀਆਂ ਹਨ, ਜਿਨ੍ਹਾਂ ਨੂੰ ਹਾਲੇ ਤੱਕ ਕੋਈ ਸਹਾਇਤਾ ਪ੍ਰਾਪਤ ਨਹੀ ਹੋਈ। ਕੁੜੀ ਦੇ ਮਾਪਿਆਂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਗੁਹਾਰ ਲਗਾਈ ਹੈ ਕਿ ਸਰਕਾਰ ਉਨ੍ਹਾਂ ਦੀ ਕੁੜੀ ਅਤੇ ਹੋਰ ਭਾਰਤ ਦੇ ਲੋਕਾਂ ਨੂੰ ਸੁਰੱਖਿਅਤ ਭਾਰਤ ਲਿਆਉਣ ’ਚ ਸਹਾਇਤਾ ਕਰਨ ਤਾਂ ਜੋ ਭਾਰਤੀ ਆਪਣੇ ਦੇਸ਼ ਸੁਰੱਖਿਅਤ ਪਰਤ ਸਕਣ।
ਇਹ ਵੀ ਪੜ੍ਹੋ: ਹੁਸ਼ਿਆਰਪੁਰ ਤੋਂ ਵੱਡੀ ਖ਼ਬਰ, ਹੋਟਲ 'ਚ ਮੁੰਡੇ-ਕੁੜੀ ਨੇ ਖਾਧਾ ਜ਼ਹਿਰ, ਕੁੜੀ ਦੀ ਮੌਤ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ