ਗੈਂਗਰੇਪ ਨੇ ਝੰਜੋੜਿਆ ਪੰਜਾਬ, ਕੈਪਟਨ ਦੇ ਅਸਤੀਫੇ ਦੀ ਉੱਠੀ ਮੰਗ (ਵੀਡੀਓ)

Monday, Feb 11, 2019 - 06:34 PM (IST)

ਲੁਧਿਆਣਾ : ਲੁਧਿਆਣਾ ਦੇ ਦਾਖਾ 'ਚ 12 ਬਦਮਾਸ਼ਾਂ ਵਲੋਂ ਇਕ ਲੜਕੀ ਨਾਲ ਸਮੂਹਿਕ ਬਲਾਤਕਾਰ ਦੀ ਘਟਨਾ ਤੋਂ ਬਾਅਦ ਵਿਰੋਧੀਆਂ ਵਲੋਂ ਕੈਪਟਨ ਸਰਕਾਰ 'ਤੇ ਨਿਸ਼ਾਨੇ ਸਾਧੇ ਜਾ ਰਹੇ ਹਨ। ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਇਸ ਘਟਨਾ ਨੂੰ ਪੁਲਸ ਦੀ ਅਣਗਹਿਲੀ ਕਰਾਰ ਦਿਤਾ ਹੈ। ਮਜੀਠੀਆ ਨੇ ਕਿਹਾ ਕਿ ਸੂਬੇ ਵਿਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ। ਅਕਾਲੀ ਦਲ ਨੇ ਦੋਸ਼ੀਆਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਦੂਜੇ ਪਾਸੇ ਪੰਜਾਬ ਭਾਜਪਾ ਦੇ ਪ੍ਰਧਾਨ ਨੇ ਵੀ ਇਸ ਘਟਨਾ ਦੀ ਨਿੰਦਾ ਕਰਦਿਆਂ ਪੰਜਾਬ ਸਰਕਾਰ ਨੂੰ ਲੰਮੇ ਹੱਥੀਂ ਲਿਆ ਹੈ। 
ਆਮ ਆਦਮੀ ਪਾਰਟੀ ਵਲੋਂ ਵੀ ਇਸ ਘਟਨਾ ਦੀ ਸਖਤ ਸ਼ਬਦਾਂ 'ਚ ਨਿਖੇਧੀ ਕਰਦਿਆਂ ਸਰਕਾਰ ਤੋਂ ਜਵਾਬ ਮੰਗਿਆ ਹੈ। ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਦਾ ਮਾੜਾ ਹਾਲ ਹੈ। 'ਆਪ' ਨੇ ਘਟਨਾ ਲਈ ਪੁਲਸ 'ਤੇ ਅਣਗਹਿਲੇ ਦੇ ਦੋਸ਼ ਲਗਾਉਂਦੇ ਹੋਏ ਮੁੱਖ ਮੰਤਰੀ ਤੋਂ ਅਸਤੀਫੇ ਦੀ ਮੰਗ ਕੀਤੀ ਹੈ।


author

Gurminder Singh

Content Editor

Related News