ਨਿਹਾਲ ਸਿੰਘ ਵਾਲਾ 'ਚ ਸ਼ਰਮਸਾਰ ਹੋਈ ਇਨਸਾਨੀਅਤ, 14 ਸਾਲਾ ਕੁੜੀ ਨਾਲ ਗੈਂਗਰੇਪ

Saturday, Aug 22, 2020 - 08:42 AM (IST)

ਨਿਹਾਲ ਸਿੰਘ ਵਾਲਾ 'ਚ ਸ਼ਰਮਸਾਰ ਹੋਈ ਇਨਸਾਨੀਅਤ, 14 ਸਾਲਾ ਕੁੜੀ ਨਾਲ ਗੈਂਗਰੇਪ

ਨਿਹਾਲ ਸਿੰਘ ਵਾਲਾ (ਬਾਵਾ) : 14 ਸਾਲਾ ਨਾਬਾਲਗ ਕੁੜੀ ਨਾਲ ਗੈਂਗਰੇਪ ਦੇ ਮਾਮਲੇ ਵਿਚ ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਸ ਵਲੋਂ ਤਿੰਨ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਥਾਣਾ ਨਿਹਾਲ ਸਿੰਘ ਵਾਲਾ ਦੇ ਮੁੱਖ ਅਫ਼ਸਰ ਇੰਸਪੈਕਟਰ ਪਲਵਿੰਦਰ ਸਿੰਘ ਅਤੇ ਸਬ-ਇੰਸਪੈਕਟਰ ਕਰਮਜੀਤ ਕੌਰ ਨੇ ਦੱਸਿਆ ਕਿ ਕੁੜੀ ਦੀ ਮਾਤਾ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਮੇਰੀਆਂ ਦੋ ਧੀਆਂ ਹਨ, ਜਿਨ੍ਹਾਂ ਦੀ ਉਮਰ 14 ਅਤੇ 17 ਸਾਲ ਹੈ, ਜੋ ਕਿ ਆਪਣੇ ਕਿਸੇ ਕੰਮ ਦੇ ਚੱਲਦੇ ਸ਼ਹਿਰ ਨਿਹਾਲ ਸਿੰਘ ਵਾਲਾ ਨੂੰ ਜਾ ਰਹੀਆਂ ਸਨ ਅਤੇ ਰਸਤੇ ਵਿਚ ਉਨ੍ਹਾਂ ਨੂੰ ਸਹਿਲਦੀਪ ਸਿੰਘ ਨਾਂ ਦੇ ਨੌਜਵਾਨ ਨੇ ਆਪਣੇ ਮੋਟਰਸਾਈਕਲ 'ਤੇ ਬਿਠਾ ਲਿਆ ਅਤੇ ਰਸਤੇ ਵਿਚ ਦੋ ਹੋਰ ਨੌਜਵਾਨ ਜੋ ਕਿ ਇਕ ਕਾਲੋਨੀ ਦੇ ਨੇੜੇ ਖੜ੍ਹੇ ਸਨ, ਉਕਤ ਨੌਜਵਾਨ ਨੇ ਆਪਣਾ ਮੋਟਰਸਾਈਕਲ ਉਨ੍ਹਾਂ ਕੋਲ ਰੋਕ ਲਿਆ ਅਤੇ ਮੌਕੇ 'ਤੇ ਮੌਜੂਦ ਨੌਜਵਾਨ ਬਿੱਲਾ ਅਤੇ ਚਰਨਾ ਨੇ ਮੇਰੀ 14 ਸਾਲਾ ਨਾਬਾਲਗ ਧੀ ਨੂੰ ਧੱਕੇ ਨਾਲ ਵਰਗਲਾ ਕੇ ਉਸ ਨਾਲ ਜਬਰ-ਜ਼ਿਨਾਹ ਕੀਤਾ।

ਇਹ ਵੀ ਪੜ੍ਹੋ :  ਅਬੋਹਰ 'ਚ ਕਹਿਰ ਬਣ ਕੇ ਵਰ੍ਹਿਆ ਮੀਂਹ, ਸੁੱਤੇ ਪਰਿਵਾਰ ਦੇ ਆ ਡਿੱਗੀ ਛੱਤ, ਭਰਾ-ਭੈਣ ਦੀ ਮੌਤ (ਤਸਵੀਰਾਂ)

ਥਾਣਾ ਮੁਖੀ ਇੰਸਪੈਕਟਰ ਪਲਵਿੰਦਰ ਸਿੰਘ ਅਤੇ ਸਬ-ਇੰਸਪੈਕਟਰ ਕਰਮਜੀਤ ਕੌਰ ਨੇ ਦੱਸਿਆ ਕਿ ਪੁਲਸ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਕੇ ਇਸ ਦੀ ਜਾਣਕਾਰੀ ਉੱਚ ਅਧਿਕਾਰੀਆਂ ਨੂੰ ਦੇਣ ਤੋਂ ਬਾਅਦ ਉਕਤ ਤਿੰਨੇ ਨੌਜਵਾਨਾਂ ਖ਼ਿਲਾਫ਼ ਥਾਣਾ ਨਿਹਾਲ ਸਿੰਘ ਵਾਲਾ ਵਿਖੇ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ :  ਕੋਰੋਨਾ ਮਹਾਮਾਰੀ ਵਿਚਾਲੇ ਫਤਿਹਗੜ੍ਹ ਸਾਹਿਬ 'ਚ ਆਈ ਇਕ ਹੋਰ ਆਫ਼ਤ, ਸਿਹਤ ਵਿਭਾਗ ਨੂੰ ਪਈਆਂ ਭਾਜੜਾਂ


author

Gurminder Singh

Content Editor

Related News