ਪੰਜਾਬ 'ਚ ਸ਼ਰਮਨਾਕ ਘਟਨਾ, ਸੁੰਨਸਾਨ ਥਾਂ 'ਤੇ ਗੈਂਗਰੇਪ ਕਰਨ ਮਗਰੋਂ ਕੁੜੀ ਨੂੰ ਚੱਲਦੇ ਆਟੋ 'ਚੋਂ ਸੁੱਟਿਆ

Friday, Dec 22, 2023 - 11:26 AM (IST)

ਪੰਜਾਬ 'ਚ ਸ਼ਰਮਨਾਕ ਘਟਨਾ, ਸੁੰਨਸਾਨ ਥਾਂ 'ਤੇ ਗੈਂਗਰੇਪ ਕਰਨ ਮਗਰੋਂ ਕੁੜੀ ਨੂੰ ਚੱਲਦੇ ਆਟੋ 'ਚੋਂ ਸੁੱਟਿਆ

ਲੁਧਿਆਣਾ (ਵੈੱਬ ਡੈਸਕ, ਰਾਜ) : ਇੱਥੇ ਸ਼ਿਮਲਾਪੁਰੀ ਦੀ ਰਹਿਣ ਵਾਲੀ ਇਕ ਕੁੜੀ ਨੂੰ ਪਿੰਡ ਗਿੱਲ ਛੱਡਣ ਦੇ ਬਹਾਨੇ ਆਟੋ ਚਾਲਕ ਨੇ ਅਗਵਾ ਕਰ ਲਿਆ। ਇਸ ਮਗਰੋਂ ਆਟੋ ਚਾਲਕ ਉਸ ਨੂੰ ਸੁੰਨਸਾਨ ਇਲਾਕੇ 'ਚ ਲੈ ਗਿਆ। ਇੱਥੇ ਕੁੜੀ ਨਾਲ ਆਟੋ ਚਾਲਕ ਅਤੇ ਉਸ ਦੇ 2 ਸਾਥੀਆਂ ਨੇ ਸਮੂਹਿਕ ਜਬਰ-ਜ਼ਿਨਾਹ ਕੀਤਾ।

ਇਹ ਵੀ ਪੜ੍ਹੋ : ਕਾਂਗਰਸ ਹਾਈਕਮਾਨ ਤੱਕ ਪੁੱਜਿਆ ਨਵਜੋਤ ਸਿੱਧੂ ਵਿਵਾਦ, ਮੰਗਵਾਈ ਗਈ ਰਿਪੋਰਟ

ਇਸ ਤੋਂ ਬਾਅਦ ਦੋਸ਼ੀ ਪੀੜਤ ਕੁੜੀ ਨੂੰ ਚੱਲਦੇ ਆਟੋ 'ਚੋਂ ਸੁੱਟ ਕੇ ਫ਼ਰਾਰ ਹੋ ਗਏ। ਇਸ ਘਟਨਾ ਦਾ ਪਤਾ ਲੱਗਦੇ ਹੀ ਥਾਣਾ ਡੇਹਲੋਂ ਦੀ ਪੁਲਸ ਅਤੇ ਉੱਚ ਅਧਿਕਾਰੀ ਹਰਕਤ 'ਚ ਆ ਗਏ। ਉਨ੍ਹਾਂ ਨੇ ਤੁਰੰਤ ਕਾਰਵਾਈ ਕਰਦੇ ਹੋਏ ਆਟੋ ਚਾਲਕ ਸਣੇ 3 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ : ਲੁਧਿਆਣਾ 'ਚ ਸਿਲੰਡਰ ਫਟਣ ਕਾਰਨ ਵੱਡਾ ਧਮਾਕਾ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ (ਤਸਵੀਰਾਂ)

ਇਸ ਸਬੰਧੀ ਜਲਦੀ ਹੀ ਪ੍ਰੈੱਸ ਕਾਨਫਰੰਸ ਕਰਕੇ ਪੁਲਸ ਦੇ ਉੱਚ ਅਧਿਕਾਰੀਆਂ ਵੱਲੋਂ ਖ਼ੁਲਾਸਾ ਕੀਤਾ ਜਾ ਸਕਦਾ ਹੈ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8



 


author

Babita

Content Editor

Related News