ਲਡ਼ਕੀ ਨੂੰ ਅਗਵਾ ਕਰਨ ਦੇ ਦੋਸ਼ ’ਚ ਮਾਮਲਾ ਦਰਜ
Monday, Jul 23, 2018 - 06:37 AM (IST)

ਤਰਨਤਾਰਨ, (ਰਾਜੂ)- ਥਾਣਾ ਖਾਲਡ਼ਾ ਦੀ ਪੁਲਸ ਨੇ ਲਡ਼ਕੀ ਨੂੰ ਅਗਵਾ ਕਰਨ ਦੇ ਦੋਸ਼ ’ਚ ਅਣਪਛਾਤੇ ਵਿਅਕਤੀ ਖਿਲਾਫ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਪੀਡ਼ਤ ਲਡ਼ਕੀ ਦੇ ਪਿਤਾ ਨੇ ਦੱਸਿਆ ਕਿ ਰਾਤ ਨੂੰ ਉਹ ਸਾਰਾ ਪਰਿਵਾਰ ਰੋਟੀ ਖਾ ਕੇ ਸੌਂ ਗਿਆ ਸੀ ਤਾਂ ਉਸ ਦੀ ਲਡ਼ਕੀ ਵੀ ਸਾਡੇ ਨਾਲ ਘਰ ’ਚ ਸੁੱਤੀ ਪਈ ਸੀ। ਜਦੋਂ ਸਵੇਰੇ ਉਠ ਕੇ ਦੇਖਿਆ ਤਾਂ ਅਣਪਛਾਤਾ ਵਿਅਕਤੀ ਉਸ ਦੀ ਲਡ਼ਕੀ ਨੂੰ ਅਗਵਾ ਕਰ ਕੇ ਲੈ ਗਿਆ ਸੀ। ਇਸ ਸਬੰਧੀ ਤਫਤੀਸ਼ੀ ਅਫਸਰ ਏ. ਐੱਸ. ਆਈ. ਰਸਾਲ ਸਿੰਘ ਨੇ ਉਕਤ ਵਿਅਕਤੀ ਖਿਲਾਫ ਮੁਕੱਦਮਾ ਦਰਜ ਕਰ ਕੇ ਤਫਤੀਸ਼ ਸ਼ੁਰੂ ਕਰ ਦਿੱਤੀ ਹੈ।