ਇਕ ਤਰਫ਼ਾ ਪਿਆਰ ’ਚ ਪਾਗਲ ਹੋਇਆ ਅਗਵਾਕਾਰ, ਮਾਪਿਆਂ ਦੀਆਂ ਅੱਖਾਂ ਸਾਹਮਣੇ ਕੁੜੀ ਲੈ ਕੇ ਹੋਇਆ ਫਰਾਰ

Friday, Mar 12, 2021 - 05:34 PM (IST)

ਇਕ ਤਰਫ਼ਾ ਪਿਆਰ ’ਚ ਪਾਗਲ ਹੋਇਆ ਅਗਵਾਕਾਰ, ਮਾਪਿਆਂ ਦੀਆਂ ਅੱਖਾਂ ਸਾਹਮਣੇ ਕੁੜੀ ਲੈ ਕੇ ਹੋਇਆ ਫਰਾਰ

ਅਜਨਾਲਾ/ਗੁਰੂ ਕਾ ਬਾਗ/ਹਰਸ਼ਾ ਛੀਨਾ (ਰਾਕੇਸ਼ ਭੱਟੀ)- ਅਜਨਾਲਾ ਦੇ ਨਜ਼ਦੀਕੀ ਪਿੰਡ ਮਹਿਲ ਬੁਖ਼ਾਰੀ ਨਜ਼ਦੀਕ ਆਪਣੇ ਪਰਿਵਾਰ ਸਣੇ ਸੈਰ ਕਰ ਰਹੀ ਲੜਕੀ ਨੂੰ ਉਸ ਦੇ ਨਜ਼ਦੀਕੀ ਰਿਸ਼ਤੇਦਾਰ ਵੱਲੋਂ ਬੀਤੀ ਰਾਤ ਹਥਿਆਰਾਂ ਦੀ ਨੋਕ ਉਤੇ ਅਗਵਾ ਕਰ ਲਿਆ ਗਿਆ। ਲੜਕੀ ਦੇ ਪਿਤਾ ਅਤੇ ਮਾਤਾ ਨੇ ਲੜਕੀ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਅਗਵਾਹਕਾਰਾਂ ਵੱਲੋਂ ਮਾਰਨ ਦੀ ਧਮਕੀ ਦੇ ਕੇ ਕੁੜੀ ਦੇ ਪਰਿਵਾਰ ਵਾਲਿਆਂ ਨੂੰ ਧੱਕਾ ਦੇ ਕੇ ਸੁੱਟ ਦਿੱਤਾ ਅਤੇ ਕੁੜੀ ਨੂੰ ਅਗਵਾ ਕਰਕੇ ਲੈ ਗਏ।

ਇਹ ਵੀ ਪੜ੍ਹੋ :  ਬੋਰਵੈੱਲ ’ਚ ਜਾਨ ਗੁਆਉਣ ਵਾਲੇ ‘ਫਤਿਹਵੀਰ’ ਦੀ ਮਾਂ ਦੀ ਝੋਲੀ ਖੁਸ਼ੀਆਂ ਨਾਲ ਭਰੀ, ਰੱਬ ਨੇ ਬਖ਼ਸ਼ੀ ਪੁੱਤ ਦੀ ਦਾਤ

PunjabKesari

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ 23 ਸਾਲਾ ਲੜਕੀ ਦੇ ਪਿਤਾ ਪਰਗਟ ਸਿੰਘ ਨੇ ਦੱਸਿਆ ਕਿ ਉਹ ਆਪਣੇ ਕੁੜੀ, ਪਤਨੀ, ਭਾਬੀ ਨਾਲ ਰੋਜ਼ਾਨਾ ਵਾਂਗ ਘਰੋਂ ਸੈਰ ਕਰਨ ਲਈ ਨਿਕਲੇ ਸਨ ਕਿ ਉਨ੍ਹਾਂ ਸਾਹਮਣੇ ਇਕ ਗੱਡੀ ਆਈ, ਜਿਸ ਵਿਚੋਂ ਪੰਜ ਹਥਿਆਰਬੰਦ ਲੜਕੇ ਬਾਹਰ ਨਿਕਲੇ ਅਤੇ ਉਨ੍ਹਾਂ ਨੂੰ ਧਮਕੀਆਂ ਦੇਣ ਲਗ ਗਏ। ਇਸ ਦੌਰਾਨ ਉਨ੍ਹਾਂ ਨੂੰ ਧੱਕਾ ਮਾਰ ਜ਼ਮੀਨ ਉਤੇ ਸੁੱਟ ਪਿਸਤੌਲ ਦੀ ਨੋਕ ਉਤੇ ਕੁੜੀ ਨੂੰ ਅਗਵਾ ਕਰਕੇ ਲੈ ਗਏ। 

ਇਹ ਵੀ ਪੜ੍ਹੋ : ਦੋਆਬਾ ਦੇ 4 ਜ਼ਿਲ੍ਹਿਆਂ ’ਚੋਂ ਮਹਾਨਗਰ ਜਲੰਧਰ ਬਿਜਲੀ ਚੋਰੀ ਕਰਨ ’ਚ ਸਭ ਤੋਂ ਅੱਗੇ

PunjabKesari

ਪ੍ਰਗਟ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਵੱਡੇ ਮੁੰਡੇ ਦਾ ਸਾਲਾ ਪਿਛਲੇ ਕੁਝ ਦਿਨਾਂ ਤੋਂ ਲੜਕੀ ਨਾਲ ਵਿਆਹ ਕਰਵਾਉਣਾ ਚਾਹੁੰਦਾ ਸੀ ਅਤੇ ਉਨ੍ਹਾਂ ਵੱਲੋਂ ਵਿਆਹ ਲਈ ਮਨ੍ਹਾ ਕਰਨ ਉਤੇ ਲੜਕੇ ਦੇ ਸਾਲੇ ਵੱਲੋਂ ਹੀ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ। ਕੁੜੀ ਦੀ ਮਾਤਾ ਅਮਰਜੀਤ ਕੌਰ ਨੇ ਮੰਗ ਕੀਤੀ ਕਿ ਉਨ੍ਹਾਂ ਨੂੰ ਇਨਸਾਫ਼ ਦਿਵਾਇਆ ਜਾਵੇ ਅਤੇ ਉਨ੍ਹਾਂ ਦੀ ਕੁੜੀ ਨੂੰ ਜਲਦ ਉਨ੍ਹਾਂ ਕੋਲ  ਪਹੁੰਚਾਇਆ ਜਾਏ। ਇਸ ਸਬੰਧੀ ਪੁਲਸ ਜਾਂਚ ਅਧਿਕਾਰੀ ਰਣਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ।

ਇਹ ਵੀ ਪੜ੍ਹੋ : ਜਲੰਧਰ ਜ਼ਿਲ੍ਹੇ ’ਚ ਵੱਧ ਰਹੇ ਕੋਰੋਨਾ ਮਾਮਲਿਆਂ ਦੇ ਮੱਦੇਨਜ਼ਰ ਡੀ. ਸੀ. ਵੱਲੋਂ ਨਵੀਆਂ ਹਦਾਇਤਾਂ ਜਾਰੀ

PunjabKesari

ਇਹ ਵੀ ਪੜ੍ਹੋ : ਟਾਂਡਾ: ਪ੍ਰਵਾਸੀ ਮਜ਼ਦੂਰਾਂ ਦੀਆਂ ਅੱਖਾਂ ਸਾਹਮਣੇ ਸੜ ਕੇ ਸੁਆਹ ਹੋਏ ਉਨ੍ਹਾਂ ਦੇ ਆਸ਼ੀਆਨੇ, ਲੱਖਾਂ ਦਾ ਨੁਕਸਾਨ

PunjabKesari

ਨੋਟ: ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News