ਗੁਆਂਢਣ ਦੀਆਂ ਕੋਸ਼ਿਸ਼ਾਂ ਸਦਕਾ 12 ਸਾਲਾ ਬੱਚੀ ਨੂੰ ਅਗਵਾ ਕਰਨ ਦੀ ਕੋਸ਼ਿਸ਼ ਰਹੀ ਨਾਕਾਮ

Friday, Jul 10, 2020 - 01:41 PM (IST)

ਗੁਆਂਢਣ ਦੀਆਂ ਕੋਸ਼ਿਸ਼ਾਂ ਸਦਕਾ 12 ਸਾਲਾ ਬੱਚੀ ਨੂੰ ਅਗਵਾ ਕਰਨ ਦੀ ਕੋਸ਼ਿਸ਼ ਰਹੀ ਨਾਕਾਮ

ਜਲੰਧਰ (ਸੋਨੂੰ)—  ਜਲੰਧਰ ਦੇ ਕਾਲਾ ਸੰਘਿਆਂ ਰੋਡ 'ਤੇ ਬੀਤੀ ਦੇਰ ਰਾਤ ਪੈਂਦੇ ਗ੍ਰੀਨ ਐਵੇਨਿਊ ਇਲਾਕੇ 'ਚ ਇਕ ਅਣਪਛਾਤੇ ਵਿਅਕਤੀ ਵੱਲੋਂ ਕਰੀਬ 12 ਸਾਲ ਦੀ ਬੱਚੀ ਨੂੰ ਅਗਵਾ ਕਰਨ ਦੀ ਨਾਕਾਮ ਕੋਸ਼ਿਸ਼ ਕੀਤੀ ਗਈ। ਗੁਆਂਢਣ ਜਨਾਨੀ ਦੀਆਂ ਕੋਸ਼ਿਸ਼ਾਂ ਸਦਕਾ ਬੱਚੀ ਨੂੰ ਅਗਵਾ ਕਰਨ ਵਾਲੇ ਅਣਪਛਾਤੇ ਵਿਅਕਤੀ ਤੋਂ ਬਚਾਇਆ ਜਾ ਸਕਿਆ। ਸੂਚਨਾ ਮਿਲਦੇ ਹੀ ਪੁਲਸ ਨੇ ਘਟਨਾ ਸਥਾਨ 'ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰਕੇ ਅਣਪਛਾਤੇ ਵਿਅਕਤੀ ਦੀ ਕਾਰ ਨੂੰ ਥਾਣੇ 'ਚ ਲੈ ਆਈ।
ਇਹ ਵੀ ਪੜ੍ਹੋ: ਜਲੰਧਰ ਲਈ ਰਾਹਤ ਭਰੀ ਖਬਰ, 558 ਲੋਕਾਂ ਦੀ ਰਿਪੋਰਟ ਆਈ ''ਕੋਰੋਨਾ ਨੈਗੇਟਿਵ''

PunjabKesari

ਬੱਚੀ ਦੀ ਮਾਂ ਸਪਨਾ ਨੇ ਦੱਸਿਆ ਕਿ ਉਨ੍ਹਾਂ ਦੀ ਬੱਚੀ ਘਰ ਦੇ ਬਾਹਰ ਖੇਡ ਰਹੀ ਸੀ ਕਿ ਇਸੇ ਦੌਰਾਨ ਇਕ ਅਣਪਛਾਤੇ ਵਿਅਕਤੀ ਨੇ ਆਵਾਜ਼ ਦੇ ਕੇ ਉਨ੍ਹਾਂ ਦੀ ਬੇਟੀ ਨੂੰ ਆਪਣੇ ਕੋਲ ਬੁਲਾਇਆ ਅਤੇ ਕਾਰ 'ਚ ਜਬਰਨ ਬਿਠਾਉਣ ਲੱਗ ਪਿਆ।

ਇਹ ਵੀ ਪੜ੍ਹੋ: ਕੋਰੋਨਾ ਪਾਜ਼ੇਟਿਵ ਆਏ SSP ਮਾਹਲ ਨੇ ਅਵਤਾਰ ਹੈਨਰੀ ਦੀ ਬੇਟੀ ਦੇ ਵਿਆਹ ''ਚ ਕੀਤੀ ਸੀ ਸ਼ਿਰਕਤ, ਤਸਵੀਰ ਹੋਈ ਵਾਇਰਲ

PunjabKesari

ਬੱਚੀ ਦੇ ਰੌਲੇ ਦੀਆਂ ਆਵਾਜ਼ਾਂ ਸੁਣ ਕੇ ਉਨ੍ਹਾਂ ਦੀ ਗੁਆਂਢਣ ਅਰਸ਼ੀ ਨੇ ਬੱਚੀ ਨੂੰ ਆਪਣੇ ਵੱਲ ਖਿੱਚਿਆ, ਜਿਸ ਤੋਂ ਬਾਅਦ ਜਨਾਨੀ ਅਤੇ ਉਸ ਵਿਅਕਤੀ 'ਚ ਤਕਰਾਰ ਵੀ ਹੋਈ। ਉਕਤ ਵਿਅਕਤੀ ਗਾਲ੍ਹਾਂ ਕੱਢਦੇ ਹੋਏ ਕਾਰ 'ਚੋਂ ਭੱਜਣ ਲੱਗਾ। ਇਸ ਦੌਰਾਨ ਉਸ ਦੀ ਕਾਰ ਨੂੰ ਪਰਿਵਾਰ ਵਾਲਿਆਂ ਨੇ ਘੇਰ ਲਿਆ ਅਤੇ ਉਨ੍ਹਾਂ ਨਾਲ ਹੱਥੋਂਪਾਈ ਕਰਦਾ ਹੋਇਆ ਉਕਤ ਵਿਅਕਤੀ ਕਾਰ ਛੱਡ ਕੇ ਫਰਾਰ ਹੋ ਗਿਆ।

ਇਹ ਵੀ ਪੜ੍ਹੋ: ਯੂਨੀਵਰਸਿਟੀ-ਕਾਲਜਾਂ ਦੀਆਂ ਅੰਤਿਮ ਪ੍ਰੀਖਿਆਵਾਂ ਰੱਦ ਕਰਨ ਲਈ ਕੈਪਟਨ ਮੋਦੀ ਨੂੰ ਲਿਖਣਗੇ ਚਿੱਠੀ

PunjabKesari

ਇਸ ਘਟਨਾ ਦੀ ਜਾਂਚ ਕਰ ਰਹੇ ਏ. ਐੱਸ. ਆਈ. ਗੋਪਾਲ ਸਿੰਘ ਥਾਣਾ ਭਾਰਗੋ ਕੈਂਪ ਨੇ ਦੱਸਿਆ ਕਿ ਉਨ੍ਹਾਂ ਨੂੰ ਸਪਨਾ ਨੇ ਸ਼ਿਕਾਇਤ ਦਿੱਤੀ ਸੀ ਕਿ ਉਨ੍ਹਾਂ ਦੀ ਬੱਚੀ ਇਕ ਅਣਪਛਾਤੇ ਵਿਅਕਤੀ ਨੇ ਅਗਵਾ ਕਰਨ ਦੀ ਕੋਸ਼ਿਸ਼ ਕੀਤੀ ਹੈ। ਬੱਚੀ ਦੀ ਬਾਂਹ ਫੜ ਕੇ ਜ਼ਬਰਦਸਤੀ ਕਾਰ 'ਚ ਬਿਠਾਉਣ ਦੀ ਕੋਸ਼ਿਸ਼ ਕੀਤੀ ਗਈ ਅਤੇ ਰੌਲਾ ਪਾਉਣ 'ਤੇ ਉਹ ਆਪਣੀ ਕਾਰ ਨੂੰ ਛੱਡ ਕੇ ਫਰਾਰ ਹੋ ਗਿਆ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਕਲਯੁਗੀ ਨੂੰਹ ਦੀ ਖ਼ੌਫਨਾਕ ਹਰਕਤ, ਭੈਣ ਤੇ ਆਪਣੇ ਦੋਸਤ ਨਾਲ ਮਿਲ ਕੇ ਕੀਤਾ ਸਹੁਰੇ ਦਾ ਕਤਲ

PunjabKesari


author

shivani attri

Content Editor

Related News