ਤੜਕੇ 3 ਵਜੇ ਘਰ ’ਚ ਦਾਖ਼ਲ ਹੋਏ 20-25 ਵਿਅਕਤੀਆਂ ਨੇ ਸ਼ਰੇਆਮ ਅਗਵਾ ਕੀਤੀ ਕੁੜੀ

Tuesday, May 16, 2023 - 06:33 PM (IST)

ਤੜਕੇ 3 ਵਜੇ ਘਰ ’ਚ ਦਾਖ਼ਲ ਹੋਏ 20-25 ਵਿਅਕਤੀਆਂ ਨੇ ਸ਼ਰੇਆਮ ਅਗਵਾ ਕੀਤੀ ਕੁੜੀ

ਗੁਰੂਹਰਸਹਾਏ (ਸੁਨੀਲ ਆਵਲਾ) : ਫਿਰੋਜ਼ਪੁਰ-ਫਾਜ਼ਿਲਕਾ ਰੋਡ ’ਤੇ ਸਥਿਤ ਪਿੰਡ ਗੋਲੂਕਾ ਮੋੜ ’ਚ ਇਕ ਘਰ ’ਚ ਵੜ ਕੇ ਅਣਪਛਾਤੇ ਵਿਅਕਤੀਆਂ ਨੇ ਭੰਨ-ਤੋੜ ਕਰਦੇ ਹੋਏ ਇਕ ਲੜਕੀ ਨੂੰ ਅਗਵਾ ਕਰ ਲਿਆ। ਪੁਲਸ ਨੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਮਿਲੀ ਜਾਣਕਾਰੀ ਮੁਤਾਬਕ ਗੁਰੂਹਰਸਹਾਏ ਦੇ ਨਾਲ ਲੱਗਦੇ ਪਿੰਡ ਗੋਲੂ ਕਾ ਮੌੜ ਸਥਿਤ ਇਕ ਘਰ ਵਿਚ ਬੀਤੀ ਰਾਤ 20-25 ਅਣਪਛਾਤੇ ਵਿਅਕਤੀਆਂ ਵੱਲੋਂ ਘਰ ਵਿਚ ਵੜ ਕੇ ਭੰਨ-ਤੋੜ ਕਰਦੇ ਹੋਏ ਇਕ ਲੜਕੀ ਨੂੰ ਅਗਵਾ ਕਰਕੇ ਲੈ ਗਏ।

ਇਹ ਵੀ ਪੜ੍ਹੋ : ਗੁਰਦੁਆਰਾ ਦੂਖ ਨਿਵਾਰਨ ਸਾਹਿਬ ’ਚ ਸ਼ਰਾਬ ਪੀਣ ਵਾਲੀ ਜਨਾਨੀ ਦੀ ਹੋਈ ਅਸਲ ਸ਼ਨਾਖਤ, ਪਰਿਵਾਰ ਆਇਆ ਸਾਹਮਣੇ

ਜਾਣਕਾਰੀ ਦਿੰਦੇ ਹੋਏ ਪੀੜਤ ਪਰਿਵਾਰ ਨੇ ਦੱਸਿਆ ਕਿ ਬੀਤੇ ਐਤਵਾਰ ਦੀ ਰਾਤ ਨੂੰ ਤੜਕੇ ਪੌਣੇ 3 ਵਜੇ 20-25 ਅਣਪਛਾਤੇ ਵਿਅਕਤੀਆਂ ਨੇ ਸਾਡੇ ਘਰ ਆ ਕੇ ਘਰ ਦੇ ਅੰਦਰ ਵੜ ਕੇ ਸਮਾਨ ਦੀ ਭੰਨ-ਤੋੜ ਕੀਤੀ ਅਤੇ ਉਨ੍ਹਾਂ ਕੋਲ ਹਥਿਆਰ ਵੀ ਸਨ ਅਤੇ ਅੱਖਾਂ ਵਿਚ ਲਾਲ ਮਿਰਚਾਂ ਦਾ ਪਾਊਡਰ ਪਾ ਕੇ ਲੜਕੀ ਨੂੰ ਅਗਵਾ ਕਰਕੇ ਲੈ ਗਏ। ਘਟਨਾ ਵਾਲੀ ਥਾਂ ’ਤੇ ਪਹੁੰਚੇ ਡੀ. ਐੱਸ. ਪੀ ਗੁਰੂਹਰਸਹਾਏ ਯਾਦਵਿੰਦਰ ਸਿੰਘ ਬਾਜਵਾ ਥਾਣਾ ਮੁਖੀ ਜਸਵਿੰਦਰ ਸਿੰਘ ਬਰਾੜ ਵੱਲੋਂ ਉਕਤ ਪੀੜਤ ਵਿਅਕਤੀਆਂ ਦੇ ਬਿਆਨ ਲੈ ਕੇ ਪੂਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਅਮਰੀਕਾ ਜਾਣ ਲਈ ਜਹਾਜ਼ੇ ਚੜ੍ਹੇ ਮੁੰਡੇ ਦੇ ਟੁੱਟੇ ਸੁਫ਼ਨੇ, ਜੋ ਹੋਇਆ ਸੁਣ ਨਹੀਂ ਹੋਵੇਗਾ ਯਕੀਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News