ਸਰਹੱਦ ਪਾਰ: ਸੋਸ਼ਲ ਮੀਡੀਆ 'ਤੇ ਤਸਵੀਰਾਂ ਵਾਇਰਲ ਹੋਣ 'ਤੇ ਕੁੜੀਆਂ ਨੂੰ ਸੁਣਾਇਆ ਮੌਤ ਦਾ ਫ਼ੁਰਮਾਨ

Monday, Nov 27, 2023 - 11:07 PM (IST)

ਗੁਰਦਾਸਪੁਰ (ਵਿਨੋਦ)- ਪਾਕਿਸਤਾਨ ਦੇ ਮਾਨਸ਼ੇਹਰਾ ਜ਼ਿਲ੍ਹੇ ਦੇ ਕੋਹਿਸਤਾਨ ਇਲਾਕੇ ਵਿਚ ਸਥਾਨਕ ਜਿਰਗਾ ਦੇ ਹੁਕਮਾਂ ’ਤੇ ਇਕ ਲੜਕੀ ਦਾ ਕਥਿਤ ਤੌਰ ’ਤੇ ਕਤਲ ਕਰ ਦਿੱਤਾ ਗਿਆ, ਜਦਕਿ ਦੂਜੀ ਲੜਕੀ ਨੂੰ ਪੁਲਸ ਵੱਲੋਂ ਬਚਾਅ ਲਿਆ ਗਿਆ।

ਇਹ ਖ਼ਬਰ ਵੀ ਪੜ੍ਹੋ - ਜਲੰਧਰ 'ਚ ਵੱਡਾ ਹਾਦਸਾ, ਘਰ 'ਚ ਸਿਲੰਡਰ ਫਟਣ ਨਾਲ ਵਿਅਕਤੀ ਦੀ ਹੋਈ ਮੌਤ

ਮਾਨਸੇਹਰਾ ਤੋਂ ਲਗਭਗ 150 ਕਿਲੋਮੀਟਰ ਉੱਤਰ-ਪੱਛਮ ਵਿਚ ਕੋਲਾਈ-ਪਲਾਸੇ ਵਿਖੇ ਡਿਪਟੀ ਸੁਪਰਡੈਂਟ ਆਫ਼ ਪੁਲਸ (ਡੀ. ਐੱਸ. ਪੀ.) ਮਸੂਦ ਖਾਨ ਨੇ ਕਿਹਾ ਕਿ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਵੀਡੀਓ ਵਿਚ ਪੀੜਤ 2ਲੜਕੀਆਂ ’ਚੋਂ ਇਕ ਸੀ, ਜੋ ਸਥਾਨਕ ਮੁੰਡਿਆਂ ਨਾਲ ਨੱਚਦੀ ਦਿਖਾਈ ਦੇ ਰਹੀ ਸੀ। ਸਰਹੱਦ ਪਾਰ ਦੇ ਸਰੋਤਾਂ ਨੂੰ ਨੱਚਦੇ ਹੋਏ ਦੇਖਿਆ ਗਿਆ ਸੀ। ਇਕ ਹੋਰ ਲੜਕੀ ਨੂੰ ਪੁਲਸ ਨੇ ਬਚਾ ਲਿਆ ਕਿਉਂਕਿ ਉਸਦੀ ਜਾਨ ਨੂੰ ਖ਼ਤਰਾ ਸੀ ਪਰ ਇਕ ਸੀਨੀਅਰ ਸਿਵਲ ਜੱਜ ਨੇ ਫੈਸਲਾ ਸੁਣਾਇਆ ਕਿ ਉਸਦੀ ਜਾਨ ਨੂੰ ਖ਼ਤਰਾ ਨਹੀਂ ਹੈ ਅਤੇ ਉਸਨੂੰ ਉਸਦੇ ਪਿਤਾ ਨਾਲ ਘਰ ਭੇਜ ਦਿੱਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - ਚੀਨ 'ਚ ਫ਼ੈਲੀ ਭੇਤਭਰੀ ਬੀਮਾਰੀ ਕਾਰਨ ਅਲਰਟ 'ਤੇ ਭਾਰਤ, ਬੱਚਿਆਂ ਨੂੰ ਲੈ ਰਹੀ ਲਪੇਟ ਵਿਚ

ਪੁਲਸ ਅਧਿਕਾਰੀ ਨੇ ਦੱਸਿਆ ਕਿ ਸਥਾਨਕ ਪਰੰਪਰਾ ਅਨੁਸਾਰ ਜਿਰਗਾ ਨੇ ਸੋਸ਼ਲ ਮੀਡੀਆ ’ਤੇ ਵਾਇਰਲ ਹੋਈਆਂ ਤਸਵੀਰਾਂ ’ਚ ਦਿਖਾਈ ਦੇਣ ਵਾਲੇ ਲੋਕਾਂ ਨੂੰ ਦੋਸ਼ੀ ਕਰਾਰ ਦਿੱਤਾ ਸੀ ਅਤੇ ਉਨ੍ਹਾਂ ਨੂੰ ਮਾਰਨ ਦੇ ਹੁਕਮ ਜਾਰੀ ਕੀਤੇ ਸਨ। ਪੁਲਸ ਅਧਿਕਾਰੀ ਨੇ ਕਿਹਾ ਕਿ ਇਕ ਐੱਫ. ਆਈ. ਆਰ. ਦਰਜ ਕੀਤੀ ਗਈ ਹੈ ਅਤੇ ਕਤਲ ਦਾ ਹੁਕਮ ਦੇਣ ਵਾਲੇ ਦੋਸ਼ੀਆਂ ਅਤੇ ਇਸ ਨੂੰ ਅੰਜਾਮ ਦੇਣ ਵਾਲਿਆਂ ਨੂੰ ਨਿਆਂ ਦੇ ਕਟਹਿਰੇ ’ਚ ਲਿਆਂਦਾ ਜਾਵੇਗਾ। ਇਹ ਐੱਫ. ਆਈ. ਆਰ. ਮ੍ਰਿਤਕ ਦੇ ਪਿਤਾ ਨੂਰ ਮੁਹੰਮਦ ਖਾਨ ਦੀ ਸ਼ਿਕਾਇਤ ’ਤੇ ਕੋਲਾਈ-ਪੁਲਸ ਥਾਣੇ ’ਚ ਦਰਜ ਕੀਤੀ ਗਈ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


Anmol Tagra

Content Editor

Related News