ਜਲੰਧਰ 'ਚ 8 ਮਹੀਨੇ ਪਹਿਲਾ ਵਿਆਹੀ ਕੁੜੀ ਨੇ ਕੀਤੀ ਖ਼ੁਦਕੁਸ਼ੀ, ਮਾਪਿਆਂ ਦਾ ਰੋ-ਰੋ ਹੋਇਆ ਬੁਰਾ ਹਾਲ

03/31/2024 3:08:45 PM

ਜਲੰਧਰ (ਵਰੁਣ)- 8 ਮਹੀਨੇ ਪਹਿਲਾ ਵਿਆਹੀ ਕੁੜੀ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਕ ਨਵ-ਵਿਆਹੁਤਾ ਨੇ ਫਾਹਾ ਲੈ ਕੇ ਜਾਨ ਦੇ ਦਿੱਤੀ, ਜਿਵੇਂ ਹੀ ਮ੍ਰਿਤਕਾ ਦੇ ਪੇਕੇ ਪੱਖ ਨੂੰ ਸੁਸਾਈਡ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਬੇਟੀ ਦੇ ਸਹੁਰੇ ਘਰ ਆ ਕੇ ਲਾਸ਼ ਨੂੰ ਫਾਹੇ ਤੋਂ ਉਤਾਰਿਆ ਅਤੇ ਹਸਪਤਾਲ ਲੈ ਗਏ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕਾ ਦੇ ਸਹੁਰੇ ਵਾਲੇ ਫਰਾਰ ਹੋ ਗਏ ਸਨ। ਪੁਲਸ ਜਦ ਲਾਸ਼ ਨੂੰ ਪੋਸਟਮਾਰਟਮ ਕਰਵਾ ਕੇ ਵਾਪਸ ਲੈ ਕੇ ਆਈ ਤਾਂ ਪਰਿਵਾਰ ਵਾਲਿਆਂ ਨੇ ਲਾਸ਼ ਲੈਣ ਤੋਂ ਇਨਕਾਰ ਕਰ ਦਿੱਤਾ ਅਤੇ ਪਹਿਲਾਂ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਕਰਨ ਲੱਗੇ।

PunjabKesari

ਮ੍ਰਿਤਕਾ ਦੀ ਪਛਾਣ ਰੇਸ਼ਮੀ ਪਤਨੀ ਰਵੀ ਸਿੰਘ ਦੇ ਰੂਪ ’ਚ ਹੋਈ ਹੈ। ਜਾਣਕਾਰੀ ਅਨੁਸਾਰ 8 ਮਹੀਨੇ ਪਹਿਲਾਂ ਹੀ ਸਲੇਮਪੁਰ ਸਥਿਤ ਸਰਕਾਰੀ ਫਲੈਟਾਂ ’ਚ ਰਹਿਣ ਵਾਲੀ ਰੇਸ਼ਮੀ ਦਾ ਵਿਆਹ ਹੋਇਆ ਸੀ। ਰੇਸ਼ਮੀ ਦੇ ਪਰਿਵਾਰ ਵਾਲਿਆਂ ਦੇ ਦੋਸ਼ ਹਨ ਕਿ ਉਸ ਦੇ ਸਹੁਰੇ ਉਸ ਨੂੰ ਵਿਆਹ ਦੇ ਬਾਅਦ ਤੋਂ ਬਾਇਦ ਤੰਗ-ਪ੍ਰੇਸ਼ਾਨ ਕਰ ਰਹੇ ਸਨ। ਸ਼ੁੱਕਰਵਾਰ ਨੂੰ ਸਹੁਰੇ ਪਰਿਵਾਰ ਤੋਂ ਤੰਗ ਹੋ ਕੇ ਰੇਸ਼ਮੀ ਨੇ ਫਾਹਾ ਲੈ ਕੇ ਜਾਨ ਦੇ ਦਿੱਤੀ। ਉਸ ਦੇ ਸਹੁਰੇ ਪਰਿਵਾਰ ਨੇ ਹੀ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਨੂੰ ਫੋਨ ’ਤੇ ਇਸ ਦੀ ਸੂਚਨਾ ਦਿੱਤੀ, ਜਿਸ ਤੋਂ ਬਾਅਦ ਉਨ੍ਹਾਂ ਆਪਣੀ ਬੇਟੀ ਨੂੰ ਸਹੁਰੇ ਘਰ ਪਹੁੰਚ ਕੇ ਲਾਸ਼ ਨੂੰ ਫਾਹੇ ਤੋਂ ਉਤਾਰਿਆ। 4 ਘੰਟਿਆਂ ਬਾਅਦ ਮ੍ਰਿਤਕਾ ਦੇ ਪੇਕੇ ਵਾਲਿਆਂ ਨੇ ਥਾਣਾ ਨੰਬਰ 1 ਦੀ ਪੁਲਸ ਨੂੰ ਸੂਚਨਾ ਦਿੱਤੀ।

ਇਹ ਵੀ ਪੜ੍ਹੋ: ਜਲੰਧਰ 'ਚ ਵੱਡੀ ਵਾਰਦਾਤ: ਪਤੀ ਵੱਲੋਂ ਪਤਨੀ ਦਾ ਬੇਰਹਿਮੀ ਨਾਲ ਕਤਲ, ਕਮਰੇ 'ਚੋਂ ਅਰਧ ਨਗਨ ਹਾਲਾਤ 'ਚ ਮਿਲੀ ਲਾਸ਼

PunjabKesari

ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ’ਚ ਰੱਖਵਾ ਦਿੱਤਾ, ਜਦਕਿ ਮ੍ਰਿਤਕਾ ਰੇਸ਼ਮੀ ਦੇ ਪਰਿਵਾਰ ਵਾਲਿਆਂ ਦੇ ਬਿਆਨਾਂ ’ਤੇ ਉਸ ਦੇ ਪਤੀ ਰਵੀ ਸਿੰਘ, ਸਹੁਰੇ ਤ੍ਰਿਵੇਨੀ ਸਿੰਘ ਤੇ ਸੱਸ ਰੇਖਾ ਰਾਣੀ ਖ਼ਿਲਾਫ਼ ਖ਼ੁਦਕੁਸ਼ੀ ਲਈ ਮਜਬੂਰ ਕਰਨ ਦਾ ਕੇਸ ਦਰਜ ਕਰ ਲਿਆ। ਸ਼ਨੀਵਾਰ ਨੂੰ ਜਦ ਪੁਲਸ ਪੋਸਟਮਾਰਟਮ ਕਰਵਾ ਕੇ ਲਾਸ਼ ਸਹੁਰੇ ਘਰ ਲੈ ਕੇ ਆਈ ਤਾਂ ਕਿਸੇ ਨੇ ਵੀ ਲਾਸ਼ ਨਹੀਂ ਲਈ। ਲਾਸ਼ ਨੂੰ ਸਹੁਰੇ ਘਰ ਦੇ ਬਾਹਰ ਰੱਖ ਦਿੱਤਾ ਗਿਆ, ਜਿਸ ਦੇ ਬਾਅਦ ਸਥਾਨਕ ਲੋਕਾਂ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਮੌਕੇ ’ਤੇ ਮੌਜੂਦ ਰੇਸ਼ਮੀ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਉਹ ਲਾਸ਼ ਉਦੋਂ ਤੱਕ ਨਹੀਂ ਲੈਣਗੇ ਜਦੋਂ ਤੱਕ ਨਾਮਜ਼ਦ ਕੀਤੇ ਰੇਸ਼ਮੀ ਦੇ ਸਹੁਰੇ ਪਰਿਵਾਰ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ। ਵਿਰੋਧ ਤੋਂ ਬਾਅਦ ਪੁਲਸ ਨੇ ਲਾਸ਼ ਨੂੰ ਸ਼ਮਸ਼ਾਨਘਾਟ ਦੀ ਮੋਰਚਰੀ ’ਚ ਰੱਖਵਾ ਦਿੱਤਾ। ਥਾਣਾ ਨੰ. 1 ਦੇ ਏ. ਐੱਸ. ਆਈ. ਜਸਵਿੰਦਰ ਸਿੰਘ ਨੇ ਕਿਹਾ ਕਿ ਕੇਸ ਦਰਜ ਕਰਨ ਤੋਂ ਬਾਅਦ ਮ੍ਰਿਤਕਾ ਦੀ ਸੱਸ ਰੇਖਾ ਰਾਣੀ ਨੂੰ ਗ੍ਰਿਫ਼ਤਾਰ ਕਰਕੇ ਇਕ ਦਿਨ ਦੇ ਰਿਮਾਂਡ ’ਤੇ ਲਿਆ ਗਿਆ ਹੈ। ਰੇਸ਼ਮੀ ਦੇ ਪਤੀ ਅਤੇ ਸਹੁਰੇ ਨੂੰ ਵੀ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ: ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਵੱਡਾ ਬਿਆਨ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


shivani attri

Content Editor

Related News