ਫਾਜ਼ਿਲਕਾ : ਵਣ ਵਿਭਾਗ ਦਫਤਰ ’ਚੋਂ ਮਿਲੀ ਕੁੜੀ ਦੀ ਲਾਸ਼, ਫੈਲੀ ਸਨਸਨੀ (ਤਸਵੀਰਾਂ)
Thursday, Dec 19, 2019 - 03:29 PM (IST)

ਫਾਜ਼ਿਲਕਾ (ਸੁਨੀਲ ਨਾਗਪਾਲ, ਸੇਤੀਆ) - ਫਾਜ਼ਿਲਕਾ ਦੇ ਪਿੰਡ ਰਾਮਪੁਰਾ ਨੇੜੇ ਬਣੇ ਵਣ ਵਿਭਾਗ ਦੇ ਪੁਰਾਣੇ ਦਫਤਰ ’ਚ ਕਤਲ ਕਰਕੇ ਸੁੱਟੀ ਕੁੜੀ ਦੀ ਲਾਸ਼ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੈਟ-ਟਾਪ ਪਾਈ ਕੁੜੀ ਦਾ ਤੇਜਧਾਰ ਹਥਿਆਰ ਨਾਲ ਗਲਾ ਕੱਟ ਕੇ ਕਤਲ ਕੀਤਾ ਗਿਆ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਪੁੱਜੇ ਫਾਜ਼ਿਲਕਾ ਪੁਲਸ ਦੇ ਉੱਚ ਅਧਿਕਾਰੀਆਂ ਦੀ ਟੀਮ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਅਤੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ।
ਪੁੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਪੁਲਸ ਨੇ ਦੱਸਿਆ ਕਿ ਕੁੜੀ ਦੀ ਉਮਰ 20 ਸਾਲ ਦੇ ਕਰੀਬ ਦੀ ਲੱਗ ਰਹੀ ਹੈ। ਮਿ੍ਤਕ ਕੁੜੀ ਕੋਣ ਹੈ, ਦੇ ਬਾਰੇ ਕੁਝ ਪਤਾ ਨਹੀਂ ਲੱਗਾ।