ਜਗਰਾਓਂ 'ਚ ਕੁੜੀ ਨੂੰ ਬੇਰਹਿਮ ਮੌਤ ਦੇਣ ਵਾਲੇ ਮੁੰਡੇ ਬਾਰੇ ਵੱਡਾ ਖ਼ੁਲਾਸਾ, ਇਕ ਤਰਫ਼ਾ ਪਿਆਰ 'ਚ ਸੀ ਪਾਗਲ

Friday, Aug 04, 2023 - 10:22 AM (IST)

ਜਗਰਾਓਂ 'ਚ ਕੁੜੀ ਨੂੰ ਬੇਰਹਿਮ ਮੌਤ ਦੇਣ ਵਾਲੇ ਮੁੰਡੇ ਬਾਰੇ ਵੱਡਾ ਖ਼ੁਲਾਸਾ, ਇਕ ਤਰਫ਼ਾ ਪਿਆਰ 'ਚ ਸੀ ਪਾਗਲ

ਜਗਰਾਓਂ (ਮਾਲਵਾ) : ਇੱਥੋਂ ਦੇ ਨੇੜਲੇ ਪਿੰਡ ਚੀਮਨਾ ਵਿਖੇ ਦਿਨ-ਦਿਹਾੜੇ ਇਕ ਕੁੜੀ ਨੂੰ ਬੇਰਹਿਮੀ ਨਾਲ ਵੱਢ ਕੇ ਕਤਲ ਕਰ ਦਿੱਤਾ ਗਿਆ। ਇਹ ਘਟਨਾ ਉਸ ਸਮੇਂ ਵਾਪਰੀ, ਜਦੋਂ ਕੁੜੀ ਗੁਰਮਨਜੋਤ ਕੌਰ ਅਤੇ ਉਸ ਦੀ ਦਾਦੀ ਘਰ ’ਚ ਇਕੱਲੀਆਂ ਸਨ। ਫਿਲਹਾਲ ਪੁਲਸ ਵੱਲੋਂ ਕਾਤਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਕੁੜੀ ਦਾ ਕਤਲ ਕਰਨ ਵਾਲਾ ਸ਼ਖ਼ਸ ਉਸ ਨੂੰ ਇਕ ਤਰਫ਼ਾ ਪਿਆਰ ਕਰਦਾ ਸੀ ਅਤੇ ਇਸੇ ਪਿੰਡ ਦਾ ਵਸਨੀਕ ਸੀ। ਬੀਤੇ ਦਿਨ ਜਦੋਂ ਕੁੜੀ ਦਾ ਪਿਤਾ ਜਗਰਾਓਂ ਆਪਣੀ ਮਾਤਾ ਲਈ ਦਵਾਈ ਲੈਣ ਆਇਆ ਤਾਂ ਕਾਤਲ ਉਨ੍ਹਾਂ ਦੇ ਘਰ ਅੰਦਰ ਦਾਖ਼ਲ ਹੋ ਗਿਆ ਅਤੇ ਕੁੜੀ ਨੂੰ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤਾ।

ਇਹ ਵੀ ਪੜ੍ਹੋ : ਪੰਜਾਬ 'ਚ 'ਮੁਫ਼ਤ ਬਿਜਲੀ ਯੋਜਨਾ' ਨੂੰ ਲੱਗ ਸਕਦਾ ਹੈ ਝਟਕਾ! ਪੜ੍ਹੋ ਕੀ ਹੈ ਪੂਰਾ ਮਾਮਲਾ

PunjabKesari

ਮ੍ਰਿਤਕ ਕੁੜੀ ਦੇ ਪਿਤਾ ਪਾਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹ ਆਪਣੀ ਮਾਤਾ ਦੀ ਦਵਾਈ ਲੈਣ ਪਤਨੀ ਨਾਲ ਜਗਰਾਓਂ ਸ਼ਹਿਰ ਵਿਖੇ ਗਿਆ ਹੋਇਆ ਸੀ ਤਾਂ ਉਸ ਨੂੰ ਪਿੰਡ ਦੇ ਕਿਸੇ ਵਿਅਕਤੀ ਨੇ ਫੋਨ ਕਰਕੇ ਜਾਣਕਾਰੀ ਦਿੱਤੀ ਕੀ ਉਸ ਦੇ ਘਰ ’ਚ ਦਾਖ਼ਲ ਹੋ ਕੇ ਕਿਸੇ ਅਣਪਛਾਤੇ ਵਿਅਕਤੀ ਨੇ ਉਸ ਦੀ ਧੀ ਦਾ ਕਤਲ ਕਰ ਦਿੱਤਾ ਹੈ। ਇਸ ਦੀ ਜਾਣਕਾਰੀ ਮਿਲਣ ਤੋਂ ਬਾਅਦ ਉਹ ਤੁਰੰਤ ਆਪਣੀ ਪਤਨੀ ਦੇ ਨਾਲ ਆਪਣੇ ਘਰ ਪਹੁੰਚਿਆ।

ਇਹ ਵੀ ਪੜ੍ਹੋ : ਸਰਹੱਦ ਪਾਰ ਕਰਕੇ ਦਾਖ਼ਲ ਹੋਏ ਪਾਕਿਸਤਾਨੀ ਨੂੰ BSF ਨੇ ਕੀਤਾ ਢੇਰ, ਕਬਜ਼ੇ 'ਚ ਲਈ ਲਾਸ਼

ਉਸ ਦੇ ਘਰ ਪਹੁੰਚਣ ਤੋਂ ਪਹਿਲਾਂ ਹੀ ਪਿੰਡ ਵਾਸੀਆਂ ਨੇ ਪੁਲਸ ਨੂੰ ਜਾਣਕਾਰੀ ਦੇ ਦਿੱਤੀ ਸੀ ਤੇ ਪੁਲਸ ਮੌਕੇ ’ਤੇ ਪਹੁੰਚ ਜਾਂਚ ਕਰ ਰਹੀ ਸੀ। ਇਸ ਪੂਰੇ ਮਾਮਲੇ ’ਚ ਐੱਸ. ਐੱਸ. ਪੀ. ਨਵਨੀਤ ਸਿੰਘ ਬੈਂਸ, ਐੱਸ. ਪੀ. ਮਨਵਿੰਦਰ ਸਿੰਘ ਤੇ ਐੱਸ. ਐੱਸ. ਓ. ਅਮਰਜੀਤ ਸਿੰਘ ਨੇ ਦੱਸਿਆ ਕੀ ਕਤਲ ਦੇ ਮਾਮਲੇ ’ਚ ਪੁਲਸ ਨੇ ਕਾਰਵਾਈ ਕਰਦਿਆਂ ਕਾਤਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਤੋਂ ਮਿਲੀ ਜਾਣਕਾਰੀ ਮੁਤਾਬਕ ਕਤਲ ਕਰਨ ਵਾਲੇ ਮੁੰਡੇ ਦਾ ਨਾਮ ਗੁਰਕੀਰਤ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਪਿੰਡ ਚੀਮਨਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News