ਜਲੰਧਰ ਦੇ ਪਿੰਡ ''ਚ ਰਾਤ ਵੇਲੇ ਵੱਡੀ ਵਾਰਦਾਤ, ਕੁੜੀ ਦਾ ਗੋਲੀ ਮਾਰ ਕੇ ਕਤਲ (ਤਸਵੀਰਾਂ)

Thursday, Jul 15, 2021 - 08:46 AM (IST)

ਜਲੰਧਰ ਦੇ ਪਿੰਡ ''ਚ ਰਾਤ ਵੇਲੇ ਵੱਡੀ ਵਾਰਦਾਤ, ਕੁੜੀ ਦਾ ਗੋਲੀ ਮਾਰ ਕੇ ਕਤਲ (ਤਸਵੀਰਾਂ)

ਜਲੰਧਰ (ਮਾਹੀ, ਬੈਂਸ, ਸੁਨੀਲ) : ਇੱਥੇ ਥਾਣਾ ਮਕਸੂਦਾਂ ਅਧੀਨ ਪੈਂਦੇ ਪਿੰਡ ਰਾਏਪੁਰ-ਰਸੂਲਪੁਰ 'ਚ ਬੀਤੀ ਦੇਰ ਰਾਤ ਇਕ ਕੁੜੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ ਰਾਤ ਦੇ ਹਨ੍ਹੇਰੇ ਦੌਰਾਨ ਪਿੰਡ ਰਸੂਲਪੁਰ ਦੀ ਨਹਿਰ ਨੇੜੇ ਕੁੱਝ ਲੋਕਾਂ ਵੱਲੋਂ ਇਕ ਕੁੜੀ ਨੂੰ ਗੋਲੀ ਮਾਰ ਦਿੱਤੀ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਮਜ਼ਦੂਰਾਂ ਤੇ ਬੇਜ਼ਮੀਨੇ ਕਿਸਾਨਾਂ ਲਈ 'ਕੈਪਟਨ' ਨੇ ਕੀਤਾ ਇਹ ਐਲਾਨ

PunjabKesari

ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚੀ। ਪੁਲਸ ਵੱਲੋਂ ਇਸ ਘਟਨਾ ਦੇ ਵੱਖ-ਵੱਖ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਤਲਾਕਸ਼ੁਦਾ ਮਾਪਿਆਂ ਦੇ ਪੜ੍ਹ ਰਹੇ ਬੱਚਿਆਂ ਲਈ ਰਾਹਤ ਭਰੀ ਖ਼ਬਰ, ਸਿੱਖਿਆ ਵਿਭਾਗ ਨੇ ਜਾਰੀ ਕੀਤੇ ਇਹ ਹੁਕਮ

PunjabKesari

ਪੁਲਸ ਮੁਤਾਬਕ ਮ੍ਰਿਤਕ ਕੁੜੀ ਦੀ ਉਮਰ 20 ਤੋਂ 25 ਸਾਲ ਦੱਸੀ ਜਾ ਰਹੀ ਹੈ ਅਤੇ ਕੁੜੀ ਨੇਪਾਲੀ ਹੈ। ਪੁਲਸ ਵੱਲੋਂ ਗੋਲੀ ਚੱਲਣ ਤੋਂ ਬਾਅਦ ਪਿਸਤੌਲ 'ਚੋਂ ਨਿਕਲਿਆ ਰੌਂਦ ਵੀ ਮੌਕੇ ਤੋਂ ਬਰਾਮਦ ਕੀਤਾ ਗਿਆ ਹੈ।

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


author

Babita

Content Editor

Related News