ਦਿਲ ਦਹਿਲਾ ਦੇਣ ਵਾਲਾ ਹਾਦਸਾ, ਗਲੀ ''ਚ ਖੇਡ ਰਹੀ ਕੁੜੀ ਦੀ ਦਰਦਨਾਕ ਮੌਤ
Tuesday, Sep 30, 2025 - 01:58 PM (IST)

ਟਾਂਡਾ ਉੜਮੜ (ਵਰਿੰਦਰ)- ਟਾਂਡਾ ਉੜਮੜ ਵਿੱਚ ਅੱਜ ਦੁਪਹਿਰ ਇੱਕ ਦਿਲ ਦਹਿਲਾ ਦੇਣ ਵਾਲਾ ਹਾਦਸਾ ਵਾਪਰਿਆ। ਅਨਾਜ ਮੰਡੀ ਟਾਂਡਾ ਦੇ ਨੇੜੇ ਟਰੈਕਟਰ-ਟਰਾਲੀ ਦੀ ਚਪੇਟ ਵਿੱਚ ਆਉਣ ਨਾਲ ਡੇਢ ਵਰ੍ਹੇ ਦੀ ਪ੍ਰਵਾਸੀ ਮਜ਼ਦੂਰ ਦੀ ਬੱਚੀ ਦੀ ਮੌਤ ਹੋ ਗਈ। ਮੌਤ ਦਾ ਸ਼ਿਕਾਰ ਹੋਈ ਮਾਸੂਮ ਦੀ ਪਛਾਣ ਕਰਿਸ਼ਮਾ ਕੁਮਾਰੀ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਬੱਚੀ ਆਪਣੇ ਘਰ ਦੇ ਨੇੜੇ ਗਲੀ ਵਿੱਚ ਖੇਡ ਰਹੀ ਸੀ ਕਿ ਅਚਾਨਕ ਟਰੈਕਟਰ-ਟਰਾਲੀ ਹਾਦਸੇ ਦਾ ਸ਼ਿਕਾਰ ਬਣ ਗਈ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੇ ਫਿਰ ਲਈ ਕਰਵਟ, ਅਕਤੂਬਰ ਮਹੀਨੇ 'ਚ ਸ਼ੁਰੂ...
ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਸ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਅਚਾਨਕ ਹਾਦਸੇ ਨਾਲ ਇਲਾਕੇ ਵਿੱਚ ਸੋਗ ਦਾ ਮਾਹੌਲ ਹੈ।
ਇਹ ਵੀ ਪੜ੍ਹੋ- ਵੱਡੀ ਵਾਰਦਾਤ: ਗੋਲੀਆਂ ਨਾਲ ਭੁੰਨ'ਤਾ ਬਿਜਲੀ ਬੋਰਡ 'ਚ ਨੌਕਰੀ ਕਰਦਾ ਨੌਜਵਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8