ਪਹਿਲਾਂ ਕੁੜੀ ਨੂੰ ਭੇਜੀਆਂ ਅਸ਼ਲੀਲ ਤਸਵੀਰਾਂ, ਫਿਰ ਮੰਗੇ 25 ਲੱਖ

Saturday, Dec 28, 2019 - 11:42 AM (IST)

ਪਹਿਲਾਂ ਕੁੜੀ ਨੂੰ ਭੇਜੀਆਂ ਅਸ਼ਲੀਲ ਤਸਵੀਰਾਂ, ਫਿਰ ਮੰਗੇ 25 ਲੱਖ

ਲੁਧਿਆਣਾ (ਸਲੂਜਾ) : ਥਾਣਾ ਦਰੇਸੀ ਅਧੀਨ ਪੈਂਦੇ ਇਲਾਕੇ ਦੀ ਰਹਿਣ ਵਾਲੀ ਇਕ ਲੜਕੀ ਅਤੇ ਉਸ ਦੇ ਪਰਿਵਾਰ ਨੂੰ ਪਹਿਲਾਂ 2 ਸਿਰਫਿਰੇ ਭਰਾਵਾਂ ਨੇ ਅਸ਼ਲੀਲ ਫੋਟੋਆਂ ਅਤੇ ਮੈਸੇਜ ਭੇਜੇ, ਵੀਡੀਓ ਕਾਲਿੰਗ ਕੀਤੀ ਅਤੇ ਫਿਰ ਉਸ ਨੂੰ ਬਦਨਾਮ ਕਰਨ ਦੀਆਂ ਧਮਕੀਆਂ ਦਿੰਦੇ ਹੋਏ 25 ਲੱਖ ਰੁਪਏ ਦੀ ਮੰਗ ਰੱਖ ਦਿੱਤੀ। ਇਨ੍ਹਾਂ ਦੋਵਾਂ ਭਰਾਵਾਂ ਤੋਂ ਪ੍ਰੇਸ਼ਾਨ ਹੋ ਕੇ ਲੜਕੀ ਅਤੇ ਪੀੜਤ ਪਰਿਵਾਰ ਨੇ ਇਨਸਾਫ ਲਈ ਦਰੇਸੀ ਪੁਲਸ ਸਟੇਸ਼ਨ ਦਾ ਦਰਵਾਜ਼ਾ ਖੜਕਾਇਆ ਹੈ।

ਦਰੇਸੀ ਪੁਲਸ ਕੋਲ ਦਿੱਤੀ ਸ਼ਿਕਾਇਤ ਵਿਚ ਪੀੜਤ ਲੜਕੀ ਨੇ ਦੱਸਿਆ ਕਿ ਇਹ ਦੋਵੇਂ ਭਰਾ ਪਿਛਲੇ ਕਾਫੀ ਸਮੇਂ ਤੋਂ ਪੁਰਾਣੀ ਰੰਜਿਸ਼ ਕਾਰਨ ਅਸ਼ਲੀਲ ਫੋਟੋਆਂ ਅਤੇ ਮੈਸੇਜ ਭੇਜ ਕੇ ਪ੍ਰੇਸ਼ਾਨ ਕਰਦੇ ਆ ਰਹੇ ਹਨ। ਇਨ੍ਹਾਂ ਨੂੰ ਉਸ ਦੇ ਮਾਤਾ ਪਿਤਾ ਨੇ ਕਈ ਵਾਰ ਸਮਝਾਇਆ ਅਤੇ ਰੋਕਿਆ ਪਰ ਇਹ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆਏ। ਉਸ ਨੂੰ ਅਤੇ ਉਸ ਦੇ ਪਰਿਵਾਰ ਵਾਲਿਆਂ ਨੂੰ ਅਸ਼ਲੀਲ ਫੋਟੋਆਂ ਅਤੇ ਮੈਸੇਜ ਭੇਜ ਕੇ ਪ੍ਰੇਸ਼ਾਨ ਕਰਦੇ ਆ ਰਹੇ ਹਨ। ਦਰੇਸੀ ਪੁਲਸ ਨੇ ਕੇਸ ਦੀ ਗੰਭੀਰਤਾ ਨੂੰ ਧਿਆਨ ਵਿਚ ਰੱਖਦੇ ਹੋਏ ਕਥਿਤ ਮੁਜਰਮਾਂ ਰਜਨੀਸ਼ ਸ਼ਰਮਾ ਅਤੇ ਰੋਬਿਨ ਸ਼ਰਮਾ ਖਿਲਾਫ ਵੱਖ-ਵੱਖ ਧਾਰਾਵਾਂ ਦੇ ਤਹਿਤ ਪਰਚਾ ਦਰਜ ਕਰ ਕੇ ਗ੍ਰਿਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।


author

Gurminder Singh

Content Editor

Related News