ਜਲੰਧਰ ''ਚ ਵਾਪਰੀ ਸ਼ਰਮਨਾਕ ਘਟਨਾ, 16 ਸਾਲਾ ਲੜਕੀ ਨਾਲ ਜਬਰ-ਜ਼ਨਾਹ

02/13/2020 10:47:00 AM

ਜਲੰਧਰ (ਮਹੇਸ਼)— ਥਾਣਾ ਜਲੰਧਰ ਕੈਂਟ ਦੇ ਅਧੀਨ ਪੈਂਦੇ ਇਕ ਪਿੰਡ 'ਚ 16 ਸਾਲ ਦੀ ਨਾਬਾਲਗ ਲੜਕੀ ਨਾਲ ਇਕ ਨੌਜਵਾਨ ਵੱਲੋਂ ਜਬਰ-ਜ਼ਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਲੰਧਰ ਕੈਂਟ ਪੁਲਸ ਨੇ ਪੀੜਤ ਲੜਕੀ ਦੀ ਮਾਂ ਦੇ ਬਿਆਨਾਂ 'ਤੇ ਪਿੰਡ ਦੇ ਹੀ ਰਹਿਣ ਵਾਲੇ ਨੌਜਵਾਨ ਖਿਲਾਫ ਆਈ. ਪੀ. ਸੀ. ਦੀ ਧਾਰਾ 376 ਅਤੇ ਪੋਕਸੋ ਐਕਟ ਦੇ ਤਹਿਤ ਕੇਸ ਦਰਜ ਕਰ ਲਿਆ ਹੈ, ਜਿਸ ਦੀ ਪੁਸ਼ਟੀ ਥਾਣਾ ਕੈਂਟ ਇੰਚਾਰਜ ਇੰਸ. ਰਾਮਪਾਲ ਨੇ ਕੀਤੀ ਹੈ।

ਥਾਣਾ ਇੰਚਾਰਜ ਨੇ ਦੱਸਿਆ ਕਿ ਮੁਲਜਮ਼ਦੀ ਪਛਾਣ ਜਮੇਲ ਪੁੱਤਰ ਬੱਲੀ ਵਾਸੀ ਕੈਂਟ ਦੇ ਤੌਰ 'ਤੇ ਹੋਈ ਹੈ। ਲੜਕੀ ਦੀ ਮਾਂ ਨੇ ਦੱਸਿਆ ਕਿ ਮੁਲਜ਼ਮ ਕਾਫੀ ਸਮੇਂ ਤੋਂ ਉਸ ਦੀ ਬੇਟੀ ਨੂੰ ਪ੍ਰੇਸ਼ਾਨ ਕਰਦਾ ਸੀ। ਮਾਂ ਨੇ ਦੱਸਿਆ ਕਿ ਬੀਤੇ ਦਿਨ ਜਦੋਂ ਲੜਕੀ ਘਰ ਤੋਂ ਕਰਿਆਨੇ ਦਾ ਸਾਮਾਨ ਲੈਣ ਦੁਕਾਨ 'ਤੇ ਗਈ ਤਾਂ ਰਸਤੇ 'ਚ ਜਮੇਲ ਨੇ ਉਸ ਨੂੰ ਘੇਰ ਲਿਆ ਅਤੇ ਜਬਰਨ ਉਸ ਨੂੰ ਆਪਣੇ ਨਾਲ ਕਿਸੇ ਖਾਲੀ ਪਲਾਟ 'ਚ ਲੈ ਗਿਆ, ਜਿੱਥੇ ਉਸ ਨੇ ਜਬਰ-ਜ਼ਨਾਹ ਵਰਗੀ ਸ਼ਰਮਨਾਕ ਘਟਨਾ ਨੂੰ ਅੰਜਾਮ ਦਿੱਤਾ। ਬਾਅਦ 'ਚ ਉਸ ਨੂੰ ਧਮਕਾਉਂਦੇ ਹੋਏ ਫਰਾਰ ਹੋ ਗਿਆ। ਪੀੜਤ ਲੜਕੀ 7ਵੀਂ ਜਮਾਤ 'ਚ ਪੜ੍ਹਦੀ ਸੀ ਅਤੇ ਜਮੇਲ ਅਕਸਰ ਉਸ ਨੂੰ ਤੰਗ-ਪ੍ਰੇਸ਼ਾਨ ਕਰਦਾ ਸੀ, ਜਿਸ ਕਾਰਨ ਉਸ ਨੇ ਆਪਣੀ ਪੜ੍ਹਾਈ ਵੀ ਛੱਡ ਦਿੱਤੀ ਸੀ। ਲੜਕੀ ਦੀ ਮਾਂ ਨੇ ਇਹ ਵੀ ਦੋਸ਼ ਲਾਇਆ ਕਿ ਮੁਲਜ਼ਮ ਜਮੇਲ ਨਸ਼ੇ ਕਰਨ ਦਾ ਵੀ ਆਦੀ ਹੈ। ਇੰਸ. ਰਾਮਪਾਲ ਨੇ ਕਿਹਾ ਕਿ ਪੁਲਸ ਮੁਲਜ਼ਮ ਦੀ ਭਾਲ ਵਿਚ ਰੇਡ ਕਰ ਰਹੀ ਹੈ ਅਤੇ ਵੀਰਵਾਰ ਪੀੜਤ ਲੜਕੀ ਦਾ ਮੈਡੀਕਲ ਵੀ ਕਰਵਾਏਗੀ।


shivani attri

Content Editor

Related News