ਭੋਗਪੁਰ ਵਿਖੇ ਸ਼ਰਮਸਾਰ ਕਰਦੀ ਘਟਨਾ, ਨਾਬਾਲਗ ਕੁੜੀ ਨੂੰ ਅਗਵਾ ਕਰਕੇ ਰੋਲੀ ਪੱਤ

Sunday, Jan 02, 2022 - 05:03 PM (IST)

ਭੋਗਪੁਰ ਵਿਖੇ ਸ਼ਰਮਸਾਰ ਕਰਦੀ ਘਟਨਾ, ਨਾਬਾਲਗ ਕੁੜੀ ਨੂੰ ਅਗਵਾ ਕਰਕੇ ਰੋਲੀ ਪੱਤ

ਭੋਗਪੁਰ (ਸੂਰੀ)- ਭੋਗਪੁਰ ਨੇੜਲੇ ਇਕ ਪਿੰਡ ਵਿਚ ਰਹਿੰਦੇ ਪਰਵਾਸੀ ਪਰਿਵਾਰ ਦੀ ਨਾਬਾਲਗ ਕੁੜੀ ਨੂੰ ਰਾਤ ਸਮੇਂ ਅਗਵਾ ਕਰਕੇ ਉਸ ਨਾਲ ਜਬਰ-ਜ਼ਿਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਇਸ ਮਾਮਲੇ ਵਿਚ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਮਾਮਲੇ ਸਬੰਧੀ ਨਾਬਾਲਗਾ ਦੀ ਮਾਂ ਨੇ ਪੁਲਸ ਨੂੰ ਬਿਆਨ ਦਿੱਤਾ ਹੈ ਕਿ ਉਸ ਦੀ 14 ਸਾਲਾ ਪੁੱਤਰੀ ਅਪਣੇ ਘਰ ਵਿਚ ਮੌਜੂਦ ਸੀ ਅਤੇ ਰਾਤ ਸਮੇਂ ਖਾਣਾ ਖਾਣ ਤੋਂ ਬਾਅਦ ਘਰ ਦੇ ਪਿੱਛੇ ਬਾਥਰੂਮ ਵੱਲ ਗਈ ਤਾਂ ਸ਼ਿਵਾ ਪੁੱਤਰ ਲਛਮਣ ਵਾਸੀ ਪਿੰਡ ਬਿਠਮੰਨ ਥਾਣਾ ਹਸਨਪੁਰ ਜ਼ਿਲ੍ਹਾ ਸਮਸਤੀਪੁਰ ਬਿਹਾਰ ਹਾਲ ਵਾਸੀ ਸੁੰਦਰ ਨਗਰ ਹੁਸ਼ਿਆਰਪੁਰ ਉਸ ਦੀ ਨਾਬਾਲਗ ਪੁੱਤਰੀ ਨੂੰ ਜ਼ਬਰਦਸਤੀ ਅਗਵਾ ਕਰਕੇ ਲੈ ਗਿਆ। 

ਇਹ ਵੀ ਪੜ੍ਹੋ: ਫਗਵਾੜਾ ’ਚ ਗਰਜੇ ਨਵਜੋਤ ਸਿੱਧੂ, ਕਿਹਾ-ਕੈਪਟਨ ਤੇ ਬਾਦਲ ਖੇਡਦੇ ਰਹੇ ‘ਫਰੈਂਡਲੀ ਮੈਚ’

ਪੀੜਤ ਪਰਿਵਾਰ ਆਪਣੀ ਕੁੜੀ ਦੀ ਭਾਲ ਕਰਦਾ ਰਿਹਾ ਪਰ ਉਸ ਬਾਰੇ ਕੁਝ ਵੀ ਪਤਾ ਨਾ ਲੱਗਾ। ਦੋ ਦਿਨ ਬਾਅਦ ਜਦੋਂ ਲੜਕੀ ਵਾਪਸ ਆਈ ਤਾਂ ਉਸ ਨੇ ਦੱਸਿਆ ਕਿ ਉਸ ਨੂੰ ਸ਼ਿਵਾ ਆਪਣੇ ਨਾਲ ਅਗਵਾ ਕਰਕੇ ਲੈ ਗਿਆ ਸੀ ਅਤੇ ਉਸ ਨਾਲ ਜਬਰ-ਜ਼ਿਨਾਹ ਕੀਤਾ। ਜ਼ਖ਼ਮੀ ਕੁੜੀ ਨੂੰ ਇਕ ਸਰਕਾਰੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਸ ਦਾ ਇਲਾਜ ਸ਼ੁਰੂ ਕੀਤਾ ਗਿਆ। ਪੁਲਸ ਨੂੰ ਦਿੱਤੇ ਗਏ ਬਿਆਨ ਵਿਚ ਕੁੜੀ ਦੀ ਮਾਂ ਨੇ ਕੁੜੀ ਨਾਲ ਜਬਰ-ਜ਼ਿਨਾਹ ਕਰਨ ਦੇ ਦੋਸ਼ ਲਾਏ ਸਨ। ਪੁਲਸ ਵੱਲੋਂ ਉਕਤ ਦੋਸ਼ੀ ਖ਼ਿਲਾਫ਼ ਜਬਰ-ਜ਼ਿਨਾਹ, ਪੋਸਕੋ ਅਤੇ ਹੋਰ ਧਰਾਵਾਂ ਹੇਠ ਮਾਮਲਾ ਦਰਜ ਕਰ ਲਿਆ ਹੈ। ਥਾਣਾ ਮੁਖੀ ਭੋਗਪੁਰ ਹਰਿੰਦਰ ਸਿੰਘ ਨੇ ਦੱਸਿਆ ਹੈ ਕਿ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਨ ਉਪਰੰਤ ਪੁਲਸ ਦੀਆਂ ਟੀਮਾਂ ਬਣਾ ਕੇ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਲਈ ਭੇਜਿਆ ਗਿਆ ਸੀ। ਪੁਲਸ ਵੱਲੋਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ:  ਟਾਂਡਾ ਵਿਖੇ ਜੰਗ ਦਾ ਮੈਦਾਨ ਬਣਿਆ ਖੇਡ ਮੈਦਾਨ, ਦੋ ਧਿਰਾਂ 'ਚ ਹੋਈ ਲੜਾਈ ਦੌਰਾਨ ਚੱਲੀਆਂ ਗੋਲ਼ੀਆਂ

ਨੋਟ : ਪੰਜਾਬ ਵਿਚ ਵਾਪਰ ਰਹੀਆਂ ਜਬਰ-ਜ਼ਿਨਾਹ ਦੀਆਂ ਘਟਨਾਵਾਂ ਸਬੰਧੀ ਸਰਕਾਰ ਨੂੰ ਕੀ ਕਦਮ ਚੁੱਕਣੇ ਚਾਹੀਦੇ ਹਨ, ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News