ਪਿਆਰ ਦੇ ਜਾਲ ''ਚ ਫਸਾ ਨੌਜਵਾਨ ਨੇ ਕੀਤਾ ਇਹ ਸ਼ਰਮਨਾਕ ਕਾਰਾ, ਹੁਣ ਭੱਜਿਆ ਵਿਦੇਸ਼

Thursday, Jan 16, 2020 - 01:38 PM (IST)

ਪਿਆਰ ਦੇ ਜਾਲ ''ਚ ਫਸਾ ਨੌਜਵਾਨ ਨੇ ਕੀਤਾ ਇਹ ਸ਼ਰਮਨਾਕ ਕਾਰਾ, ਹੁਣ ਭੱਜਿਆ ਵਿਦੇਸ਼

ਕਪੂਰਥਲਾ (ਭੂਸ਼ਣ)— ਇਕ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਜਬਰ-ਜ਼ਨਾਹ ਕਰਨ ਅਤੇ ਉਸ ਨੂੰ ਗਰਭਵਤੀ ਕਰਕੇ ਵਿਦੇਸ਼ ਭੱਜਣ ਵਾਲੇ ਇਕ ਮੁਲਜ਼ਮ ਖਿਲਾਫ ਥਾਣਾ ਸਦਰ ਕਪੂਰਥਲਾ ਦੀ ਪੁਲਸ ਨੇ ਧਾਰਾ 376, 420 ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਫਿਲਹਾਲ ਮਾਮਲੇ 'ਚ ਨਾਮਜ਼ਦ ਮੁਲਜ਼ਮ ਦੀ ਗ੍ਰਿਫਤਾਰੀ ਨਹੀਂ ਹੋ ਸਕੀ ਹੈ।

ਜਾਣਕਾਰੀ ਅਨੁਸਾਰ ਇਕ ਲੜਕੀ ਨੇ ਐੱਸ. ਐੱਸ. ਪੀ. ਸਤਿੰਦਰ ਸਿੰਘ ਨੂੰ ਦਿੱਤੀ ਆਪਣੀ ਸ਼ਿਕਾਇਤ 'ਚ ਦੱਸਿਆ ਸੀ ਕਿ ਕੁਝ ਮਹੀਨੇ ਪਹਿਲਾਂ ਹਰਪ੍ਰੀਤ ਸਿੰਘ ਪੁੱਤਰ ਜਾਗੀਰ ਸਿੰਘ ਵਾਸੀ ਪਿੰਡ ਤਲਵੰਡੀ ਮਹਿਮਾ ਉਸ ਦੇ ਸੰਪਰਕ 'ਚ ਆਇਆ ਸੀ। ਉਕਤ ਮੁਲਜ਼ਮ ਨੇ ਉਸ ਨੂੰ ਝਾਂਸਾ ਦੇ ਕੇ ਆਪਣੇ ਪਿਆਰ ਦੇ ਜਾਲ 'ਚ ਫਸਾ ਲਿਆ ਅਤੇ ਮੁਲਜ਼ਮ ਹਰਪ੍ਰੀਤ ਸਿੰਘ ਨੇ ਉਸ ਨਾਲ ਵਿਆਹ ਦਾ ਵਾਅਦਾ ਕੀਤਾ। ਜਿਸ ਦੌਰਾਨ ਮੁਲਜ਼ਮ ਹਰਪ੍ਰੀਤ ਸਿੰਘ ਨੇ ਉਸ ਦੀ ਮਰਜ਼ੀ ਦੇ ਬਿਨਾਂ ਉਸ ਦੇ ਨਾਲ ਕਈ ਵਾਰ ਜਬਰ-ਜ਼ਨਾਹ ਕੀਤਾ। ਜਦੋਂ ਉਸ ਦੀ ਤਬੀਅਤ ਖਰਾਬ ਹੋਣ ਲੱਗੀ ਤਾਂ ਡਾਕਟਰੀ ਉਪਚਾਰ ਤੋਂ ਬਾਅਦ ਪਤਾ ਚੱਲਿਆ ਕਿ ਉਹ 8 ਹਫਤੇ ਦੀ ਗਰਭਵਤੀ ਹੈ।

ਜਿਸ ਦੌਰਾਨ ਜਦੋਂ ਉਸ ਨੇ ਮੁਲਜ਼ਮ ਨਾਲ ਵਿਆਹ ਕਰਨ ਦੀ ਗੱਲ ਕਹੀ ਤਾਂ ਮੁਲਜ਼ਮ ਉਸ ਨੂੰ ਲਗਾਤਾਰ ਧੋਖਾ ਦਿੰਦਾ ਰਿਹਾ ਅਤੇ ਉਸ ਨੂੰ ਬਿਨਾਂ ਦੱਸੇ ਮੁਲਜ਼ਮ ਵਿਦੇਸ਼ ਫਰਾਰ ਹੋ ਗਿਆ। ਜਿਸ ਲਈ ਉਸ ਨੇ ਇਨਸਾਫ ਲਈ ਐੱਸ. ਐੱਸ. ਪੀ. ਦੇ ਸਾਹਮਣੇ ਗੁਹਾਰ ਲਾਉਣੀ ਪਈ। ਐੱਸ. ਐੱਸ. ਪੀ. ਕਪੂਰਥਲਾ ਨੇ ਪੂਰੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਐੱਸ. ਪੀ. ਨਾਰਕੋਟਿਕਸ ਨੂੰ ਜਾਂਚ ਦੇ ਹੁਕਮ ਦਿੱਤੇ। ਜਾਂਚ ਦੌਰਾਨ ਮੁਲਜ਼ਮ ਹਰਪ੍ਰੀਤ ਸਿੰਘ ਖਿਲਾਫ ਲੱਗੇ ਸਾਰੇ ਇਲਜ਼ਾਮ ਸਹੀ ਪਾਏ ਗਏ ਅਤੇ ਮੁਲਜ਼ਮ ਹਰਪ੍ਰੀਤ ਸਿੰਘ ਖਿਲਾਫ ਵੱਖ-ਵੱਖ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ।


author

shivani attri

Content Editor

Related News