ਪੰਜਾਬ ''ਚ ਸ਼ਰਮਸਾਰ ਘਟਨਾ! ਨੌਜਵਾਨ ਵੱਲੋਂ ਕੁੜੀ ਨਾਲ ਜਬਰ-ਜ਼ਿਨਾਹ, ਅਸ਼ਲੀਲ ਵੀਡੀਓ ਬਣਾ ਕੀਤਾ...
Friday, Sep 18, 2026 - 07:32 PM (IST)
ਦਸੂਹਾ (ਝਾਵਰ)- ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ ਸਾਹਮਣੇ ਆਈ ਹੈ। ਦਰਅਸਲ ਦਸੂਹਾ ਪੁਲਸ ਨੇ ਇਕ ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਕਰਨ, ਅਸ਼ਲੀਲ ਵੀਡੀਓ ਬਣਾਉਣ ਅਤੇ ਉਸ ਨੂੰ ਸੋਸ਼ਲ ਮੀਡੀਆ ’ਤੇ ਵਾਇਰਲ ਕਰਨ ਦੇ ਦੋਸ਼ ਹੇਠ ਇਕ ਨੌਜਵਾਨ ਵਿਰੁੱਧ ਮਾਮਲਾ ਦਰਜ ਕੀਤਾ ਹੈ। ਇਸ ਮਾਮਲੇ ਵਿਚ ਪੁਲਸ ਨੇ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਮਾਮਲੇ ਸਬੰਧੀ ਜਾਣਕਾਰੀ ਦਿੰਦੇ ਏ. ਐੱਸ. ਆਈ. ਯੋਗਿਤਾ ਨੇ ਦੱਸਿਆ ਕਿ ਪੀੜਤ ਨਾਬਾਲਗ ਕੁੜੀ ਦੀ ਮਾਂ ਨੇ ਪੁਲਸ ਕੋਲ ਬਿਆਨ ਦਰਜ ਕਰਵਾਏ ਹਨ। ਸ਼ਿਕਾਇਤ ਕਰਤਾ ਮੁਤਾਬਕ ਮੁਲਜ਼ਮ ਰਣਜੋਧ ਸਿੰਘ ਨਾਂ ਦਾ ਮੁਲਜ਼ਮ ਉਸ ਦੀ ਨਾਬਾਲਗ ਧੀ ਨੂੰ ਵਰਗਲਾ ਕੇ ਦਸੂਹਾ ਦੇ ਇਕ ਰੈਸਟੋਰੈਂਟ ’ਚ ਲੈ ਗਿਆ। ਉੱਥੇ ਉਸ ਨੇ ਕੁੜੀ ਨਾਲ ਜਬਰ-ਜ਼ਿਨਾਹ ਕੀਤਾ ਅਤੇ ਮੋਬਾਇਲ ’ਚ ਵੀਡੀਓ ਵੀ ਰਿਕਾਰਡ ਕਰ ਲਈ। ਕੁਝ ਸਮੇਂ ਬਾਅਦ ਮੁਲਜ਼ਮ ਨੇ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤੀ।
ਇਹ ਵੀ ਪੜ੍ਹੋ- ਪੰਜਾਬ 'ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ ਜਾਰੀ! ਜਾਣੋ ਅਗਲੇ 5 ਦਿਨਾਂ ਦਾ ਹਾਲ
ਪੁਲਸ ਅਧਿਕਾਰੀ ਨੇ ਦੱਸਿਆ ਕਿ ਪੀੜਤਾ ਦੀ ਮਾਂ ਦੇ ਬਿਆਨਾਂ ਦੇ ਆਧਾਰ ’ਤੇ ਮੁਲਜ਼ਮ ਰਣਜੋਧ ਸਿੰਘ ਖ਼ਿਲਾਫ਼ ਪੋਕਸੋ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਉੱਚ ਪੁਲਸ ਅਧਿਕਾਰੀਆਂ ਵੱਲੋਂ ਬਾਰੀਕੀ ਨਾਲ ਅਗਲੇਰੀ ਤਫ਼ਤੀਸ਼ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ: ਇਨ੍ਹਾਂ ਪਿੰਡਾਂ ਲਈ 30 ਸਤੰਬਰ ਤੱਕ ਸਖ਼ਤ ਹੁਕਮ ਹੋ ਗਏ ਜਾਰੀ, ਸਰਕਾਰੀ ਜ਼ਮੀਨ 'ਤੇ ਵੀ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
