ਪੰਜਾਬ ਸ਼ਰਮਸਾਰ! SnapChat 'ਤੇ ਕੀਤੀ ਦੋਸਤੀ, ਫਿਰ ਕੁੜੀ ਦੀ ਰੋਲ਼ 'ਤੀ ਪੱਤ, ਇਤਰਾਜ਼ਯੋਗ ਵੀਡੀਓ ਬਣਾ ਕੀਤਾ...
Monday, Jun 15, 2026 - 01:35 PM (IST)
ਹੁਸ਼ਿਆਰਪੁਰ (ਵਾਰਤਾ)- ਹੁਸ਼ਿਆਰਪੁਰ ਵਿਚ ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਇਕ ਨਾਬਾਲਗ ਮੁੰਡੇ ਨੂੰ 16 ਸਾਲਾ ਕੁੜੀ ਨਾਲ ਜਬਰ-ਜ਼ਿਨਾਹ ਕਰਨ, ਉਸ ਦੀ ਅਸ਼ਲੀਲ ਵੀਡੀਓ ਬਣਾਉਣ ਅਤੇ ਉਸ ਨੂੰ ਬਲੈਕਮੇਲ ਕਰਨ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਮੁਤਾਬਕ ਪੀੜਤਾ ਦੀ ਮਾਂ ਦੀ ਸ਼ਿਕਾਇਤ ਤੋਂ ਬਾਅਦ ਐਤਵਾਰ ਨੂੰ ਸ਼ੱਕੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।
ਇਹ ਵੀ ਪੜ੍ਹੋ: ਪੰਜਾਬ: ਸਿੱਧੂ ਮੂਸੇਵਾਲਾ ਕਤਲ ਦੇ ਮੁੱਖ ਮੁਲਜ਼ਮ ਗੈਂਗਸਟਰ ਮੰਨਾ ਦੀ ਜੇਲ੍ਹ 'ਚੋਂ ਵੀਡੀਓ ਵਾਇਰਲ, ਕੀਤੇ ਵੱਡੇ ਖ਼ੁਲਾਸੇ
ਪੁਲਸ ਨੇ ਕਿਹਾ ਕਿ ਦੋਸ਼ੀ ਵਿਦਿਆਰਥਣ ਤੋਂ ਸੀਨੀਅਰ ਹੈ, ਜੋਕਿ ਇਕ ਨਿੱਜੀ ਅਕੈਡਮੀ ਵਿੱਚ 11ਵੀਂ ਜਮਾਤ ਦੀ ਵਿਦਿਆਰਥਣ ਹੈ। ਪੁਲਸ ਮੁਤਾਬਕ ਦੋਸ਼ੀ ਨੇ ਪਿਛਲੇ ਸਾਲ 23 ਅਕਤੂਬਰ ਨੂੰ ਸਨੈਪਚੈਟ 'ਤੇ ਵਿਦਿਆਰਥਣ ਨੂੰ ਫਰੈਂਡ ਰਿਕੁਐਸਟ ਭੇਜੀ ਸੀ, ਜਿਸ ਤੋਂ ਬਾਅਦ ਉਨ੍ਹਾਂ ਦੋਹਾਂ ਵਿਚਾਲੇ ਗੱਲਬਾਤ ਸ਼ੁਰੂ ਹੋਈ। ਸ਼ਿਕਾਇਤ 'ਚ ਦੋਸ਼ ਲਗਾਇਆ ਗਿਆ ਹੈ ਕਿ ਮੁਲਜ਼ਮ ਅਕਸਰ ਅਕੈਡਮੀ ਨੇੜੇ ਲੜਕੀ ਨੂੰ ਮਿਲਦਾ ਸੀ ਅਤੇ ਉਸ ਤੋਂ ਪੈਸੇ ਦੀ ਮੰਗ ਕਰਦਾ ਸੀ।
ਇਹ ਵੀ ਪੜ੍ਹੋ: ਜਲੰਧਰ ਦੇ ਇਸ ਇਲਾਕੇ 'ਚ 26 ਤੋਂ 28 ਤੱਕ ਬੰਦ ਰਹਿਣਗੀਆਂ ਇਹ ਦੁਕਾਨਾਂ, ਜਾਣੋ ਕਿਉਂ ਲਿਆ ਗਿਆ ਫ਼ੈਸਲਾ
ਪੁਲਸ ਨੇ ਦੱਸਿਆ ਕਿ ਪਿਛਲੇ ਸਾਲ 15 ਦਸੰਬਰ ਨੂੰ ਮੁੰਡਾ ਕੁੜੀ ਨੂੰ ਆਪਣੇ ਮੋਟਰਸਾਈਕਲ 'ਤੇ ਇਕ ਘਰ ਵਿਚ ਲੈ ਗਿਆ ਅਤੇ ਉਸ ਨੂੰ ਦੱਸਿਆ ਕਿ ਇਹ ਘਰ ਉਸ ਦੀ ਦਾਦੀ ਦਾ ਹੈ, ਜਿੱਥੇ ਉਸ ਨੇ ਦਰਿੰਦਗੀ ਦੀਆਂ ਹੱਦਾਂ ਪਾਰ ਕਰਦੇ ਹੋਏ ਕੁੜੀ ਨਾਲ ਜਬਰ-ਜ਼ਿਨਾਹ ਕੀਤਾ। ਪੁਲਸ ਨੇ ਦੱਸਿਆ ਕਿ ਉਕਤ ਦੋਸ਼ੀ ਨੇ ਕੁੜੀ ਦੀ ਇਤਰਾਜ਼ਯੋਗ ਵੀਡੀਓ ਵੀ ਬਣਾਈ ਅਤੇ ਧਮਕੀ ਦਿੱਤੀ ਕਿ ਜੇਕਰ ਉਸ ਨੇ ਕਿਸੇ ਨੂੰ ਦੱਸਿਆ ਤਾਂ ਉਹ ਕੁੜੀ ਨੂੰ ਜਾਨੋਂ ਮਾਰ ਦੇਵੇਗਾ। ਇਸ ਘਟਨਾ ਦਾ ਖ਼ੁਲਾਸਾ ਉਦੋਂ ਹੋਇਆ ਜਦੋਂ ਹਾਲ ਹੀ 'ਚ ਕੁੜੀ ਨੇ ਆਪਣੀ ਮਾਂ ਨੂੰ ਸਾਰੀ ਘਟਨਾ ਬਾਰੇ ਦੱਸਿਆ, ਜਿਸ ਤੋਂ ਬਾਅਦ ਮਾਂ ਵੱਲੋਂ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਗਈ।
ਇਹ ਵੀ ਪੜ੍ਹੋ: ਕਹਿਰ ਓ ਰੱਬਾ! ਪਲਾਂ 'ਚ ਉੱਜੜਿਆ ਪਰਿਵਾਰ, ਜਲੰਧਰ 'ਚ ਸੜਕ ਹਾਦਸੇ ਦੌਰਾਨ ਮਾਂ-ਧੀ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
