ਪੰਜਾਬ ''ਚ ਸ਼ਰਮਸਾਰ ਕਰਦੀ ਘਟਨਾ! ਚਾਚੇ ਨੇ ਹੀ ਰੋਲ਼ ''ਤੀ ਭਤੀਜੀ ਦੀ ਪੱਤ

Saturday, Apr 25, 2026 - 11:23 AM (IST)

ਪੰਜਾਬ ''ਚ ਸ਼ਰਮਸਾਰ ਕਰਦੀ ਘਟਨਾ! ਚਾਚੇ ਨੇ ਹੀ ਰੋਲ਼ ''ਤੀ ਭਤੀਜੀ ਦੀ ਪੱਤ

ਸੁਲਤਾਨਪੁਰ ਲੋਧੀ (ਜ. ਬ)- ਸੁਲਤਾਨਪੁਰ ਲੋਧੀ ਤੋਂ ਬੇਹੱਦ ਹੀ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ। ਇਥੋਂ ਦੇ ਨਜ਼ਦੀਕੀ ਇਕ ਪਿੰਡ 'ਚ ਰਿਸ਼ਤਿਆਂ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇਕ ਚਾਚੇ ਵੱਲੋਂ ਆਪਣੀ ਹੀ ਨਾਬਾਲਗ ਭਤੀਜੀ ਨਾਲ ਜਬਰ-ਜ਼ਿਨਾਹ ਕੀਤਾ ਗਿਆ। ਪੁਲਸ ਦੇ ਸੂਤਰਾਂ ਦੇ ਹਵਾਲੇ ਨਾਲ ਮਿਲੀ ਜਾਣਕਾਰੀ ਮੁਤਾਬਕ ਪੀੜਤਾ ਦੇ ਪਰਿਵਾਰ ਵੱਲੋਂ ਦਿੱਤੀ ਗਈ ਸ਼ਿਕਾਇਤ ਦੇ ਆਧਾਰ ‘ਤੇ ਥਾਣਾ ਕਬੀਰਪੁਰ ਵਿੱਚ ਵੱਖ-ਵੱਖ ਧਰਾਵਾਂ ਹੇਠ ਕੇਸ ਦਰਜ ਕੀਤਾ ਗਿਆ ਸੀ। ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਦੋਸ਼ੀ ਚਾਚੇ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ: ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! 'ਹਿੰਦੂ ਕਾਰਡ' ਖੇਡਣ ਦੀ ਤਿਆਰੀ ’ਚ ਭਾਜਪਾ

ਸੂਤਰਾਂ ਅਨੁਸਾਰ ਗ੍ਰਿਫ਼ਤਾਰ ਦੋਸ਼ੀ ਨੂੰ ਅਦਾਲਤ 'ਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ, ਤਾਂ ਜੋ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਸਕੇ। ਪੁਲਸ ਵੱਲੋਂ ਤਫ਼ਤੀਸ਼ ਅਮਲ 'ਚ ਲਿਆਂਦੀ ਜਾ ਰਹੀ ਹੈ ਅਤੇ ਸਬੂਤ ਇਕੱਠੇ ਕੀਤੇ ਜਾ ਰਹੇ ਹਨ। ਪੁਲਸ ਅਧਿਕਾਰੀਆਂ ਨੇ ਕਿਹਾ ਕਿ ਇਸ ਸੰਵੇਦਨਸ਼ੀਲ ਮਾਮਲੇ 'ਚ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਦੋਸ਼ੀ ਨੂੰ ਕਿਸੇ ਵੀ ਹਾਲਤ 'ਚ ਬਖ਼ਸ਼ਿਆ ਨਹੀਂ ਜਾਵੇਗਾ। ਇਸ ਘਟਨਾ ਨਾਲ ਇਲਾਕੇ 'ਚ ਗੁੱਸੇ ਅਤੇ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ।

ਇਹ ਵੀ ਪੜ੍ਹੋ: ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News