ਟਾਂਡਾ: 6 ਸਾਲਾ ਬੱਚੀ ਨਾਲ ਦਰਿੰਦਗੀ ਕਰਨ ਵਾਲੇ ਮੁਲਜ਼ਮ ਦੀ CCTV ਫੁਟੇਜ਼ ਆਈ ਸਾਹਮਣੇ

Friday, Oct 23, 2020 - 06:22 PM (IST)

ਟਾਂਡਾ: 6 ਸਾਲਾ ਬੱਚੀ ਨਾਲ ਦਰਿੰਦਗੀ ਕਰਨ ਵਾਲੇ ਮੁਲਜ਼ਮ ਦੀ CCTV ਫੁਟੇਜ਼ ਆਈ ਸਾਹਮਣੇ

ਹੁਸ਼ਿਆਰਪੁਰ/ਟਾਂਡਾ (ਵਰਿੰਦਰ ਪੰਡਿਤ,ਬਿਊਰੋ)— ਹਾਲ ਹੀ 'ਚ ਜਿੱਥੇ ਹਾਥਰਸ 'ਚ ਗੈਂਗਰੇਪ ਵਰਗੀ ਵਾਪਰੀ ਘਟਨਾ ਨੇ ਪੂਰੇ ਦੇਸ਼ ਦਾ ਸਿਰ ਸ਼ਰਮ ਨਾਲ ਝੁਕਾ ਦਿੱਤਾ ਸੀ, ਉਥੇ ਹੀ ਹੁਣ ਪੰਜਾਬ ਦੇ ਟਾਂਡਾ 'ਚ ਵਾਪਰੀ ਜਬਰ-ਜ਼ਿਨਾਹ ਦੀ ਘਟਨਾ ਨੇ ਵੀ ਪੂਰੇ ਪੰਜਾਬ ਨੂੰ ਸ਼ਰਮਸਾਰ ਕਰਕੇ ਰੱਖ ਦਿੱਤਾ ਹੈ। ਦਰਅਸਲ ਬੀਤੇ ਦਿਨੀਂ ਟਾਂਡਾ ਦੇ ਜਬਾਲਪੁਰ 'ਚ 6 ਸਾਲਾ ਬੱਚੀ ਦਾ ਜਬਰ-ਜ਼ਿਨਾਹ ਕਰਨ ਤੋਂ ਬਾਅਦ ਉਸ ਨੂੰ ਦਰਦਨਾਕ ਮੌਤ ਦੇ ਕੇ ਉਸ ਦੀ ਅੱਧ ਸੜੀ ਲਾਸ਼ ਕਿਸੇ ਕਿਸਾਨ ਦੀ ਹਵੇਲੀ 'ਚ ਸੁੱਟ ਦਿੱਤੀ ਗਈ ਸੀ। ਪੁਲਸ ਵੱਲੋਂ ਉਕਤ ਲਾਸ਼ ਨੂੰ ਬਰਾਮਦ ਕੀਤਾ ਗਿਆ ਸੀ।

ਇਹ ਵੀ ਪੜ੍ਹੋ: ਟਾਂਡਾ: ਸੜੀ ਹੋਈ ਮਿਲੀ ਬੱਚੀ ਦੀ ਲਾਸ਼ ਦੇ ਮਾਮਲੇ 'ਚ ਵੱਡਾ ਖ਼ੁਲਾਸਾ, ਜਬਰ-ਜ਼ਿਨਾਹ ਤੋਂ ਬਾਅਦ ਕੀਤਾ ਸੀ ਕਤਲ

PunjabKesari

ਦਾਦੇ-ਪੋਤੇ ਨੇ ਕੀਤੀਆਂ ਹੈਵਾਨੀਅਤ ਦੀਆਂ ਹੱਦਾਂ ਪਾਰ
ਇਸ ਸ਼ਰਮਨਾਕ ਘਟਨਾ ਨੂੰ ਅੰਜਾਮ ਇਕ ਨੌਜਵਾਨ ਸਮੇਤ ਉਸ ਦੇ ਦਾਦੇ ਵੱਲੋਂ ਦਿੱਤਾ ਗਿਆ ਹੈ। ਟਾਂਡਾ ਪੁਲਸ ਨੇ ਸਖ਼ਤ ਕਾਰਵਾਈ ਕਰਦੇ ਹੋਏ ਦੋਵੇਂ ਮੁਲਜ਼ਮ ਦਾਦੇ ਅਤੇ ਪੋਤੇ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। ਇਸ ਹੈਵਾਨੀਅਤ ਭਰੇ ਕਾਂਡ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਦੀ ਸੀ. ਸੀ. ਟੀ. ਵੀ. ਫੁਟੇਜ਼ ਵੀ ਸਾਹਮਣੇ ਆਈ ਹੈ, ਜਿਸ 'ਚ ਉਕਤ ਮੁਲਜ਼ਮ ਬੱਚੀ ਨੂੰ ਲਿਜਾਂਦੇ ਹੋਏ ਨਜ਼ਰ ਆ ਰਿਹਾ ਹੈ।

ਇਹ ਵੀ ਪੜ੍ਹੋ: ਪਤੀ ਦਾ ਰੂਹ ਕੰਬਾਊ ਕਾਰਾ, ਦਾਤਰ ਨਾਲ ਪਤਨੀ ਦਾ ਗਲਾ ਵੱਢ ਕੇ ਦਿੱਤੀ ਭਿਆਨਕ ਮੌਤ

PunjabKesari
ਇਹ ਫੁਟੇਜ਼ ਪਿੰਡ 'ਚ ਲੱਗੇ ਕਿਸੇ ਸੀ. ਸੀ. ਟੀ. ਵੀ. ਕੈਮਰੇ ਤੋਂ ਹਾਸਲ ਕੀਤੀ ਗਈ ਹੈ। ਫੁਟੇਜ਼ ਤੋਂ ਸਪੱਸ਼ਟ ਹੋ ਰਿਹਾ ਹੈ ਕਿ 6 ਵਰ੍ਹਿਆਂ ਦੀ ਬਾਲੜੀ ਨਾਲ ਜਬਰ-ਜ਼ਿਨਾਹ ਉਪਰੰਤ ਉਸ ਨੂੰ ਸਾੜ ਕੇ ਮਾਰਨ ਤੋਂ ਪਹਿਲਾਂ ਮੁਲਜ਼ਮ ਨੌਜਵਾਨ ਸੁਰਪ੍ਰੀਤ ਸਿੰਘ ਪੁੱਤਰ ਦਿਲਵਿੰਦਰ ਦੁਪਹਿਰ 3 ਵਜੇ ਦੇ ਕਰੀਬ ਬੱਚੀ ਨੂੰ ਨਾਲ ਲੈ ਕੇ ਜਾ ਰਿਹਾ ਹੈ। ਬੱਚੀ ਦੀ ਮਾਂ ਨੇ ਵੀ ਇਹੋ ਬਿਆਨ ਦਿੱਤੇ ਸਨ ਕਿ ਮੁਲਜ਼ਮ ਬੱਚੀ ਨੂੰ ਬਿਸਕੁੱਟ ਦੇਣ ਦਾ ਲਾਲਚ ਦੇ ਕੇ ਕਿਸੇ ਸੁੰਨਸਾਨ ਥਾਂ 'ਤੇ ਲੈ ਗਿਆ ਸੀ, ਜਿੱਥੇ ਉਸ ਨੇ ਉਕਤ ਘਿਨਾਉਣੀ ਵਾਰਦਾਤ ਨੂੰ ਅੰਜਾਮ ਦਿੱਤਾ।

ਇਹ ਵੀ ਪੜ੍ਹੋ: ਟਾਂਡਾ: 6 ਸਾਲਾ ਬੱਚੀ ਦੀ ਸੜੀ ਹੋਈ ਲਾਸ਼ ਬਰਾਮਦ, ਕਤਲ ਦਾ ਖ਼ਦਸ਼ਾ

PunjabKesari

ਮਾਸੂਮ ਦਾ ਕੀਤਾ ਗਿਆ ਅੰਤਿਮ ਸੰਸਕਾਰ
6 ਸਾਲਾ ਬੱਚੀ ਦੀ ਲਾਸ਼ ਦਾ ਪੋਸਟਮਾਰਟਮ ਹੋਣ ਉਪਰੰਤ ਅੱਜ ਉਸ ਦਾ ਪਿੰਡ ਵਿਖੇ ਸੁਰੱਖਿਆ ਵਿਚਾਲੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ। ਬੱਚੀ ਦੇ ਸਸਕਾਰ ਮੌਕੇ ਜਿੱਥੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਸੀ, ਉਥੇ ਹੀ ਹਰ ਇਕ ਵਿਅਕਤੀ ਦੀ ਅੱਖ ਨਮ ਨਜ਼ਰ ਆਈ। ਇਸ ਘਿਨਾਉਣੀ ਵਾਰਦਾਤ ਨੇ ਹਰ ਇਕ ਦੇ ਕਾਲਜੇ ਨੂੰ ਵਲੂੰਧਰ ਕੇ ਰੱਖ ਦਿੱਤਾ ਸੀ।

ਇਹ ਵੀ ਪੜ੍ਹੋ: 6 ਸਾਲਾ ਬੱਚੀ ਨਾਲ ਹੋਈ ਹੈਵਾਨੀਅਤ ਮਾਮਲੇ 'ਚ ਮੁੱਖ ਮੰਤਰੀ ਨੇ ਡੀ.ਜੀ.ਪੀ. ਨੂੰ ਦਿੱਤੇ ਸਖ਼ਤ ਨਿਰਦੇਸ਼

PunjabKesari

ਕੈਪਟਨ ਨੇ ਵਰਤੀ ਸਖ਼ਤੀ, ਦਿੱਤੇ ਡੀ. ਜੀ. ਪੀ. ਨੂੰ ਸਖ਼ਤ ਨਿਰਦੇਸ਼
ਉਥੇ ਹੀ ਇਸ ਮਾਮਲੇ 'ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਡੀ. ਜੀ. ਪੀ. ਦਿਨਕਰ ਗੁਪਤਾ ਨੂੰ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਸਬੰਧੀ ਟਵੀਟ ਕਰਦੇ ਕੈਪਟਨ ਅਮਰਿੰਦਰ ਸਿੰਘ ਨੇ ਲਿਖਿਆ ਕਿ ਹੁਸ਼ਿਆਰਪੁਰ 'ਚ 6 ਸਾਲਾ ਬੱਚੀ ਦਾ ਜਬਰ-ਜ਼ਿਨਾਹ ਤੋਂ ਕਤਲ ਕਰਨ ਦੀ ਘਟਨਾ ਬੇਹੱਦ ਦੁੱਖਦਾਈ ਅਤੇ ਹੈਰਾਨ ਕਰਨ ਵਾਲੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ 'ਚ ਪੁਲਸ ਵੱਲੋਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।ਉਨ੍ਹਾਂ ਦਿਨਕਰ ਗੁਪਤਾ ਨੂੰ ਨਿਰਦੇਸ਼ ਦਿੱਤੇ ਕਿ ਉਹ ਸਹੀ ਜਾਂਚ ਨੂੰ ਯਕੀਨੀ ਬਣਾਉਣ ਅਤੇ ਦੋਸ਼ੀਆਂ ਖ਼ਿਲਾਫ਼ ਚਲਾਨ ਜਲਦ ਪੇਸ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਅਦਾਲਤ ਤੋਂ ਜਲਦ ਤੋਂ ਜਲਦ ਮਿਸਾਲੀ ਸਜ਼ਾ ਦੇਣ ਦੀ ਮੰਗ ਕੀਤੀ ਜਾਵੇ।
ਇਹ ਵੀ ਪੜ੍ਹੋ: ਕੈਪਟਨ ਸਰਕਾਰ ਦੇ ਇਜਲਾਸ ਨੂੰ ਸੁਖਬੀਰ ਬਾਦਲ ਨੇ ਦੱਸਿਆ ਡਰਾਮਾ, ਮੈਨੀਫੈਸਟੋ 'ਤੇ ਵੀ ਚੁੱਕੇ ਸਵਾਲ (ਵੀਡੀਓ)


author

shivani attri

Content Editor

Related News