ਹੁਸ਼ਿਆਰਪੁਰ 'ਚ 15 ਸਾਲਾ ਕੁੜੀ ਨੇ ਦਿੱਤਾ ਬੱਚੇ ਨੂੰ ਜਨਮ, ਸੱਚਾਈ ਜਾਣ ਮਾਪਿਆਂ ਦੇ ਵੀ ਉੱਡੇ ਹੋਸ਼

Saturday, Apr 03, 2021 - 04:30 PM (IST)

ਹੁਸ਼ਿਆਰਪੁਰ 'ਚ 15 ਸਾਲਾ ਕੁੜੀ ਨੇ ਦਿੱਤਾ ਬੱਚੇ ਨੂੰ ਜਨਮ, ਸੱਚਾਈ ਜਾਣ ਮਾਪਿਆਂ ਦੇ ਵੀ ਉੱਡੇ ਹੋਸ਼

ਚੱਬੇਵਾਲ (ਗੁਰਮੀਤ)- ਹੁਸ਼ਿਆਰਪੁਰ ਦੇ ਚੱਬੇਵਾਲ ਵਿਚ ਇਕ 15 ਸਾਲਾ ਨਾਬਾਲਗ ਕੁੜੀ ਵੱਲੋਂ ਮਾਂ ਬਣਨ ਦਾ ਮਾਮਲਾ ਸਾਹਮਣਾ ਆਇਆ ਹੈ। ਇਥੇ ਇਕ 15 ਸਾਲਾ ਕੁੜੀ ਨੇ ਇਕ ਬੱਚੇ ਨੂੰ ਜਨਮ ਦਿੱਤਾ। 
ਦਰਅਸਲ ਇਕ ਨੌਜਵਾਨ ਨੇ ਨਾਬਾਲਗ ਕੁੜੀ ਨਾਲ ਪਹਿਲਾਂ ਬੇਸ਼ਰਮੀ ਦੀਆਂ ਹੱਦਾਂ ਪਾਰ ਕਰਦਾ ਰਿਹਾ ਅਤੇ ਫਿਰ ਜਦੋਂ ਉਹ ਮਾਂ ਬਣ ਗਈ ਤਾਂ ਉਸ ਨੂੰ ਛੱਡ ਦਿੱਤਾ। ਥਾਣਾ ਚੱਬੇਵਾਲ ਦੀ ਪੁਲਸ ਨੇ ਇਕ ਨੌਜਵਾਨ ਵਿਰੁੱਧ ਇਕ ਨਾਬਾਲਗ ਕੁੜੀ ਨਾਲ ਕਥਿਤ ਨਾਜਾਇਜ਼ ਸੰਬੰਧ ਬਣਾ ਕੇ, ਉਸ ਨੂੰ ਮਾਂ ਬਣਾਉਣ ਉਪਰੰਤ ਮਾਂ ਅਤੇ ਬੱਚੇ ਨੂੰ ਨਾ ਅਪਨਾਉਣ ਦੇ ਦੋਸ਼ ਤਹਿਤ ਮਾਮਲਾ ਦਰਜ ਕੀਤਾ ਹੈ। 

ਇਹ ਵੀ ਪੜ੍ਹੋ : 10 ਦਿਨ ਪਹਿਲਾਂ ਚਾਵਾਂ ਨਾਲ ਤੋਰੀ ਸੀ ਧੀ ਦੀ ਡੋਲੀ, ਹੁਣ ਲਾਸ਼ ਬਣੀ ਵੇਖ ਭੁੱਬਾਂ ਮਾਰ ਰੋਇਆ ਪਰਿਵਾਰ

ਥਾਣਾ ਪੁਲਸ ਨੂੰ ਦਿੱਤੇ ਬਿਆਨਾਂ ’ਚ 15 ਸਾਲਾ ਪੀੜਤ ਕੁੜੀ ਦੇ ਪਿਤਾ ਨੇ ਦੱਸਿਆ ਕਿ 5 ਕੁ ਮਹੀਨੇ ਪਹਿਲਾਂ ਸਾਡੇ ਕੰਮ ’ਤੇ ਜਾਣ ਤੋਂ ਬਾਅਦ ਸਾਡੇ ਗੁਆਂਢ ਵਿਚ ਰਹਿੰਦੇ ਵਿਕਾਸ ਪੁੱਤਰ ਚੰਦਰ ਭਾਨ ਪਿੰਡ ਹੀਰਾਪੁਰ ਜ਼ਿਲ੍ਹਾ ਬੰਦਾਯੂ ਯੂ. ਪੀ. ਨੇ ਕੁੜੀ ਨੂੰ ਵਿਆਹ ਦਾ ਝਾਂਸਾ ਦੇ ਕੇ ਨਾਜਾਇਜ਼ ਸੰਬੰਧ ਬਣਾ ਲਏ ਸਨ। ਹੁਣ ਜਦੋਂ ਥੋੜੋ ਦਿਨ ਪਹਿਲਾਂ ਉਨ੍ਹਾਂ ਦੀ ਕੁੜੀ ਦੇ ਪੇਟ ਵਿਚ ਦਰਦ ਹੋਣ ਲੱਗੀ ਤਾਂ ਉਸ ਨੂੰ ਸਿਵਲ ਹਸਪਤਾਲ ਹੁਸ਼ਿਆਰਪੁਰ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰ ਨੇ ਦੱਸਿਆ ਕਿ ਕੁੜੀ ਮਾਂ ਬਣਨ ਵਾਲੀ ਹੈ। ਥੋੜ੍ਹੇ ਸਮੇਂ ਬਾਅਦ ਪੀੜਤਾ ਨੇ ਇਕ ਮੁੰਡੇ ਨੂੰ ਜਨਮ ਦਿੱਤਾ ਅਤੇ ਇਹ ਬੱਚਾ ਵਿਕਾਸ ਦਾ ਹੋਣ ਦਾ ਦਾਅਵਾ ਕੀਤਾ।

ਇਹ ਵੀ ਪੜ੍ਹੋ : ਜਲੰਧਰ: ਸ਼ੱਕੀ ਹਾਲਾਤ ’ਚ ਰਿਟਾਇਰਡ ਸਬ ਇੰਸਪੈਕਟਰ ਦੇ ਪੁੱਤਰ ਦੀ ਮੌਤ, ਅਲਮਾਰੀ ਨਾਲ ਲਟਕਦੀ ਮਿਲੀ ਲਾਸ਼

ਉਸ ਸਮੇਂ ਵਿਕਾਸ ਦੀ ਮਾਤਾ ਨੇ ਮੰਨ ਲਿਆ ਕਿ ਪੀੜਤ ਕੁੜੀ ਨੂੰ ਉਹ ਆਪਣੀ ਨੂੰਹ ਬਣਾ ਕੇ ਰੱਖੇਗੀ। ਉਨ੍ਹਾਂ ਦੇ ਭਰੋਸਾ ਦੇਣ ਤੋਂ ਬਾਅਦ ਅਸੀਂ ਪੁਲਸ ਕੋਲ ਕੋਈ ਕਾਰਵਾਈ ਨਹੀਂ ਕਰਵਾਈ ਪਰ ਹੁਣ ਵਿਕਾਸ ਨੇ ਕੁੜੀ ਅਤੇ ਬੱਚੇ ਨੂੰ ਅਪਨਾਉਣ ਤੋਂ ਨਾਂਹ ਕਰ ਦਿੱਤੀ, ਜਿਸ ’ਤੇ ਪੁਲਸ ਵੱਲੋਂ ਉਕਤ ਵਿਕਾਸ ਖ਼ਿਲਾਫ਼ ਆਈ. ਪੀ. ਸੀ. ਦੀ ਧਾਰਾ 376 ਅਤੇ 6 ਪਾਸਕੋ ਐਕਟ ਤਹਿਤ ਮੁੱਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ :ਗੈਂਗਸਟਰ ਦਿਲਪ੍ਰੀਤ ਬਾਬਾ ਦੀ ਸੁਰੱਖਿਆ ਨੂੰ ਲੈ ਕੇ ਮਾਂ ਨੇ ਜੇਲ੍ਹ ਪ੍ਰਸ਼ਾਸਨ ’ਤੇ ਲਾਏ ਹੈਰਾਨ ਕਰਦੇ ਦੋਸ਼

ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News