ਖ਼ੁਦ ਨੂੰ ਕੁਆਰਾ ਦੱਸ ਪਿਆਰ ਦੇ ਜਾਲ 'ਚ ਫਸਾ 17 ਸਾਲਾ ਕੁੜੀ ਨਾਲ ਕੀਤਾ ਜਬਰ-ਜ਼ਿਨਾਹ, ਇੰਝ ਖੁੱਲ੍ਹੀ ਪੋਲ
Wednesday, Aug 11, 2021 - 06:23 PM (IST)

ਮਾਹਿਲਪੁਰ (ਸੰਜੀਵ, ਅਗਨੀਹੋਤਰੀ)- ਇਕ ਪਾਸੇ ਜਿੱਥੇ 'ਬੇਟੀ ਬਚਾਓ ਬੇਟੀ ਪੜ੍ਹਾਓ' ਦੇ ਨਾਅਰੇ ਹੇਠ ਲਗਾਤਾਰ ਸਮਾਜ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਉੱਥੇ ਹੀ ਅਜੇ ਵੀ ਸਮਾਜ ਵਿਰੋਧੀ ਅਨਸਰਾਂ ਵੱਲੋਂ ਜਬਰ-ਜ਼ਿਨਾਹ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਅਜਿਹਾ ਹੀ ਇਕ ਮਾਮਲਾ ਗੜ੍ਹਸ਼ੰਕਰ ਵਿਖੇ ਮਾਹਿਲਪੁਰ ਦੇ ਇਕ ਪਿੰਡ ਵਿਚੋਂ ਸਾਹਮਣੇ ਆਇਆ ਹੈ, ਜਿੱਥੇ 17 ਸਾਲਾ ਨਾਬਾਲਗ ਦਲਿਤ ਕੁੜੀ ਨੂੰ ਪਿਆਰ ਦੇ ਜਾਲ ਵਿਚ ਫਸਾ ਕੇ ਹਵਸ ਦਾ ਸ਼ਿਕਾਰ ਬਣਾਇਆ ਗਿਆ।
ਇਹ ਵੀ ਪੜ੍ਹੋ: ਬੇਗੋਵਾਲ 'ਚ ਕਲਯੁਗੀ ਮਾਂ ਦਾ ਖ਼ੌਫ਼ਨਾਕ ਕਾਰਾ, 7 ਸਾਲਾ ਮਾਸੂਮ ਪੁੱਤ ਨੂੰ ਹੱਥੀਂ ਜ਼ਹਿਰ ਦੇ ਕੇ ਦਿੱਤੀ ਦਰਦਨਾਕ ਮੌਤ
ਥਾਣਾ ਮਾਹਿਲਪੁਰ ਅਧੀਨ ਪੈਂਦੇ ਇਕ ਪਿੰਡ ਦੀ ਇਕ ਨਾਬਾਲਗ ਕੁੜੀ ਦੇ ਬਿਆਨਾਂ ’ਤੇ ਮਾਹਿਲਪੁਰ ਪੁਲਸ ਨੇ ਇਕ ਵਿਅਕਤੀ ਵਿਰੁੱਧ ਕਾਨੂੰਨ ਦੀ ਧਾਰਾ 376, 506 ਅਤੇ ਪਾਸਕੋ ਐਕਟ ਅਧੀਨ ਮਾਮਲਾ ਦਰਜ ਕੀਤਾ ਹੈ। ਜਿਸ ਨੇ ਇਕ ਨਾਬਾਲਗ ਕੁੜੀ ਨੂੰ ਕੁਆਰਾ ਦੱਸ ਕੇ ਆਪਣੇ ਪ੍ਰੇਮ ਜਾਲ ਵਿਚ ਫਸਾ ਕੇ ਅਸ਼ਲੀਲ ਤਸਵੀਰਾਂ ਖਿੱਚ ਕੇ ਲਗਾਤਾਰ ਜਬਰ-ਜ਼ਿਨਾਹ ਕੀਤਾ। ਪ੍ਰਾਪਤ ਜਾਣਕਾਰੀ ਨਾਬਾਲਗ ਕੁੜੀ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਦਸਵੀਂ ਪਾਸ ਕਰਨ ਤੋਂ ਬਾਅਦ ਉਹ ਘਰੇਲੂ ਕੰਮਕਾਰ ਹੀ ਕਰਦੀ ਹੈ ਅਤੇ ਇਕ ਵਿਆਹ ਸਮਾਗਮ ਵਿਚ ਉਸ ਨੂੰ ਜਸਬੀਰ ਸਿੰਘ ਜੱਸੀ ਪੁੱਤਰ ਜੁਗਿੰਦਰਪਾਲ ਵਾਸੀ ਪੱਦੀ ਸੂਰਾ ਸਿੰਘ ਮਿਲਿਆ ਸੀ।
ਇਹ ਵੀ ਪੜ੍ਹੋ: ਹੁਣ ਟਾਂਡਾ ਦੇ ਸਰਕਾਰੀ ਸਕੂਲ ਜਾਜਾ ਦੇ ਵਿਦਿਆਰਥੀ ਨਿਕਲੇ ਕੋਰੋਨਾ ਪਾਜ਼ੇਟਿਵ
ਉੱਥੇ ਹੀ ਜਸਬੀਰ ਜੱਸੀ ਉਸ ਦੇ ਕੋਲੋਂ ਫੋਨ ਨੰਬਰ ਮੰਗਿਆ ਪਰ ਉਸ ਦੇ ਮਨਾਂ ਕਰਨ 'ਤੇ ਲੜਕਾ ਉਸ ਦਾ ਪਿੱਛਾ ਕਰਨ ਲੱਗਾ ਅਤੇ ਕਿਸੇ ਤਰ੍ਹਾਂ ਉਸ ਨੇ ਨੰਬਰ ਲੈ ਲਿਆ ਅਤੇ ਫੋਨ ਕਰਕੇ ਕਹਿਣ ਲੱਗਾ ਉਹ ਉਸ ਨੂੰ ਪਿਆਰ ਕਰਦਾ ਹੈ ਅਤੇ ਉਸ ਦੇ ਨਾਲ ਵਿਆਹ ਕਰਵਾਉਣਾ ਚਾਹੁੰਦਾ ਹੈ। ਉਸ ਨੇ ਦੱਸਿਆ ਕਿ ਉਸ ਤੋਂ ਬਾਅਦ ਜੱਸੀ ਨੇ ਉਸ ਨਾਲ ਵਿਆਹ ਕਰਵਾਉਣ ਦਾ ਲਾਰਾ ਲਾ ਕੇ ਆਪਣੇ ਦੋਸਤ ਦੇ ਘਰ ਬੁਲਾਇਆ, ਜਿੱਥੇ ਘਰ ਵਿਚ ਕੋਈ ਵੀ ਨਹੀਂ ਸੀ ਅਤੇ ਜਸਬੀਰ ਨੇ ਉਸ ਨਾਲ ਜਬਰ-ਜ਼ਿਨਾਹ ਕੀਤਾ। ਉਸ ਤੋਂ ਬਾਅਦ ਉਹ ਲਗਾਤਾਰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਜਬਰ-ਜ਼ਿਨਾਹ ਕਰਦਾ ਰਿਹਾ।
ਉਸ ਤੋਂ ਬਾਅਦ ਪਿੰਡ ਵਿਚ ਪੰਚਾਇਤ ਹੋਈ, ਜਿੱਥੇ ਜਸਬੀਰ ਸਿੰਘ ਜੱਸੀ ਨੇ ਆਪਣੀ ਗਲਤੀ ਮੰਨੀ ਤਾਂ ਉਸ ਦੇ ਵਿਆਹੇ ਹੋਣ ਦਾ ਪਤਾ ਲੱਗਾ। ਉਸ ਨੇ ਦੱਸਿਆ ਕਿ ਉਹ ਉਸ ਤੋਂ ਬਾਅਦ ਉਸ ਨੂੰ ਤਸਵੀਰਾਂ ਅਤੇ ਵੀਡੀਓ ਰਾਹੀਂ ਬਲੈਕਮੇਲ ਕਰਨ ਲੱਗ ਪਿਆ ਅਤੇ ਆਪਣੀ ਰਿਸ਼ਤੇਦਾਰ ਦੇ ਉੱਚ ਅਫ਼ਸਰ ਹੋਣ ਦਾ ਡਰਾਵਾ ਦੇਣ ਲੱਗ ਪਿਆ। ਥਾਣਾ ਮਾਹਿਲਪੁਰ ਦੀ ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਸੋਨੀਆ ਗਾਂਧੀ ਨੇ ਕੈਬਨਿਟ ਫੇਰਬਦਲ ਨੂੰ ਲੈ ਕੇ ਕੈਪਟਨ ਨੂੰ ਦਿੱਤੀ ਹਰੀ ਝੰਡੀ, ਛੇਤੀ ਹੋ ਸਕਦੈ ਐਲਾਨ
ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ