ਟਾਂਡਾ: ਸੜੀ ਹੋਈ ਮਿਲੀ ਬੱਚੀ ਦੀ ਲਾਸ਼ ਦੇ ਮਾਮਲੇ 'ਚ ਵੱਡਾ ਖ਼ੁਲਾਸਾ, ਜਬਰ-ਜ਼ਿਨਾਹ ਤੋਂ ਬਾਅਦ ਕੀਤਾ ਸੀ ਕਤਲ

Friday, Oct 23, 2020 - 11:35 PM (IST)

ਟਾਂਡਾ: ਸੜੀ ਹੋਈ ਮਿਲੀ ਬੱਚੀ ਦੀ ਲਾਸ਼ ਦੇ ਮਾਮਲੇ 'ਚ ਵੱਡਾ ਖ਼ੁਲਾਸਾ, ਜਬਰ-ਜ਼ਿਨਾਹ ਤੋਂ ਬਾਅਦ ਕੀਤਾ ਸੀ ਕਤਲ

ਟਾਂਡਾ ਉੜਮੁੜ (ਵਰਿੰਦਰ ਪੰਡਿਤ)— ਟਾਂਡਾ ਦੇ ਪਿੰਡ ਜਲਾਲਪੁਰ 'ਚ ਇਕ 6 ਵਰ੍ਹਿਆਂ ਦੀ ਬਾਲੜੀ ਦੀ ਸੜੀ ਹੋਈ ਲਾਸ਼ ਬਰਾਮਦ ਹੋਈ ਸੀ। ਇਸ ਮਾਮਲੇ 'ਚ ਵੱਡਾ ਖ਼ੁਲਾਸਾ ਸਾਹਮਣੇ ਆਇਆ ਹੈ ਕਿ ਉਕਤ ਬੱਚੀ ਦਾ ਜਬਰ-ਜ਼ਿਨਾਹ ਕਰਨ ਉਪਰੰਤ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ।

ਇਹ ਵੀ ਪੜ੍ਹੋ: ਟਾਂਡਾ: 6 ਸਾਲਾ ਬੱਚੀ ਨਾਲ ਦਰਿੰਦਗੀ ਕਰਨ ਵਾਲੇ ਮੁਲਜ਼ਮ ਦੀ CCTV ਫੁਟੇਜ਼ ਆਈ ਸਾਹਮਣੇ

PunjabKesari

ਬੱਚੀ ਨਾਲ ਜਬਰ-ਜ਼ਿਨਾਹ ਉਪਰੰਤ ਉਸ ਨੂੰ ਸਾੜ ਕੇ ਮਾਰਨ ਦੇ ਦੋਸ਼ 'ਚ ਟਾਂਡਾ ਪੁਲਸ ਨੇ ਮੁਲਜ਼ਮ ਨੌਜਵਾਨ ਅਤੇ ਉਸ ਦੇ ਦਾਦੇ ਨੂੰ ਕਾਬੂ ਕਰ ਗ੍ਰਿਫਤਾਰ ਕਰ ਲਿਆ ਹੈ। ਪੁਲਸ ਨੇ ਬੀਤੀ ਦੇਰ ਰਾਤ ਲੜਕੀ ਦੇ ਪਿਤਾ ਦੇ ਬਿਆਨ ਦੇ ਆਧਾਰ 'ਤੇ ਸੁਰਪ੍ਰੀਤ ਸਿੰਘ ਪੁੱਤਰ ਦਿਲਵਿੰਦਰ ਸਿੰਘ ਅਤੇ ਉਸ ਦੇ ਦਾਦੇ ਸੁਰਜੀਤ ਸਿੰਘ ਪੁੱਤਰ ਕਾਕਾ ਸਿੰਘ ਦੇ ਖ਼ਿਲਾਫ਼ ਕਤਲ, ਸਮੂਹਿਕ ਜਬਰ-ਜ਼ਿਨਾਹ ਆਦਿ ਧਾਰਾਵਾਂ ਦੇ ਅਧੀਨ ਮਾਮਲਾ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਸੀ।

ਉੱਧਰ ਇਸ ਦਰਦਨਾਕ ਘਟਨਾ ਤੋਂ ਬਾਅਦ ਬੱਚੀ ਦੇ ਪਰਿਵਾਰ ਦੇ ਨਾਲ-ਨਾਲ ਇਲਾਕੇ ਦੇ ਲੋਕਾਂ 'ਚ ਮੁਲਜ਼ਮਾਂ ਦੇ ਪ੍ਰਤੀ ਭਾਰੀ ਗੁੱਸਾ ਅਤੇ ਉਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ:  ਟਾਂਡਾ: 6 ਸਾਲਾ ਬੱਚੀ ਦੀ ਸੜੀ ਹੋਈ ਲਾਸ਼ ਬਰਾਮਦ, ਕਤਲ ਦਾ ਖ਼ਦਸ਼ਾ


author

shivani attri

Content Editor

Related News