ਜ਼ਹਿਰੀਲਾ ਪਦਾਰਥ ਖਾਣ ਨਾਲ ਹੋਈ ਕੁੜੀ ਦੀ ਮੌਤ ਦੇ ਮਾਮਲੇ ''ਚ ਪੁਲਸ ਵੱਲੋਂ ਇਕ ਮੁਲਜ਼ਮ ਕਾਬੂ
Thursday, Apr 01, 2021 - 06:00 PM (IST)
ਹੁਸ਼ਿਆਰਪੁਰ (ਵਰਿੰਦਰ ਪੰਡਿਤ)- ਬੀਤੇ ਦਿਨੀਂ ਥਾਣਾ ਬੁੱਲੋਵਾਲ ਦੀ ਹਦੂਦ ਅੰਦਰ ਪੈਂਦੇ ਇਕ ਪਿੰਡ ਵਿੱਚ ਨਾਬਾਲਗ ਕੁੜੀ ਦੀ ਜ਼ਹਿਰੀਲਾ ਪਦਾਰਥ ਖਾਣ ਉਪਰੰਤ ਹੋਈ ਮੌਤ ਦੀ ਘਟਨਾ ਵਿੱਚ ਜ਼ਿਲ੍ਹਾ ਪੁਲਸ ਵੱਲੋਂ ਅੱਜ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਐੱਸ.ਐੱਸ.ਪੀ. ਨਵਜੋਤ ਸਿੰਘ ਮਾਹਲ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਣ ਉਪਰੰਤ ਪੁਲਸ ਵੱਲੋਂ ਮੁਲਜ਼ਮਾਂ ਦੀ ਭਾਲ ਵਿੱਚ ਤਕਨੀਕੀ ਜਾਣਕਾਰੀ ਤੋਂ ਇਲਾਵਾ ਮੋਬਾਇਲ ਫੋਰੈਂਸਿਕ ਦੇ ਆਧਾਰ ’ਤੇ 17 ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ ਗਈ ਅਤੇ ਮੁੱਖ ਮੁਲਜ਼ਮ ਨੂੰ ਕਾਬੂ ਕਰ ਲਿਆ ਗਿਆ।
ਇਹ ਵੀ ਪੜ੍ਹੋ : ਜਲੰਧਰ ’ਚ ਨਾਈਟ ਕਰਫ਼ਿਊ ਦੌਰਾਨ ਗੁੰਡਾਗਰਦੀ, ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਵੱਢਿਆ ਕੰਨ ਤੇ ਉਂਗਲੀਆਂ
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਬਣਾਈਆਂ ਵੱਖ-ਵੱਖ ਟੀਮਾਂ ਵਲੋਂ ਦੂਜੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਜਾਰੀ ਹੈ ਅਤੇ ਉਸ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ 29 ਮਾਰਚ ਨੂੰ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਲੜਕੀ ਦੀ ਮਾਂ ਨੇ ਥਾਣਾ ਬੁੱਲੋਵਾਲ ਵਿੱਚ ਮਾਮਲਾ ਦਰਜ ਕਰਵਾਇਆ ਸੀ, ਜਿਸ ਵਿੱਚ ਉਨ੍ਹਾਂ ਦੱਸਿਆ ਕਿ ਉਸ ਦੀ ਲੜਕੀ 28 ਮਾਰਚ ਨੂੰ ਸਵੇਰੇ 10.30 ਵਜੇ ਦੇ ਕਰੀਬ ਆਪਣੀ ਸਹੇਲੀ ਦੇ ਘਰ ਸਕੂਲ ਦਾ ਕੰਮ ਕਰਨ ਗਈ ਸੀ ਅਤੇ ਰਸਤੇ ਵਿੱਚ ਦੋ ਲੜਕੇ ਉਸ ਨੂੰ ਅਗਵਾ ਕਰਕੇ ਗੱਡੀ ਵਿੱਚ ਲੈ ਗਏ, ਜਿੱਥੇ ਉਨ੍ਹਾਂ ਨੇ ਬਲਾਤਕਾਰ ਦੀ ਵਾਰਦਾਤ ਨੂੰ ਅੰਜਾਮ ਵੀ ਦਿੱਤਾ ਸੀ। ਇਸ ਦੌਰਾਨ ਉਹ ਕਿਸੇ ਤਰ੍ਹਾਂ ਉਨ੍ਹਾਂ ਤੋਂ ਛੁੱਟ ਕੇ ਘਰ ਆ ਗਈ ਸੀ।
ਇਹ ਵੀ ਪੜ੍ਹੋ : ਦੁਬਈ ’ਚ ਹੁਸ਼ਿਆਰਪੁਰ ਦੇ ਨੌਜਵਾਨ ਨੂੰ ਸੁਣਾਇਆ ਗਿਆ ਗੋਲ਼ੀ ਮਾਰਨ ਦਾ ਹੁਕਮ, ਜਾਣੋ ਕੀ ਹੈ ਪੂਰਾ ਮਾਮਲਾ
ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਮ੍ਰਿਤਕਾ ਦੀ ਮਾਂ ਦੇ ਬਿਆਨਾਂ ਮੁਤਾਬਕ ਲੜਕੀ ਦੀ ਹਾਲਤ ਕੋਈ ਜ਼ਹਿਰੀਲਾ ਪਦਾਰਥ ਨਿਕਲਣ ਕਾਰਨ ਵਿਗੜ ਗਈ ਅਤੇ ਉਸ ਨੂੰ ਤੁਰੰਤ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੋਂ ਉਸ ਨੂੰ ਇਕ ਪ੍ਰਾਈਵੇਟ ਹਸਪਤਾਲ ਵਿੱਚ ਰੈਫਰ ਕੀਤਾ ਗਿਆ ਅਤੇ ਇਥੇ ਉਸ ਨੇ ਦਮ ਤੋੜ ਦਿੱਤਾ। ਉਨ੍ਹਾਂ ਦੱਸਿਆ ਕਿ ਪੁਲਸ ਵਲੋਂ ਤੁਰੰਤ ਕਾਰਵਾਈ ਕਰਦਿਆਂ ਥਾਣਾ ਬੁਲੋਵਾਲ ਵਿੱਚ ਆਈ. ਪੀ. ਸੀ. ਦੀ ਧਾਰਾ 306, 365, 366-ਏ, 506, 34, 376 ਅਤੇ ਪੋਕਸੋ ਐਕਟ ਦੀ ਧਾਰਾ 4 ਦੇ ਨਾਲ-ਨਾਲ ਐੱਸ.ਸੀ./ਐੱਸ.ਟੀ. ਐਕਟ ਦੀ ਧਾਰਾ 3 ਤਹਿਤ ਮਾਮਲਾ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ : ਸਾਵਧਾਨ! 10 ਮਿੰਟਾਂ 'ਚ ਦੁੱਗਣੇ ਪੈਸੇ ਹੋਣ ਦੇ ਲਾਲਚ 'ਚ ਤੁਸੀਂ ਵੀ ਨਾ ਇੰਝ ਹੋ ਜਾਓ ਕਿਤੇ ਠੱਗੀ ਦਾ ਸ਼ਿਕਾਰ
ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ