ਟਾਂਡਾ: 6 ਸਾਲਾ ਬੱਚੀ ਨਾਲ ਹੋਈ ਹੈਵਾਨੀਅਤ ਦੇ ਮਾਮਲੇ ''ਚ ਹੁਣ 18 ਨੂੰ ਹੋਵੇਗੀ ਸੁਣਵਾਈ

11/12/2020 11:22:25 AM

ਹੁਸ਼ਿਆਰਪੁਰ (ਅਮਰਿੰਦਰ)— ਹੁਸ਼ਿਆਰਪੁਰ ਜ਼ਿਲ੍ਹੇ ਦੇ ਟਾਂਡਾ ਕਸਬੇ ਨਜ਼ਦੀਕੀ ਇਕ ਪਿੰਡ 'ਚ 21 ਅਕਤੂਬਰ ਨੂੰ 6 ਸਾਲਾ ਮਾਸੂਮ ਬੱਚੀ ਨਾਲ ਜਬਰ-ਜ਼ਿਨਾਹ ਕਰਨ ਦੇ ਬਾਅਦ ਸਾੜ ਕੇ ਕਤਲ ਕਰ ਦਿੱਤਾ ਗਿਆ ਸੀ।

ਅਜਿਹਾ ਘਿਨਾਉਣਾ ਕਾਂਡ ਕਰਨ ਦੇ ਮੁਲਜ਼ਮ ਸੁਰਪ੍ਰੀਤ ਸਿੰਘ ਪੁੱਤਰ ਦਿਲਵਿੰਦਰ ਸਿੰਘ ਅਤੇ ਉਸ ਦੇ ਦਾਦਾ ਸੁਰਜੀਤ ਸਿੰਘ ਪੁੱਤਰ ਕਾਕਾ ਸਿੰਘ ਦੇ ਮਾਮਲੇ ਦੀ ਸੁਣਵਾਈ ਬੁੱਧਵਾਰ ਨੂੰ ਮਾਣਯੋਗ ਜੱਜ ਨੀਲਮ ਅਰੋੜਾ ਦੀ ਅਦਾਲਤ 'ਚ ਹੋਈ। ਅਦਾਲਤ 'ਚ ਮੁਲਜ਼ਮ ਦਾਦਾ ਸੁਰਜੀਤ ਸਿੰਘ ਦੀ ਪੇਸ਼ੀ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਜਦਕਿ ਪੋਤਰੇ ਸੁਰਪ੍ਰੀਤ ਸਿੰਘ ਦੇ ਬੀਮਾਰ ਹੋਣ ਕਾਰਨ ਉਸ ਦੀ ਪੇਸ਼ੀ ਨਹੀਂ ਹੋ ਸਕੀ। ਅਦਾਲਤ ਨੇ ਹੁਣ ਇਸ ਮਾਮਲੇ ਸਬੰਧੀ ਪੁਲਸ ਨੂੰ ਨਿਰਦੇਸ਼ ਦਿੱਤਾ ਹੈ ਕਿ ਦੋਹਾਂ ਮੁਲਜ਼ਮਾਂ ਦੀ ਅਗਲੀ ਪੇਸ਼ੀ 18 ਨਵੰਬਰ ਨੂੰ ਵੀਡੀਓ ਕਾਫਰੰਸਿੰਗ ਰਾਹੀਂ ਕਰੇ।

ਇਹ ਵੀ ਪੜ੍ਹੋ: ਜਲੰਧਰ: ਨੌਜਵਾਨ ਨੇ ਕਲੰਕਿਤ ਕੀਤੀ ਦੋਸਤੀ, ਦੋਸਤ ਦੀ 12 ਸਾਲਾ ਮਾਸੂਮ ਧੀ ਨਾਲ ਕੀਤਾ ਜਬਰ-ਜ਼ਿਨਾਹ

PunjabKesari

ਅਦਾਲਤ 'ਚ ਮੁਲਜ਼ਮਾਂ ਵੱਲੋਂ ਕੇਸ ਦੀ ਪੈਰਵਾਈ ਕਰ ਰਹੇ ਵਕੀਲ ਦੀ ਮੰਗ 'ਤੇ ਅਦਾਲਤ ਨੇ ਪੁਲਸ ਵੱਲੋਂ ਕੋਰਟ 'ਚ ਪੇਸ਼ ਕੀਤੇ ਗਏ ਚਲਾਨ ਦੀ ਕਾਪੀ ਉਪਲੱਬਧ ਕਰਵਾਉਣ ਦੇ ਵੀ ਨਿਰਦੇਸ਼ ਦਿੱਤੇ ਹਨ।
ਮੁਲਜ਼ਮਾਂ ਦੇ ਵਕੀਲ ਨੂੰ ਚਲਾਨ ਦੀ ਕਾਪੀ ਉਪਲੱਬਧ ਕਰਵਾਉਣ ਦੇ ਨਿਰਦੇਸ਼ ਅਦਾਲਤ ਕੰਪਲੈਕਸ ਦੇ ਬਾਹਰ ਪੀੜਤ ਪਰਿਵਾਰ ਵੱਲੋਂ ਮੁਫ਼ਤ ਕਾਨੂੰਨੀ ਸਹਾਇਤਾ ਦੇ ਰਹੇ ਵਕੀਲ ਨੇ ਦੱਸਿਆ ਕਿ ਇਸ ਬਹੁ-ਚਰਚਿਤ ਮਾਮਲੇ ਦੇ ਦੋਵੇਂ ਮੁਲਜ਼ਮ ਦਾਦਾ ਸੁਰਜੀਤ ਸਿੰਘ ਅਤੇ ਪੋਤਾ ਸੁਰਪ੍ਰੀਤ ਸਿੰਘ ਕਾਨੂੰਨੀ ਹਿਰਾਸਤ 'ਚ ਗੁਰਦਾਸਪੁਰ ਜੇਲ 'ਚ ਬੰਦ ਹਨ।

ਇਹ ਵੀ ਪੜ੍ਹੋ: ਕੋਰੋਨਾ ਦੀ ਦੂਜੀ ਲਹਿਰ ਦੀ ਸੰਭਾਵਨਾ ਦੇ ਮੱਦੇਨਜ਼ਰ ਕੈਪਟਨ ਵੱਲੋਂ ਦਿਸ਼ਾ-ਨਿਰਦੇਸ਼ ਜਾਰੀ

ਬੁੱਧਵਾਰ ਪੁਲਸ ਨੇ ਅਦਾਲਤ ਨੂੰ ਦੱਸਿਆ ਕਿ ਇਸ ਮਾਮਲੇ 'ਚ ਮੁੱਖ ਮੁਲਜ਼ਮ ਪੋਤਾ ਸੁਰਪ੍ਰੀਤ ਸਿੰਘ ਬੀਮਾਰ ਹੈ ਅਤੇ ਇਸ ਸਮੇਂ ਅੰਮ੍ਰਿਤਸਰ ਦੇ ਹਸਪਤਾਲ 'ਚ ਦਾਖ਼ਲ ਹੈ। ਮੁਲਜ਼ਮਾਂ ਵੱਲੋਂ ਕੇਸ ਦੀ ਪੈਰਵਾਈ ਕਰ ਰਹੇ ਵਕੀਲ ਦੀ ਮੰਗ 'ਤੇ ਅਦਾਲਤ ਨੇ ਪੁਲਸ ਵੱਲੋਂ ਕੋਰਟ 'ਚ ਪੇਸ਼ ਕੀਤੇ ਗਏ ਚਲਾਨ ਦੀ ਕਾਪੀ ਉਪਲੱਬਧ ਕਰਵਾਉਣ ਦੇ ਵੀ ਨਿਰਦੇਸ਼ ਦਿੱਤੇ।
ਇਹ ਵੀ ਪੜ੍ਹੋ:  ਜਲੰਧਰ ਦੀ 'ਪਰੌਠਿਆਂ ਵਾਲੀ ਬੇਬੇ' ਨੂੰ ਹੁਣ ਕੈਪਟਨ ਵੱਲੋਂ ਦਿੱਤਾ ਗਿਆ ਇਕ ਲੱਖ ਦਾ ਚੈੱਕ


shivani attri

Content Editor shivani attri