ਦਸੂਹਾ ''ਚ ਵੱਡੀ ਵਾਰਦਾਤ, ਸਕੂਲ ਜਾ ਰਹੀ ਨਾਬਾਲਗ ਕੁੜੀ ਦੀ ਨੌਜਵਾਨ ਨੇ ਰੋਲ਼ੀ ਪੱਤ

Wednesday, Nov 22, 2023 - 06:30 PM (IST)

ਦਸੂਹਾ ''ਚ ਵੱਡੀ ਵਾਰਦਾਤ, ਸਕੂਲ ਜਾ ਰਹੀ ਨਾਬਾਲਗ ਕੁੜੀ ਦੀ ਨੌਜਵਾਨ ਨੇ ਰੋਲ਼ੀ ਪੱਤ

ਦਸੂਹਾ (ਝਾਵਰ)- ਹੁਸ਼ਿਆਰਪੁਰ ਦੇ ਦਸੂਹਾ ਵਿਖੇ ਨਾਬਾਲਗ ਕੁੜੀ ਦੇ ਨਾਲ ਜਬਰ-ਜ਼ਿਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਸਕੂਲ ਜਾਂਦੇ ਸਮੇਂ ਉਕਤ ਨਾਬਾਲਗ ਕੁੜੀ ਨੂੰ ਇਕ ਨੌਜਵਾਨ ਆਪਣੀ ਗੱਡੀ ਵਿੱਚ ਬਿਠਾ ਕੇ ਕੰਢੀ ਖੇਤਰ ਵੱਲ ਲੈ ਗਿਆ, ਜਿੱਥੇ ਉਸ ਨੇ ਬੇਸ਼ਰਮੀ ਦੀਆਂ ਹੱਦਾਂ ਪਾਰ ਕਰਦੇ ਹੋਏ ਜਬਰ-ਜ਼ਿਨਾਹ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਏ. ਐੱਸ. ਆਈ. ਅਨਿਲ ਕੁਮਾਰ ਨੇ ਦੱਸਿਆ ਕਿ ਜਦੋਂ ਕੁੜੀ ਘਰ ਆਈ ਤਾਂ ਉਸ ਨੇ ਆਪਣੇ ਪਰਿਵਾਰ ਵਾਲਿਆਂ ਨੂੰ ਸਾਰੀ ਵਾਰਦਾਤ ਦੱਸੀ। 

ਕੁੜੀ ਦੀ ਮਾਂ ਵੱਲੋਂ ਪੁਲਸ ਨੂੰ ਦਿੱਤੇ ਬਿਆਨਾਂ ਦੇ ਆਧਾਰ ’ਤੇ ਨੌਜਵਾਨ ਸਾਹਿਲ ਕੁਮਾਰ ਪੁੱਤਰ ਰਮੇਸ਼ ਕੁਮਾਰ ਵਾਸੀ ਦਸੂਹਾ ਖ਼ਿਲਾਫ਼ ਖ਼ਿਲਾਫ਼ ਧਾਰਾ 376, 506 ਆਈ. ਪੀ. ਸੀ.  4 ਪੋਕਸੋ ਐਕਟ 2012 ਤਹਿਤ ਕੇਸ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। 

ਇਹ ਵੀ ਪੜ੍ਹੋ: ਜਲੰਧਰ-ਲੁਧਿਆਣਾ ਨੈਸ਼ਨਲ ਹਾਈਵੇਅ 'ਤੇ ਕਿਸਾਨਾਂ ਦਾ ਧਰਨਾ ਲਗਾਤਾਰ ਜਾਰੀ, ਜਾਣੋ ਕੀ ਹੈ ਮੁੱਖ ਮੰਗ

ਪੁਲਸ ਨੂੰ ਦਿੱਤੇ ਆਪਣੇ ਬਿਆਨ 'ਚ ਪੀੜਤ ਕੁੜੀ ਦੀ ਮਾਂ ਨੇ ਦੱਸਿਆ ਕਿ ਉਸ ਦੀ ਬੇਟੀ ਰੋਜ਼ਾਨਾ ਦੀ ਤਰ੍ਹਾਂ ਬੀਤੇ ਦਿਨ ਵੀ ਸਕੂਲ ਜਾ ਰਹੀ ਸੀ। ਇਸ ਦੌਰਾਨ ਮੁਲਜ਼ਮ ਸਾਹਿਲ ਉਸ ਨੂੰ ਰਸਤੇ 'ਚ ਮਿਲ ਗਿਆ। ਜੋ ਉਸ ਦੀ ਧੀ ਨੂੰ ਵਰਗਲਾ ਕੇ ਬਾਈਕ 'ਤੇ ਆਪਣੇ ਦੋਸਤ ਦੇ ਘਰ ਲੈ ਗਿਆ, ਜਿੱਥੇ ਮੁਲਜ਼ਮ ਨੇ ਉਸ ਦੀ ਬੇਟੀ ਨਾਲ ਜ਼ਬਰਦਸਤੀ ਸਰੀਰਕ ਸੰਬੰਧ ਬਣਾਏ। ਉਸ ਨੂੰ ਧਮਕੀ ਦਿੱਤੀ ਕਿ ਜੇਕਰ ਉਸ ਨੇ ਇਹ ਗੱਲ ਕਿਸੇ ਨੂੰ ਦੱਸੀ ਤਾਂ ਉਹ ਉਸ ਨੂੰ ਅਤੇ ਉਸ ਦੇ ਪਰਿਵਾਰ ਨੂੰ ਮਾਰ ਦੇਵੇਗਾ। ਜਦੋਂ ਧੀ ਨੇ ਸਾਰੀ ਵਾਰਦਾਤ ਘਰ ਦੱਸੀ ਤਾਂ ਉਨ੍ਹਾਂ ਤੁਰੰਤ ਥਾਣਾ ਦਸੂਹਾ ਵਿਖੇ ਸ਼ਿਕਾਇਤ ਦਰਜ ਕਰਵਾਈ। ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ: ਮੁੜ ਚਰਚਾ 'ਚ 'ਕੁੱਲ੍ਹੜ ਪਿੱਜ਼ਾ' ਕੱਪਲ, ਸਹਿਜ ਅਰੋੜਾ ਬੋਲੇ, ਫੇਕ ਨਹੀਂ ਸੀ ਨਿੱਜੀ ਵੀਡੀਓ, ਇੰਝ ਹੋਈ ਵਾਇਰਲ

 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711


author

shivani attri

Content Editor

Related News