ਵਿਆਹ ਦੇ ਬਹਾਨੇ ਕੁੜੀ ਦੀ ਰੋਲੀ ਪੱਤ, ਡਾਕਟਰ ਕੋਲ ਪੁੱਜਣ ''ਤੇ ਸਾਹਮਣੇ ਆਇਆ ਹੈਰਾਨੀਜਨਕ ਸੱਚ

10/11/2023 5:55:26 PM

ਮੁਕੇਰੀਆਂ (ਨਾਗਲਾ)-ਮੁਕੇਰੀਆਂ ਪੁਲਸ ਨੇ ਵਿਆਹ ਦੇ ਬਹਾਨੇ ਨਾਬਾਲਗ ਕੁੜੀ ਨੂੰ ਗਰਭਵਤੀ ਕਰਨ ਵਾਲੇ ਮੁੰਡੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੀੜਤ ਕੁੜੀ ਨੇ ਪੁਲਸ ਨੂੰ ਦਿੱਤੇ ਬਿਆਨਾਂ ’ਚ ਦੱਸਿਆ ਕਿ ਉਹ ਕਾਫ਼ੀ ਸਮੇਂ ਤੋਂ ਆਪਣੇ ਨਾਨਕੇ ਘਰ ਰਹਿ ਰਹੀ ਸੀ। ਉਸ ਨੇ ਦੱਸਿਆ ਕਿ ਉਸ ਦੀ ਜਾਣ-ਪਛਾਣ ਰੋਹਿਤ ਕੁਮਾਰ ਪੁੱਤਰ ਤਾਰਾ ਸਿੰਘ ਵਾਸੀ ਕਿਸ਼ਨਪੁਰਾ ਨਾਲ ਹੋਈ। ਪੀੜਤ ਕੁੜੀ ਨੇ ਦੱਸਿਆ ਕਿ ਰੋਹਿਤ ਨੇ ਵਿਆਹ ਦੇ ਬਹਾਨੇ ਉਸ ਦੀ ਮਰਜ਼ੀ ਤੋਂ ਬਿਨਾਂ ਉਸ ਨਾਲ ਸਰੀਰਕ ਸੰਬੰਧ ਬਣਾਏ, ਜਿਸ ਕਾਰਨ ਉਹ ਗਰਭਵਤੀ ਹੋ ਗਈ।

ਇਹ ਵੀ ਪੜ੍ਹੋ: ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਹੁਸ਼ਿਆਰਪੁਰ ਦੇ ਨੌਜਵਾਨ ਦੀ ਹੋਈ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ

ਪੀੜਤ ਕੁੜੀ ਨੇ ਦੱਸਿਆ ਕਿ ਸਰੀਰਕ ਸੰਬੰਧ ਬਣਾਉਣ ਤੋਂ ਬਾਅਦ ਰੋਹਿਤ ਕੁਮਾਰ ਨੇ ਉਸ ਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਕਿ ਜੇਕਰ ਉਸ ਨੇ ਇਸ ਬਾਰੇ ਕਿਸੇ ਨੂੰ ਦੱਸਿਆ ਤਾਂ ਉਹ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਆਪਣੇ ਰਿਸ਼ਤੇ ਬਾਰੇ ਦੱਸ ਦੇਵੇਗਾ। ਜਦੋਂ ਮੇਰੀ ਸਿਹਤ ਵਿਗੜ ਗਈ, ਮੇਰੀ ਮਾਂ ਅਤੇ ਮੇਰੀ ਮਾਸੀ ਨੇ ਮੇਰੀ ਸਕੈਨਿੰਗ ਕਰਵਾਈ ਅਤੇ ਪਾਇਆ ਗਿਆ ਕਿ ਉਹ 18 ਹਫ਼ਤਿਆਂ ਦੀ ਗਰਭਵਤੀ ਹੈ।

ਰੋਹਿਤ ਕੁਮਾਰ ਨੇ ਨਾਬਾਲਗ ਹੋਣ ਕਾਰਨ ਉਸ ਦੀ ਮਰਜ਼ੀ ਤੋਂ ਬਿਨਾਂ ਉਸ ਨਾਲ ਸਰੀਰਕ ਸੰਬੰਧ ਬਣਾ ਕੇ ਉਸ ਨੂੰ ਗਰਭਵਤੀ ਕਰ ਦਿੱਤਾ। ਥਾਣਾ ਮੁਖੀ ਮੁਕੇਰੀਆਂ ਜੋਗਿੰਦਰ ਸਿੰਘ ਨੇ ਦੱਸਿਆ ਇਸ ਸਬੰਧੀ ਪੁਲਸ ਨੇ ਰੋਹਿਤ ਕੁਮਾਰ ਪੁੱਤਰ ਤਾਰਾ ਸਿੰਘ ਵਾਸੀ ਕਿਸ਼ਨਪੁਰਾ ਮੁਹੱਲਾ (ਮੁਕੇਰੀਆਂ) ਖ਼ਿਲਾਫ਼ ਧਾਰਾ 376 ਪੋਕਸੋ ਐਕਟ ਤਹਿਤ ਪਰਚਾ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ: ਸੁਖਪਾਲ ਖਹਿਰਾ ਦੀਆਂ ਵਧੀਆਂ ਮੁਸ਼ਕਿਲਾਂ, ਦੋ ਦਿਨ ਦਾ ਮਿਲਿਆ ਪੁਲਸ ਰਿਮਾਂਡ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en&pli=1

For IOS:- https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


shivani attri

Content Editor

Related News