ਪੰਜਾਬ 'ਚ ਸ਼ਰਮਸਾਰ ਘਟਨਾ! ਫਲੈਟ 'ਚ ਲਿਜਾ ਕੁੜੀ ਨਾਲ ਕੀਤਾ ਜਬਰ-ਜ਼ਿਨਾਹ, ਖ਼ੂਨ ਨਾਲ ਮਿਲੀ ਲਥਪਥ
Thursday, Jan 22, 2026 - 11:06 AM (IST)
ਜਲੰਧਰ (ਵਰੁਣ)–ਜਲੰਧਰ ਵਿਚ 10 ਸਾਲ ਦੀ ਬੱਚੀ ਨਾਲ 15 ਸਾਲ ਦੇ ਮੁੰਡੇ ਵੱਲੋਂ ਕੁੱਟਮਾਰ ਕਰਕੇ ਉਸ ਨਾਲ ਜਬਰ-ਜ਼ਿਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਬੱਚੀ ਦੇ ਪਰਿਵਾਰ ਨੂੰ ਜਿਵੇਂ ਹੀ ਇਸ ਘਟਨਾ ਬਾਰੇ ਪਤਾ ਲੱਗਾ ਤਾਂ ਪੁਲਸ ਨੂੰ ਸੂਚਨਾ ਦਿੱਤੀ ਗਈ, ਜਿਸ ਤੋਂ ਬਾਅਦ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਨਾਬਾਲਗ ਮੁੰਡੇ ਨੂੰ ਕਾਬੂ ਕਰ ਲਿਆ ਅਤੇ ਬੱਚੀ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ। ਪੁਲਸ ਨੇ ਨਾਬਾਲਗ ਮੁੰਡੇ ਖ਼ਿਲਾਫ਼ 6 ਪੋਸਕੋ ਐਕਟ ਅਤੇ ਬੀ. ਐੱਨ. ਐੱਸ. ਦੀ ਧਾਰਾ 65 (2) ਤਹਿਤ ਕੇਸ ਦਰਜ ਕਰਕੇ ਉਸ ਨੂੰ ਬਾਲ ਸੁਧਾਰ ਕੇਂਦਰ ਭੇਜ ਦਿੱਤਾ ਹੈ।
ਪੁਲਸ ਵੱਲੋਂ ਦਰਜ ਕੀਤੀ ਐੱਫ਼. ਆਈ. ਆਰ. ਅਨੁਸਾਰ 10 ਸਾਲਾ ਬੱਚੀ ਫਲੈਟਾਂ ਦੀ ਤੀਜੀ ਮੰਜ਼ਿਲ ਦੀ ਛੱਤ ’ਤੇ ਖੇਡ ਰਹੀ ਸੀ। ਇਸ ਦੌਰਾਨ 15 ਸਾਲ ਦਾ ਮੁੰਡਾ ਆਇਆ, ਜਿਸ ਨੇ ਬੱਚੀ ਨਾਲ ਕੁੱਟਮਾਰ ਕੀਤੀ ਅਤੇ ਬਾਅਦ ਵਿਚ ਪਹਿਲੀ ਮੰਜ਼ਿਲ ’ਤੇ ਬਣੇ ਇਕ ਫਲੈਟ ਵਿਚ ਲੈ ਗਿਆ। ਫਲੈਟ ਵਿਚ ਲਿਜਾ ਕੇ ਉਸ ਨੇ ਬੱਚੀ ਨਾਲ ਜਬਰ-ਜ਼ਿਨਾਹ ਕੀਤਾ ਅਤੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਜਿਵੇਂ ਹੀ ਬੱਚੀ ਨੇ ਚੀਕਾਂ ਮਾਰੀਆਂ ਤਾਂ ਆਸ-ਪਾਸ ਦੇ ਲੋਕ ਇਕੱਠੇ ਹੋ ਗਏ ਅਤੇ ਮੁੰਡੇ ਵੱਲੋਂ ਕੀਤੀ ਇਸ ਭੱਦੀ ਕਰਤੂਤ ਸਾਹਮਣੇ ਆ ਗਈ। ਲੋਕਾਂ ਨੇ ਬੱਚੀ ਦੇ ਪਰਿਵਾਰ ਨੂੰ ਸੂਚਨਾ ਦਿੱਤੀ। ਖ਼ੂਨ ਨਾਲ ਲਥਪਥ ਬੱਚੀ ਨੂੰ ਵੇਖ ਕੇ ਲੋਕਾਂ ਦੇ ਹੋਸ਼ ਉੱਡ ਗਏ। ਜਲਦੀ ਵਿਚ ਮੁੰਡੇ ਨੂੰ ਲੋਕਾਂ ਨੇ ਕਾਬੂ ਕਰ ਲਿਆ ਅਤੇ ਪੁਲਸ ਨੂੰ ਸੂਚਨਾ ਦਿੱਤੀ।
ਪੁਲਸ ਨੇ ਤੁਰੰਤ ਹਰਕਤ ਵਿਚ ਆਉਂਦਿਆਂ ਪਹਿਲਾਂ ਤਾਂ ਬੱਚੀ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਅਤੇ ਫਿਰ ਮੁੰਡੇ ਖ਼ਿਲਾਫ਼ 6 ਪੋਸਕੋ ਐਕਟ ਅਤੇ 65 (2) ਅਧੀਨ ਐੱਫ਼. ਆਈ. ਆਰ. ਦਰਜ ਕਰ ਲਈ ਗਈ। ਥਾਣਾ ਮੁਖੀ ਨੇ ਦੱਸਿਆ ਕਿ ਜਿਸ ਮੁੰਡੇ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ, ਉਹ ਵੀ ਨਾਬਾਲਗ ਹੈ, ਜਿਸ ਕਾਰਨ ਉਸ ਨੂੰ ਬਾਲ ਸੁਧਾਰ ਕੇਂਦਰ ਵਿਚ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਪਵੇਗਾ ਭਾਰੀ ਮੀਂਹ! Alert ਜਾਰੀ, ਮੌਸਮ ਵਿਭਾਗ ਦੀ 22 ਜਨਵਰੀ ਤੱਕ ਹੋਈ ਵੱਡੀ ਭਵਿੱਖਬਾਣੀ
ਸਮਝੋ-6 ਪੋਸਕੋ ਐਕਟ ਅਤੇ ਧਾਰਾ 65 (2) ਵਿਚ ਕੀ ਅਤੇ ਕਿਹੋ ਜਿਹੀ ਹੈ ਸਜ਼ਾ
6 ਪੋਸਕੋ ਐਕਟ ਉਦੋਂ ਲਗਾਇਆ ਜਾਂਦਾ ਹੈ, ਜਦੋਂ ਗੰਭੀਰ ਸੈਕਸ ਹਮਲਾ ਕੀਤਾ ਹੋਵੇ, ਜਿਸ ਵਿਚ ਘੱਟ ਤੋਂ ਘੱਟ 10 ਸਾਲ ਦੀ ਕੈਦ ਹੁੰਦੀ ਹੈ, ਜਿਸ ਨੂੰ ਜੁਰਮਾਨੇ ਨਾਲ ਉਮਰ ਭਰ ਜੇਲ੍ਹ ਤਕ ਵਧਾਇਆ ਜਾ ਸਕਦਾ ਹੈ। ਹਾਲਾਂਕਿ ਇਹ ਸਜ਼ਾ ਉਦੋਂ ਲਾਗੂ ਹੁੰਦੀ ਹੈ, ਜਦੋਂ ਸੈਕਸ ਹਮਲਾ ਕੁਝ ਗੰਭੀਰ ਹਾਲਤ ਵਿਚ ਕੀਤਾ ਹੋਵੇ।
ਉਥੇ ਹੀ ਬੀ. ਐੱਨ. ਐੱਸ. ਦੀ ਧਾਰਾ 65 (2) ਉਹ ਧਾਰਾ ਹੈ, ਜਿਸ ਵਿਚ 12 ਸਾਲ ਤੋਂ ਘੱਟ ਉਮਰ ਦੀ ਕੁੜੀ ਨਾਲ ਜਬਰ-ਜ਼ਿਨਾਹ ਲਈ ਸਜ਼ਾ ਦੀ ਵਿਵਸਥਾ ਹੈ। ਇਸ ਵਿਚ ਘੱਟ ਤੋਂ ਘੱਟ 20 ਸਾਲ ਦੀ ਸਖ਼ਤ ਜੇਲ੍ਹ (ਉਮਰ ਭਰ ਲਈ ਜੇਲ), ਜੁਰਮਾਨਾ ਜਾਂ ਮੌਤ ਦੀ ਸਜ਼ਾ ਅਤੇ ਜੁਰਮਾਨਾ ਪੀੜਤਾ ਦੇ ਇਲਾਜ ਅਤੇ ਪੁਨਰਵਾਸ ਲਈ ਹੁੰਦਾ ਹੈ। ਇਹ ਇਕ ਗੰਭੀਰ ਅਪਰਾਧ ਹੈ, ਜੋ ਗੈਰ-ਜ਼ਮਾਨਤੀ ਅਤੇ ਗੈਰ-ਸਮਝੌਤਾਯੋਗ ਹੁੰਦਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡਾ ਐਨਕਾਊਂਟਰ! ਪੁਲਸ ਤੇ ਬਦਮਾਸ਼ ਵਿਚਾਲੇ ਮੁਠਭੇੜ, ਚੱਲੀਆਂ ਤਾੜ-ਤਾੜ ਗੋਲ਼ੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
