ਕਪੂਰਥਲਾ ਵਿਖੇ ਸ਼ਰਮਨਾਕ ਘਟਨਾ, 14 ਸਾਲਾ ਕੁੜੀ ਨਾਲ ਕੀਤਾ ਜਬਰ-ਜ਼ਿਨਾਹ

Friday, Apr 08, 2022 - 12:30 PM (IST)

ਕਪੂਰਥਲਾ ਵਿਖੇ ਸ਼ਰਮਨਾਕ ਘਟਨਾ, 14 ਸਾਲਾ ਕੁੜੀ ਨਾਲ ਕੀਤਾ ਜਬਰ-ਜ਼ਿਨਾਹ

ਕਪੂਰਥਲਾ (ਭੂਸ਼ਣ)- ਇਕ ਨਾਬਾਲਗ ਕੁੜੀ ਨੂੰ ਜਬਰ-ਜ਼ਿਨਾਹ ਦਾ ਸ਼ਿਕਾਰ ਬਣਾਉਣ ਵਾਲੇ ਇਕ ਮੁਲਜ਼ਮ ਦੇ ਖ਼ਿਲਾਫ਼ ਥਾਣਾ ਕੋਤਵਾਲੀ ਕਪੂਰਥਲਾ ਦੀ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ। ਜਾਣਕਾਰੀ ਅਨੁਸਾਰ ਥਾਣਾ ਕੋਤਵਾਲੀ ਪੁਲਸ ਨੂੰ ਇਕ ਨਜ਼ਦੀਦੀ ਪਿੰਡ ਨਾਲ ਸਬੰਧਤ ਇਕ ਮਹਿਲਾ ਨੇ ਦਿੱਤੀ ਆਪਣੀ ਸ਼ਿਕਾਇਤ ’ਚ ਦੱਸਿਆ ਸੀ ਕਿ ਉਸ ਦੀ 14 ਸਾਲ ਦੀ ਕੁੜੀ ਉਸ ਦੇ ਨਾਲ ਰਹਿੰਦੀ ਹੈ।

ਇਹ ਵੀ ਪੜ੍ਹੋ: ਜਲੰਧਰ ’ਚ ਬੇਖ਼ੌਫ਼ ਲੁਟੇਰੇ, ਬੈਂਕ ’ਚ ਜਾ ਰਹੇ ਪਤੀ-ਪਤਨੀ ਤੋਂ ਲੁੱਟੀ ਲੱਖਾਂ ਦੀ ਨਕਦੀ

ਉਸ ਦਾ ਆਪਣੇ ਪਤੀ ਨਾਲ ਘਰੇਲੂ ਝਗੜੇ ਕਾਰਨ ਪੰਚਾਇਤੀ ਤਲਾਕ ਹੋ ਗਿਆ ਸੀ। ਜਿਸ ਕਾਰਨ ਉਹ ਆਪਣੇ ਪੇਕੇ ਘਰ ਆ ਕੇ ਰਹਿਣ ਲੱਗੀ। ਇਸੇ ਤਰ੍ਹਾਂ ਉਸ ਦੀ ਨਾਬਾਲਗ ਧੀ ਨੇ ਦੱਸਿਆ ਕਿ ਉਸ ਦੇ ਨਾਲ ਸੰਜੈ ਕੁਮਾਰ ਨੇ ਉਸ ਦੇ ਨਾਲ ਜਬਰ-ਜ਼ਿਨਾਹ ਕੀਤਾ ਹੈ। ਜਿਸ ’ਤੇ ਉਸ ਨੇ ਨਿਆਂ ਲਈ ਕੋਤਵਾਲੀ ਪੁਲਸ ਨੂੰ ਸ਼ਿਕਾਇਤ ਕੀਤੀ। ਥਾਣਾ ਕੋਤਵਾਲੀ ਪੁਲਸ ਨੇ ਨਾਬਾਲਗ ਕੁੜੀ ਤੋਂ ਜਬਰ-ਜ਼ਿਨਾਹ ਦੇ ਮਾਮਲੇ ’ਚ ਕਾਰਵਾਈ ਕਰਦੇ ਹੋਏ ਮੁਲਜ਼ਮ ਸੰਜੈ ਕੁਮਾਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ: ਨਸ਼ੇ ਨੇ ਉਜਾੜਿਆ ਹੱਸਦਾ-ਵੱਸਦਾ ਘਰ, ਮੋਗਾ ਵਿਖੇ ਚਿੱਟੇ ਦੀ ਓਵਰਡੋਜ਼ ਕਾਰਨ ਸਾਬਕਾ ਪੁਲਸ ਮੁਲਾਜ਼ਮ ਦੀ ਮੌਤ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News