ਕਪੂਰਥਲਾ: ਇੰਸਟਾਗ੍ਰਾਮ ਦੀ ਦੋਸਤੀ ਕੁੜੀ ਨੂੰ ਪਈ ਮਹਿੰਗੀ, ਗੱਡੀ 'ਚ ਲਿਜਾ ਕੇ ਮੁੰਡੇ ਨੇ ਕੀਤਾ ਜਬਰ-ਜ਼ਿਨਾਹ

Thursday, Aug 04, 2022 - 07:00 PM (IST)

ਕਪੂਰਥਲਾ: ਇੰਸਟਾਗ੍ਰਾਮ ਦੀ ਦੋਸਤੀ ਕੁੜੀ ਨੂੰ ਪਈ ਮਹਿੰਗੀ, ਗੱਡੀ 'ਚ ਲਿਜਾ ਕੇ ਮੁੰਡੇ ਨੇ ਕੀਤਾ ਜਬਰ-ਜ਼ਿਨਾਹ

ਕਪੂਰਥਲਾ (ਭੂਸ਼ਣ/ਮਲਹੋਤਰਾ)- ਇੰਸਟਾਗ੍ਰਾਮ ’ਤੇ ਇਕ ਕੁੜੀ ਨਾਲ ਧੋਖੇ ਨਾਲ ਸੰਬੰਧ ਬਣਾ ਕੇ ਉਸਨੂੰ ਜਬਰ-ਜ਼ਿਨਾਹ ਦਾ ਸ਼ਿਕਾਰ ਬਣਾਉਣ ਦੇ ਮਾਮਲੇ ’ਚ ਥਾਣਾ ਫੱਤੂਢੀਂਗਾ ਦੀ ਪੁਲਸ ਨੇ ਇਕ ਮੁਲਜ਼ਮ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮ ਦੀ ਤਲਾਸ਼ ’ਚ ਛਾਪੇਮਾਰੀ ਜਾਰੀ ਹੈ। ਜਾਣਕਾਰੀ ਅਨੁਸਾਰ ਇਕ 18 ਸਾਲ ਦੀ ਕੁੜੀ ਨੇ ਪੁਲਸ ਨੂੰ ਦਿੱਤੀ ਆਪਣੀ ਸ਼ਿਕਾਇਤ ’ਚ ਦੱਸਿਆ ਸੀ ਕਿ ਡੇਢ ਸਾਲ ਪਹਿਲਾਂ ਉਸ ਦੀ ਦੋਸਤੀ ਇੰਸਟਾਗ੍ਰਾਮ ਦੀ ਮਾਰਫ਼ਤ ਅਕਾਸ਼ਦੀਪ ਸਿੰਘ ਨਾਲ ਹੋਈ ਸੀ। ਜਿਸ ਦੌਰਾਨ 7 ਜੂਨ 2022 ਨੂੰ ਉਹ ਆਪਣੇ ਪੇਪਰਾਂ ਸਬੰਧੀ ਨੋਟਿਸ ਲੈਣ ਲਈ ਕਪੂਰਥਲਾ ਜਾ ਰਹੀ ਸੀ।

ਇਹ ਵੀ ਪੜ੍ਹੋ: ਮਹੀਨੇ ਦੀ ਖ਼ਪਤ ਨੂੰ ਦਿਨਾਂ ਨਾਲ ਵੰਡ ਕੇ ਲਾਗੂ ਹੋਵੇਗੀ 300 ਯੂਨਿਟ ਮੁਫ਼ਤ ਬਿਜਲੀ ਵਾਲੀ ਸਕੀਮ, ਜਾਣੋ ਕਿਉਂ

ਇਸ ਦੌਰਾਨ ਬੱਸ ਸਟੈਂਡ ਖਾਨਪੁਰ ’ਤੇ ਅਕਾਸ਼ਦੀਪ ਸਿੰਘ ਜਬਰਦਸਤੀ ਉਸ ਨੂੰ ਆਪਣੀ ਗੱਡੀ ’ਚ ਬਿਠਾ ਕੇ ਲੈ ਗਿਆ ਅਤੇ ਕਿਸੇ ਸੁੰਨਸਾਨ ਸਥਾਨ ’ਤੇ ਲੈ ਜਾਣ ਤੋਂ ਬਾਅਦ ਮੁਲਜ਼ਮ ਨੇ ਗੱਡੀ ’ਚ ਹੀ ਉਸ ਦੀ ਮਰਜ਼ੀ ਦੇ ਬਿਨਾਂ ਸਰੀਰਕ ਸੰਬੰਧ ਬਣਾਏ, ਜਿਸ ਦੇ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ। ਜਿਸ ’ਤੇ ਉਸ ਨੇ ਨਿਆਂ ਦੇ ਲਈ ਪੁਲਸ ਨੂੰ ਸ਼ਿਕਾਇਤ ਕੀਤੀ। ਜਾਂਚ ਤੋਂ ਬਾਅਦ ਮੁਲਜ਼ਮ ਅਕਾਸ਼ਦੀਪ ਸਿੰਘ ਖ਼ਿਲਾਫ਼ ਲੱਗੇ ਸਾਰੇ ਇਲਜ਼ਾਮ ਸਹੀ ਸਾਬਤ ਹੋਏ, ਜਿਸ ਦੇ ਆਧਾਰ ’ਤੇ ਉਸ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਦੀ ਗ੍ਰਿਫ਼ਤਾਰੀ ਦੇ ਲਈ ਯਤਨ ਜਾਰੀ ਹਨ।

ਇਹ ਵੀ ਪੜ੍ਹੋ: ਬਿੱਲ ਮੁਆਫ਼ੀ ਨੂੰ ਲੈ ਕੇ ਉਮੀਦਾਂ ’ਤੇ ਫਿਰਿਆ ਪਾਣੀ: ਜ਼ਿਆਦਾਤਰ ਖ਼ਪਤਕਾਰਾਂ ਨੂੰ ਨਹੀਂ ਮਿਲ ਸਕੇਗਾ ਲਾਭ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News