ਕਪੂਰਥਲਾ 'ਚ ਸ਼ਰਮਨਾਕ ਘਟਨਾ, ਧਾਰਿਮਕ ਸਥਾਨ 'ਤੇ ਮੱਥਾ ਟੇਕਣ ਦੇ ਬਹਾਨੇ ਲਿਜਾ ਕੇ ਨਾਬਾਲਗ ਕੁੜੀ ਨਾਲ ਕੀਤਾ ਜਬਰ-ਜ਼ਿਨਾਹ

Wednesday, Nov 30, 2022 - 06:06 PM (IST)

ਕਪੂਰਥਲਾ 'ਚ ਸ਼ਰਮਨਾਕ ਘਟਨਾ, ਧਾਰਿਮਕ ਸਥਾਨ 'ਤੇ ਮੱਥਾ ਟੇਕਣ ਦੇ ਬਹਾਨੇ ਲਿਜਾ ਕੇ ਨਾਬਾਲਗ ਕੁੜੀ ਨਾਲ ਕੀਤਾ ਜਬਰ-ਜ਼ਿਨਾਹ

ਕਪੂਰਥਲਾ (ਓਬਰਾਏ, ਚੰਦਰ)- ਕਪੂਰਥਲਾ ਵਿਚ ਇਕ ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਕਪੂਰਥਲਾ ਦੇ ਹੀ ਇਕ ਪਿੰਡ ਦੀ ਰਹਿਣ ਵਾਲੀ ਨਾਬਾਲਗ ਕੁੜੀ ਨੂੰ ਉਸੇ ਦੇ ਪਿੰਡ ਵਿੱਚ ਰਹਿਣ ਵਾਲਾ ਨੌਜਵਾਨ ਵਰਗਲਾ ਕੇ ਹਿਮਾਚਲ ਪ੍ਰਦੇਸ਼ ਵਿੱਚ ਪੀਰ ਨਿਗਾਹੇ ਮੱਥਾ ਟੇਕਣ ਲਈ ਆਪਣੇ ਨਾਲ ਲੈ ਗਿਆ। ਇਥੇ ਰਸਤੇ 'ਚ ਪੈਂਦੇ ਜੰਗਲ 'ਚ ਲਿਜਾ ਕੇ ਉਸ ਦੇ ਨਾਲ ਜਬਰ-ਜ਼ਿਨਾਹ ਕੀਤਾ ਗਿਆ। ਜਬਰ-ਜ਼ਿਨਾਹ ਮਗਰੋਂ ਗਲਾ ਘੁੱਟ ਕੇ ਮਾਰਨ ਦੀ ਵੀ ਕੋਸ਼ਿਸ਼ ਕੀਤੀ ਗਈ। ਨਾਬਾਲਗ ਕੁੜੀ ਕਿਸੇ ਤਰ੍ਹਾਂ ਜੰਗਲ ਵਿਚੋਂ ਬਾਹਰ ਨਿਕਲੀ ਅਤੇ ਰਾਹਗੀਰ ਦੀ ਮਦਦ ਨਾਲ ਆਪਣੇ ਘਰ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ।  ਪਰਿਵਾਰਕ ਮੈਂਬਰਾਂ ਨੇ ਉਸ ਨੂੰ ਜ਼ਖ਼ਮੀ ਹਾਲਤ ਵਿਚ ਕਪੂਰਥਲਾ ਸਿਵਲ ਹਸਪਤਾਲ ਵਿੱਚ ਇਲਾਜ ਲਈ ਦਾਖ਼ਲ ਕਰਵਾਇਆ। ਇਥੇ ਡਿਊਟੀ 'ਤੇ ਤਾਇਨਾਤ ਡਾਕਟਰ ਨੇ ਨਾਬਾਲਗ ਦੀ ਹਾਲਤ ਵੇਖਦੇ ਹੋਏ ਮੈਡੀਕਲ ਕਰਨ ਲਈ ਗਾਇਨੀ ਕੋਲ ਭੇਜ ਦਿੱਤਾ। ਕੁੜੀ ਦੇ ਪਿਤਾ ਨੇ ਘਟਨਾ ਦੀ ਜਾਣਕਾਰੀ ਸਬੰਧਤ ਥਾਣੇ  ਨੂੰ ਦੇ ਦਿੱਤੀ ਹੈ। 

ਸਿਵਲ ਹਸਪਤਾਲ ਵਿੱਚ ਜ਼ੇਰੇ ਇਲਾਜ ਨਾਬਾਲਗ ਕੁੜੀ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਉਨ੍ਹਾਂ ਦੀ ਕੁੜੀ ਬੇਗੋਵਾਲ ਅਧੀਨ ਪੈਂਦੇ ਇਕ ਪਿੰਡ ਦੇ ਇਕ ਸਰਕਾਰੀ ਸਕੂਲ ਵਿੱਚ ਪੜ੍ਹਦੀ ਹੈ ਅਤੇ ਬੀਤੇ ਸੋਮਵਾਰ ਨੂੰ ਉਨ੍ਹਾਂ ਦੇ ਪਿੰਡ ਦਾ ਰਹਿਣ ਵਾਲਾ ਲੱਕੀ ਨਾਂ ਦਾ ਨੌਜਵਾਨ ਉਨ੍ਹਾਂ ਕੋਲ ਗਿਆ ਸੀ। ਇਥੇ ਉਨ੍ਹਾਂ ਦੀ ਕੁੜੀ ਨੂੰ ਵਰਗਲਾ ਕੇ ਮੱਥਾ ਟੇਕਣ ਬਾਹਨੇ ਹਿਮਾਚਲ ਪ੍ਰਦੇਸ਼ ਲੈ ਗਿਆ। ਇਥੇ ਉਸ ਨੇ ਕੁੜੀ ਨੂੰ ਕੋਲਡਡ੍ਰਿੰਕ ਵਿਚ ਨਸ਼ੀਲੀ ਚੀਜ਼ ਪਾ ਕੇ ਉਸ ਨੂੰ ਪਿਲਾ ਦਿੱਤੀ, ਫਿਰ ਉਸ ਨੇ ਜਬਰ-ਜ਼ਿਨਾਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਉਸ ਦਾ ਗਲਾ ਘੁੱਟ ਕੇ ਮਾਰਨ ਦੀ ਨੀਅਤ ਨਾਲ ਉਸ ਨੂੰ ਉਥੇ ਹੀ ਛੱਡ ਕੇ ਖ਼ੁਦ ਫਰਾਰ ਹੋ ਗਿਆ।  

ਇਹ ਵੀ ਪੜ੍ਹੋ :  ਜਲੰਧਰ ਵਿਖੇ ਭਿਆਨਕ ਅੰਜਾਮ ਤੱਕ ਪੁੱਜੀ 'ਲਵ ਮੈਰਿਜ', ਪਤਨੀ ਦਾ ਕਤਲ ਕਰਨ ਮਗਰੋਂ ਖ਼ੁਦ ਵੀ ਗਲ਼ ਲਾਈ ਮੌਤ

ਰਾਤ ਦੇ ਸਮੇਂ ਨਾਬਾਲਗ ਕੁੜੀ ਕਿਸੇ ਤਰ੍ਹਾਂ ਜੰਗਲ 'ਚੋਂ ਬਾਹਰ ਨਿਕਲੀ ਅਤੇ ਰਾਹ ਵਿਚੋਂ ਜਾ ਰਹੀਆਂ ਗੱਡੀਆਂ ਨੂੰ ਮਦਦ ਲਈ ਰੁਕਣ ਦਾ ਇਸ਼ਾਰਾ ਕਰਨ ਲੱਗੀ। ਇਸ ਦੌਰਾਨ ਕੁੜੀ ਨੇ ਬਾਈਕ 'ਤੇ ਜਾ ਰਹੇ ਦੋ ਵਿਅਕਤੀਆਂ ਨੂੰ ਹੱਥ ਜੋੜ ਕੇ ਰੁਕਣ ਦਾ ਇਸ਼ਾਰਾ ਕੀਤਾ। ਜਦੋਂ ਬਾਈਕ ਰੁਕੀ ਤਾਂ ਉਨ੍ਹਾਂ ਦੀ ਧੀ ਨੇ ਆਪਣਾ ਦੁੱਖ ਬਿਆਨ ਕੀਤਾ, ਜਿਸ ਤੋਂ ਬਾਅਦ ਰਾਹਗੀਰਾਂ ਨੇ ਆਪਣਾ ਮੋਬਾਇਲ ਫੋਨ ਕੁੜੀ ਨੂੰ ਦੇ ਦਿੱਤਾ ਅਤੇ ਕੁੜੀ ਨੇ ਘਰ ਫੋਨ ਕਰਕੇ ਸਾਰੀ ਘਟਨਾ ਦੀ ਜਾਣਕਾਰੀ ਦਿੱਤੀ। ਦੂਜੇ ਪਾਸੇ ਜਿਸ ਨੌਜਵਾਨ 'ਤੇ ਦੋਸ਼ ਲਗਾਏ ਗਏ ਹਨ, ਉਹ ਵਿਆਹੁਤਾ ਦੱਸਿਆ ਜਾ ਰਿਹਾ ਹੈ ਜਦਕਿ ਪੁਲਸ ਨੇ ਅਜੇ ਤੱਕ ਇਸ ਘਟਨਾ ਸਬੰਧੀ ਕੋਈ ਅਧਿਕਾਰਤ ਪੱਖ ਨਹੀਂ ਦਿੱਤਾ ਹੈ। ਉਨ੍ਹਾਂ ਅਨੁਸਾਰ ਘਟਨਾ ਸਬੰਧੀ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਜਿਸ ਨੂੰ ਅਮਲ 'ਚ ਲਿਆਂਦਾ ਜਾਵੇਗਾ। ਘਟਨਾ ਵਿੱਚ ਹਿਮਾਚਲ ਪੁਲਸ ਜਾਂ ਜਿਲ੍ਹਾ ਹੁਸ਼ਿਆਰਪੁਰ ਪੁਲਸ ਵੱਲੋਂ ਵੀ ਜਾਂਚ ਕਰਵਾਈ ਜਾ ਰਹੀ ਹੈ। 

ਇਹ ਵੀ ਪੜ੍ਹੋ : ਵਿਆਹ ਦੀ ਪਹਿਲੀ ਵਰ੍ਹੇਗੰਢ ਤੋਂ ਪਹਿਲਾਂ ਘਰ 'ਚ ਛਾਇਆ ਮਾਤਮ, ਜਲੰਧਰ ਵਿਖੇ ਮਾਪਿਆਂ ਦੇ ਇਕਲੌਤੇ ਪੁੱਤ ਦੀ ਡੇਂਗੂ ਨਾਲ ਮੌਤ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

shivani attri

Content Editor

Related News