ਪਹਿਲਾਂ ਭਜਾਇਆ ਘਰੋਂ ਤੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਫਿਰ ਪਿੰਡ 'ਚ ਲਿਜਾ ਕੇ ਕੀਤਾ ਇਹ ਕਾਰਾ
Wednesday, Mar 13, 2024 - 04:21 PM (IST)
ਕਪੂਰਥਲਾ (ਮਹਾਜਨ, ਭੂਸ਼ਣ)-ਕਪੂਰਥਲਾ ਦੇ ਇਕ ਪਿੰਡ ’ਚ ਨੌਜਵਾਨਾ ਵੱਲੋਂ ਨਾਬਾਲਗਾ ਨੂੰ ਵਿਆਹ ਦਾ ਝਾਂਸਾ ਦੇ ਕੇ ਜਬਰ-ਜ਼ਿਨਾਹ ਕੀਤਾ ਗਿਆ। ਇਸ ਸਬੰਧੀ ਪੁਲਸ ਨੇ ਮੁਲਜ਼ਮ ਵਿਰੁੱਧ ਪੋਕਸੋ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਸ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਪੂਰਥਲਾ ਦੇ ਇਕ ਪਿੰਡ ਦੀ ਵਸਨੀਕ ਔਰਤ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ ਕਿ ਬੀਤੀ 5 ਮਾਰਚ ਨੂੰ ਰਾਤ 8 ਵਜੇ ਦੇ ਕਰੀਬ ਉਸ ਦੀ ਨਾਬਾਲਗ ਕੁੜੀ ਨੂੰ ਉਨ੍ਹਾਂ ਦੇ ਪਿੰਡ ਦਾ ਹੀ ਇਕ ਮੁੰਡਾ ਸ਼ਰਨ ਉਰਫ਼ ਕਾਲੂ ਵਿਆਹ ਦਾ ਝਾਂਸਾ ਦੇ ਕੇ ਭਜਾ ਕੇ ਲੈ ਗਿਆ।
ਇਹ ਵੀ ਪੜ੍ਹੋ: ਪਤੀ ਨੇ ਪਤਨੀ ਨੂੰ ਦਿੱਤੀ ਬੇਰਹਿਮ ਮੌਤ, ਕਤਲ ਕਰਨ ਮਗਰੋਂ ਲਾਸ਼ ਖੇਤਾਂ 'ਚ ਮੋਟਰ 'ਤੇ ਸੁੱਟੀ
ਔਰਤ ਨੇ ਦੱਸਿਆ ਕਿ ਉਕਤ ਮੁਲਜ਼ਮ ਨੇ ਉਸ ਦੀ ਕੁੜੀ ਨਾਲ ਉਸ ਦੀ ਮਰਜ਼ੀ ਤੋਂ ਬਗੈਰ ਜਿਸਮਾਨੀ ਸੰਬੰਧ ਬਣਾਏ। ਇਸ ਇਲਾਵਾ ਹੋਰ ਵੀ ਵੱਖ-ਵੱਖ ਥਾਵਾਂ ’ਤੇ ਲਿਜਾ ਕੇ ਉਸ ਨਾਲ ਜਬਰ-ਜ਼ਿਨਾਹ ਕਰਦਾ ਰਿਹਾ। ਪੀੜਤ ਕੁੜੀ ਦੀ ਮਾਂ ਨੇ ਇਹ ਵੀ ਦੱਸਿਆ ਕਿ 8 ਮਾਰਚ ਦੀ ਰਾਤ ਨੂੰ ਮੁਲਜ਼ਮ ਉਸ ਦੀ ਕੁੜੀ ਨੂੰ ਪਿੰਡ ਦੇ ਬਾਹਰ ਛੱਡ ਕੇ ਭੱਜ ਗਿਆ ਹੈ। ਇਸ ਤੋਂ ਬਾਅਦ ਪੁਲਸ ਨੇ ਪੀੜਤ ਕੁੜੀ ਦੀ ਮਾਤਾ ਦੀ ਸ਼ਿਕਾਇਤ ’ਤੇ ਮੁੱਢਲੀ ਜਾਂਚ ਕਰਦਿਆਂ ਮੁਲਜ਼ਮ ਸ਼ਰਨ ਉਰਫ਼ ਕਾਲੂ ਖ਼ਿਲਾਫ਼ ਥਾਣਾ ਕੋਤਵਾਲੀ ’ਚ ਧਾਰਾ 376, 3-4 ਪੋਕਸੋ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ: ਹੁਸ਼ਿਆਰਪੁਰ ਦੇ ਲੋਕ ਰਾਤ ਨੂੰ ਘਰਾਂ 'ਚੋਂ ਨਾ ਨਿਕਲਣ ਬਾਹਰ, ਜਾਰੀ ਹੋ ਗਿਆ ਅਲਰਟ (ਵੀਡੀਓ)
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8