ਨਕੋਦਰ 'ਚ ਸ਼ਰਮਨਾਕ ਕਾਰਾ, 10ਵੀਂ ਜਮਾਤ ’ਚ ਪੜ੍ਹਦੀ ਕੁੜੀ ਨੂੰ ਹੋਟਲ 'ਚ ਲਿਜਾ ਕੇ ਕੀਤਾ ਜਬਰ-ਜ਼ਿਨਾਹ

Wednesday, May 25, 2022 - 05:12 PM (IST)

ਨਕੋਦਰ 'ਚ ਸ਼ਰਮਨਾਕ ਕਾਰਾ, 10ਵੀਂ ਜਮਾਤ ’ਚ ਪੜ੍ਹਦੀ ਕੁੜੀ ਨੂੰ ਹੋਟਲ 'ਚ ਲਿਜਾ ਕੇ ਕੀਤਾ ਜਬਰ-ਜ਼ਿਨਾਹ

ਨਕੋਦਰ (ਰਜਨੀਸ਼)- ਨਕੋਦਰ ਸਦਰ ਥਾਣੇ ਅਧੀਨ ਆਉਂਦੇ ਪਿੰਡ ਦੀ ਦਸਵੀਂ ਕਲਾਸ ’ਚ ਪੜ੍ਹਦੀ ਇਕ 15 ਸਾਲਾ ਨਾਬਾਲਗ ਕੁੜੀ ਨਾਲ ਨਕੋਦਰ ਦੇ ਰਹਿਣ ਵਾਲੇ ਇਕ ਨੌਜਵਾਨ ਵੱਲੋਂ ਕਥਿਤ ਤੌਰ ’ਤੇ ਵਿਆਹ ਦਾ ਝਾਂਸਾ ਦੇ ਕੇ ਜਬਰ-ਜ਼ਿਨਾਹ ਕਰਨ ਦੇ ਦੋਸ਼ ਹੇਠ ਪੁਲਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੀੜਤ ਕੁੜੀ ਨੇ ਪੁਲਸ ਕੋਲ ਬਿਆਨ ਦਰਜ ਕਰਵਾਉਂਦਿਆਂ ਦੱਸਿਆ ਕਿ ਉਹ 10ਵੀਂ ਜਮਾਤ ’ਚ ਪੜ੍ਹਦੀ ਹੈ। ਉਸ ਦਾ ਕੰਪਿਊਟਰ ਵਿਸ਼ੇ ਦਾ ਪ੍ਰੈਕਟੀਕਲ ਸੀ ਅਤੇ ਆਪਣੇ ਪਿੰਡ ਤੋਂ ਸਕੂਲ ਜਾ ਰਹੀ ਸੀ। ਉਸ ਨਾਲ ਉਸ ਦੀ ਵੱਡੀ ਭੈਣ, ਚਾਚੇ ਦੇ ਕੁੜੀ ਅਤੇ ਪਿੰਡ ਦੀ ਇਕ ਹੋਰ ਕੁੜੀ ਵੀ ਸੀ। 

ਉਸ ਨੇ ਦੱਸਿਆ ਕਿ ਜਦੋਂ ਉਨ੍ਹਾਂ ਦਾ ਆਟੋ ਸਕੂਲ ਦੇ ਬਾਹਰ ਪੁੱਜਾ ਤਾਂ ਉੱਥੇ ਮੁਲਜ਼ਮ ਹਰਪ੍ਰੀਤ ਸਿੰਘ ਉਰਫ਼ ਹੈਪੀ ਪੁੱਤਰ ਸੁਖਵਿੰਦਰ ਸਿੰਘ ਵਾਸੀ ਨਕੋਦਰ ਸਵਿੱਫਟ ਕਾਰ ’ਚ ਸਕੂਲ ਦੇ ਬਾਹਰ ਮੌਜੂਦ ਸੀ। ਉਹ ਮੁਲਜ਼ਮ ਹਰਪ੍ਰੀਤ ਨੂੰ ਪਹਿਲਾਂ ਤੋਂ ਹੀ ਜਾਣਦੀ ਸੀ। ਹਰਪ੍ਰੀਤ ਨੇ ਉਸ ਨੂੰ ਆਵਾਜ਼ ਮਾਰੀ ਅਤੇ ਉਹ ਕਾਰ ਕੋਲ ਚਲੀ ਗਈ। ਹਰਪ੍ਰੀਤ ਨੇ ਉਸ ਨੂੰ ਕਾਰ ਵਿਚ ਬੈਠਾ ਲਿਆ ਅਤੇ ਇਕ ਹੋਟਲ ਵਿਚ ਲਿਜਾ ਕੇ ਕਥਿਤ ਤੌਰ ’ਤੇ ਉਸ ਨੂੰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਉਸ ਨਾਲ ਉਸ ਦੀ ਮਰਜ਼ੀ ਤੋਂ ਬਗੈਰ ਨਾਜਾਇਜ਼ ਤੌਰ ’ਤੇ ਸਰੀਰਕ ਸੰਬੰਧ ਬਣਾਏ। ਇਸ ਉਪਰੰਤ ਮੁਲਜ਼ਮ ਨੇ ਉਸ ਨੂੰ ਸਕੂਲ ਦੇ ਗੇਟ ਅਗੇ ਛੱਡ ਦਿੱਤਾ, ਜਿੱਥੇ ਉਸ ਦੀ ਮਾਤਾ ਉਸ ਦੀ ਉਡੀਕ ਕਰ ਰਹੀ ਸੀ।

ਇਹ ਵੀ ਪੜ੍ਹੋ:  ਦੇਸ਼ ’ਚ ਹਥਿਆਰਾਂ ਦੀ ਦੂਜੀ ਸਭ ਤੋਂ ਵੱਡੀ ਮੰਡੀ ਹੈ ਪੰਜਾਬ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਬਿਆਨ ’ਤੇ ਨਜ਼ਰ

ਉਸ ਨੇ ਸਾਰੀ ਗੱਲ ਘਰ ਜਾ ਕੇ ਦੱਸੀ ਅਤੇ ਉਸ ਦੀ ਮਾਤਾ ਨੇ ਉਸ ਨੂੰ ਨਾਲ ਲਿਜਾ ਕੇ ਥਾਣੇ ਸ਼ਿਕਾਇਤ ਦਰਜ ਕਰਵਾਈ ਗਈ। ਪੁਲਸ ਨੇ ਸ਼ਿਕਾਇਤ ਦੇ ਆਧਾਰ ’ਤੇ ਮੁਲਜ਼ਮ ਹਰਪ੍ਰੀਤ ਸਿੰਘ ਖ਼ਿਲਾਫ਼ ਪੋਸਕੋ ਐਕਟ ਅਤੇ ਵੱਖ-ਵੱਖ ਧਾਰਾਵਾਂ ਅਧੀਨ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਡੀ. ਐੱਸ. ਪੀ. ਲਖਵਿੰਦਰ ਸਿੰਘ ਮੱਲ ਨੇ ਦੱਸਿਆ ਕਿ ਮੁਲਜ਼ਮ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਮੁਲਜ਼ਮ ਨੂੰ ਛੇਤੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ:  ਹੈਰਾਨ ਕਰਦਾ ਖ਼ੁਲਾਸਾ: ਜਲੰਧਰ ਵਿਖੇ ਮੁਲਜ਼ਮ ਕਰ ਰਹੇ ਜੁਰਮ, ਪੁਲਸ ਵਾਲੇ ਦੇ ਰਹੇ ਸਰਪ੍ਰਸਤੀ, ਇੰਝ ਖੁੱਲ੍ਹਾ ਭੇਤ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News