ਰਿਸ਼ਤੇ ਸ਼ਰਮਸਾਰ: ਫਗਵਾੜਾ 'ਚ 14 ਸਾਲਾ ਧੀ ਨਾਲ ਪਿਓ ਨੇ ਕਈ ਵਾਰ ਕੀਤਾ ਜਬਰ-ਜ਼ਿਨਾਹ

Saturday, Jun 25, 2022 - 06:34 PM (IST)

ਰਿਸ਼ਤੇ ਸ਼ਰਮਸਾਰ: ਫਗਵਾੜਾ 'ਚ 14 ਸਾਲਾ ਧੀ ਨਾਲ ਪਿਓ ਨੇ ਕਈ ਵਾਰ ਕੀਤਾ ਜਬਰ-ਜ਼ਿਨਾਹ

ਫਗਵਾੜਾ (ਜਲੋਟਾ)-ਫਗਵਾੜਾ ’ਚ ਕਲਯੁੱਗੀ ਪਿਤਾ ਵੱਲੋਂ ਆਪਣੀ 14 ਸਾਲ ਦੀ ਨਾਬਾਲਗ ਧੀ ਨਾਲ ਕਈ ਵਾਰ ਜਬਰ-ਜ਼ਿਨਾਹ ਕਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ। ਪੁਲਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਥਾਣਾ ਸਤਨਾਮਪੁਰਾ ਵਿਖੇ ਪੀੜਤ ਕੁੜੀ ਦੀ ਮਾਂ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕੀ ਉਹ ਕੁਝ ਸਮਾਂ ਪਹਿਲਾਂ ਆਪਣੇ ਪੇਕੇ ਪਿੰਡ ਜ਼ਿਲ੍ਹਾ ਹੁਸ਼ਿਆਰਪੁਰ ਗਈ ਸੀ, ਜਿੱਥੇ ਉਸ ਦੀ ਕੁੜੀ (14) ਸਾਲ ਨੇ ਉਸ ਨੂੰ ਦੱਸਿਆ ਕਿ ਉਸ ਦੇ ਪੇਟ ’ਚ ਹਮੇਸ਼ਾ ਦਰਦ ਰਹਿੰਦਾ ਹੈ। 

ਇਹ ਵੀ ਪੜ੍ਹੋ: CM ਭਗਵੰਤ ਮਾਨ ਦਾ ਐਲਾਨ: ਪੰਜਾਬ ਦੇ ਇਨ੍ਹਾਂ ਸ਼ਹਿਰਾਂ 'ਚ ਬਣਾਏ ਜਾਣਗੇ ਨਵੇਂ ਜੱਚਾ-ਬੱਚਾ ਸਿਹਤ ਕੇਂਦਰ

ਜਦੋਂ ਉਸ ਨੇ ਇਸ ਦਾ ਕਾਰਨ ਪੁੱਛਿਆ ਤਾਂ ਉਸ ਦੀ ਧੀ ਨੇ ਰੋਂਦੇ ਹੋਏ ਉਸ ਨੂੰ ਦੱਸਿਆ ਕਿ ਜਦੋਂ ਉਹ ਮਸਤ ਨਗਰ ਵਿਖੇ ਘਰਾਂ ’ਚ ਕੰਮ ਕਰਨ ਜਾਂਦੀ ਸੀ ਤਾਂ ਉਸ ਦਾ ਪਿਤਾ ਕੁਲਦੀਪ ਕੁਮਾਰ ਉਸ ਨਾਲ ਜਬਰ-ਜ਼ਿਨਾਹ ਕਰਦਾ ਸੀ, ਜਿਸ ਤੋਂ ਬਾਅਦ ਉਸ ਦੇ ਪੇਟ ਵਿਚ ਦਰਦ ਰਹਿੰਦਾ ਹੈ। ਪੁਲਸ ਨੇ ਮੁਲਜ਼ਮ ਖ਼ਿਲਾਫ਼ ਧਾਰਾ 376 ਅਤੇ 3/4 ਪੋਸਕੋ ਐਕਟ 2012 ਤਹਿਤ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਬਲਾਚੌਰ: ਮਾਪਿਆਂ ਦੇ ਇਕਲੌਤੇ ਪੁੱਤ ਤੇ 5 ਭੈਣਾਂ ਦੇ ਭਰਾ ਦੀ ਸਪੇਨ 'ਚ ਮੌਤ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News