ਫਗਵਾੜਾ 'ਚ ਸ਼ਰਮਨਾਕ ਘਟਨਾ, ਦੋਸਤ ਦੀ ਕੋਠੀ 'ਚ ਲਿਜਾ ਕੇ 15 ਸਾਲਾ ਕੁੜੀ ਨਾਲ ਕੀਤਾ ਜਬਰ-ਜ਼ਿਨਾਹ

Sunday, Jul 17, 2022 - 06:57 PM (IST)

ਫਗਵਾੜਾ 'ਚ ਸ਼ਰਮਨਾਕ ਘਟਨਾ, ਦੋਸਤ ਦੀ ਕੋਠੀ 'ਚ ਲਿਜਾ ਕੇ 15 ਸਾਲਾ ਕੁੜੀ ਨਾਲ ਕੀਤਾ ਜਬਰ-ਜ਼ਿਨਾਹ

ਫਗਵਾੜਾ (ਜਲੋਟਾ)- ਇਕ ਸਰਕਾਰੀ ਸਕੂਲ ’ਚ ਪੜ੍ਹਾਈ ਕਰਦੀ 15 ਸਾਲ ਦੀ ਨਾਬਾਲਗ ਕੁੜੀ ਨਾਲ ਇਕ ਨੌਜਵਾਨ ਵੱਲੋਂ ਜਬਰ-ਜ਼ਿਨਾਹ ਕਰਨ ਦੀ ਸੂਚਨਾ ਮਿਲੀ ਹੈ। ਜਾਣਕਾਰੀ ਮੁਤਾਬਕ ਜਬਰ-ਜ਼ਿਨਾਹ ਦਾ ਸ਼ਿਕਾਰ ਬਣੀ ਵਿਦਿਆਰਥਣ ਦੀ ਮਾਂ ਦੀ ਸ਼ਿਕਾਇਤ ’ਤੇ ਥਾਣਾ ਸਦਰ ਫਗਵਾੜਾ ਦੀ ਪੁਲਸ ਨੇ ਲਵਿਸ਼ ਉਰਫ਼ ਲਵ ਉਰਫ਼ ਲਵਦੀਪ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਕੁੜੀ ਦੀ ਮਾਂ ਨੇ ਦੋਸ਼ ਲਾਇਆ ਕਿ ਉਸ ਦੀ ਧੀ ਨਾਲ ਮੁਲਜ਼ਮ ਲਵਿਸ਼ ਉਰਫ਼ ਲਵ ਉਰਫ਼ ਲਵਦੀਪ ਨੇ ਉਦੋਂ ਜਬਰ-ਜ਼ਿਨਾਹ ਕੀਤਾ, ਜਦੋਂ ਉਹ ਘਰੋਂ ਸਰਕਾਰੀ ਸਕੂਲ (ਲੜਕੀਆਂ) ਫਗਵਾੜਾ ਪੜ੍ਹਨ ਲਈ ਗਈ ਸੀ। ਇਸ ਦੌਰਾਨ ਕੁੜੀ ਨੂੰ ਰਸਤੇ ’ਚ ਮੁਲਜ਼ਮ ਚੁੱਕ ਕੇ ਆਪਣੇ ਕਿਸੇ ਦੋਸਤ ਦੀ ਕੋਠੀ ’ਚ ਲੈ ਗਿਆ, ਜਿੱਥੇ ਉਸ ਨਾਲ ਜਬਰ-ਜ਼ਿਨਾਹ ਕੀਤਾ ਹੈ। ਖ਼ਬਰ ਲਿਖੇ ਜਾਣ ਤੱਕ ਮੁਲਜ਼ਮ ਪੁਲਸ ਗ੍ਰਿਫ਼ਤਾਰੀ ਤੋਂ ਬਾਹਰ ਚੱਲ ਰਿਹਾ ਹੈ। ਪੁਲਸ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ: ਰੋਜ਼ੀ-ਰੋਟੀ ਲਈ ਦੁਬਈ ਗਏ ਨੌਜਵਾਨਾਂ ਨੂੰ ਬਣਾਇਆ ਬੰਧਕ, ਪਰਿਵਾਰ ਨੂੰ ਵੀਡੀਓ ਭੇਜ ਸੁਣਾਈ ਦੁੱਖ਼ ਭਰੀ ਦਾਸਤਾਨ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News